16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਖੇ ਮਨਾਇਆ ਮਾਂ ਦਿਵਸ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੁੱਖ ਸਲਾਹਕਾਰ ਹਰਪ੍ਰੀਤ ਕੌਰ, ਪਿ੍ੰਸੀਪਲ ਸਤਵਿੰਦਰ ਕੌਰ, ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਅਤੇ ਕੋਆਰਡੀਨੇਟਰ ਜਸਪ੍ਰੀਤ ਕੌਰ, ਰੋਮਿਲਾ ਸੂਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਂ ਦਿਵਸ ਬੜੇ ਪਿਆਰ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸਕੂਲ ਨੇ ਇਸ ਦਿਨ ਨੂੰ ਖ਼ਾਸ ਬਣਾਉਣ ਲਈ ਮਾਂ ਦਾ ਪਿਆਰ ਇਕ ਪਵਿੱਤਰ ਤੋਹਫ਼ਾ ਥੀਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਨਰਸਰੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਨਰਸਰੀ ਤੋਂ ਦੂਸਰੀ ਕਲਾਸ ਦੇ ਵਿਦਿਆਰਥੀਆਂ ਨੇ ਆਪਣੇ ਮਾਂ ਪ੍ਰਤੀ ਪਿਆਰ ਨੂੰ ਦਰਸਾਉਂਦੇ ਹੋਏ ਵੱਖ-ਵੱਖ ਤਰ੍ਹਾਂ ਦੇ ਕਾਰਡ ਤਿਆਰ ਕੀਤੇ | ਇਹ ਪੱਤਰ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਨੂੰ ਦਿੱਤੇ | ਪੱਤਰ ਪੜ੍ਹ ਕੇ ਮਾਵਾਂ ਦੀਆਂ ਅੱਖਾਂ ਨਮ ਹੋ ਗਈਆਂ ਅਤੇ ਉਹ ਬਹੁਤ ਭਾਵੁਕ ਹੋਈਆਂ | ਇਨ੍ਹਾਂ ਪੱਤਰਾਂ ਰਾਹੀਂ ਵਿਦਿਆਰਥੀਆਂ ਦੇ ਆਪਣੀਆਂ ਮਾਵਾਂ ਪ੍ਰਤੀ ਲੁਕੇ ਹੋਏ ਜਜ਼ਬਾਤ ਸਾਹਮਣੇ ਆਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਸਤਵਿੰਦਰ ਕੌਰ ਨੇ ਕਿਹਾ ਮਾਂ ਦਾ ਪਿਆਰ ਸਭ ਤੋਂ ਪਵਿੱਤਰ ਤੋਹਫ਼ਾ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਐਨ. ਮਾਡਲ ਸਕੂਲ ਵਿਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਮੋਗਾ ਵਿਖੇ ਮਨਾਇਆ ਮਾਂ ਦਿਵਸ
Ad Position 24