16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਮੋਗਾ ਵਿਖੇ ਮਨਾਇਆ ਮਾਂ ਦਿਵਸ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦਾ ਹੀ ਹਿੱਸਾ ਏ.ਬੀ.ਸੀ. ਮੌਨਟੈਂਸਰੀ ਵਿਖੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਸਕੂਲ ਵਿਚ ਮਾਂ ਦਿਵਸ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਅਸੈਂਬਲੀ ਮੌਕੇ ਨੰਨ੍ਹੇ ਮੁੰਨੇ ਬੱਚਿਆਂ ਨੇ ਮਾਂ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ | ਇਸ ਤੋਂ ਇਲਾਵਾ ਸਕੂਲ ਵਿਚ ਬੱਚਿਆਂ ਲਈ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ | ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਸਾਰੇ ਮਾਪਿਆਂ ਅਤੇ ਅਧਿਆਪਕਾਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਹਰ ਇਕ ਬੱਚੇ ਲਈ ਸਭ ਤੋਂ ਜ਼ਰੂਰੀ ਰਿਸ਼ਤਾ ਮਾਂ ਦਾ ਹੀ ਹੁੰਦਾ ਹੈ, ਮਾਂ ਹੀ ਆਪਣੇ ਬੱਚੇ ਨੂੰ ਆਪਣੀ ਮਮਤਾ ਨਾਲ ਇਸ ਸਮਾਜ ਵਿਚ ਵਿਚਰਨ ਦੇ ਲਾਇਕ ਬਣਾਉਂਦੀ ਹੈ | ਕਿਸੇ ਵੀ ਬੱਚੇ ਦਾ ਭਵਿੱਖ ਉਸ ਦੀ ਮਾਂ ਦੁਆਰਾ ਦਿੱਤੇ ਗਏ ਸੰਸਕਾਰਾਂ ਉੱਪਰ ਹੀ ਨਿਰਭਰ ਕਰਦਾ ਹੈ | ਉਨ੍ਹਾਂ ਬੱਚਿਆਂ ਨੂੰ ਆਪਣੀਆਂ ਮਾਵਾਂ ਦਾ ਸਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ | ਪਿ੍ੰਸੀਪਲ ਮੈਡਮ ਪਰਮਜੀਤ ਕੌਰ ਵਲੋਂ ਵੀ ਸਮੂਹ ਸਟਾਫ਼ ਅਤੇ ਮਾਵਾਂ ਨੂੰ ਇਸ ਸ਼ੁੱਭ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ | ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸਾਰੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਮਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਹਰ ਆਗਿਆ ਦੀ ਪਾਲਣਾ ਕਰਨ ਕਿਉਂਕਿ ਪ੍ਰਮਾਤਮਾ ਤੋਂ ਬਾਅਦ ਇਕ ਮਾਂ ਹੀ ਅਜਿਹੀ ਸ਼ਖ਼ਸੀਅਤ ਹੈ ਜੋ ਕਿਸੇ ਬੱਚੇ ਨੂੰ ਇਕ ਚੰਗਾ ਇਨਸਾਨ ਬਣਾ ਸਕਦੀ ਹੈ | ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਵੀ ਇਸ ਸ਼ੁੱਭ ਦਿਹਾੜੇ 'ਤੇ ਨਿੱਕੇ-ਨਿੱਕੇ ਬੱਚਿਆਂ ਦਾ ਮਾਰਗ ਦਰਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਮਨਾਇਆ ਮਾਂ ਦਿਵਸ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਤਾਰੇਵਾਲਾ ਨਵਾਂ ਦੇ ਵਿਦਿਆਰਥੀਆਂ ਨੇ ਐਨ.ਐਮ.ਐਮ.ਐਸ. ਪ੍ਰੀਖਿਆ ਪਾਸ ਕਰ ਕੇ ਸਕੂਲ ਦਾ ਨਾਂਅ ਰੌਸ਼ਨਾਇ...
Ad Position 24