18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰੂ ਹਰਿਗੋਬਿੰਦ ਸਕੂਲ ਮੱਦੋਕੇ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 12-05-2026
ਅਜੀਤਵਾਲ, 11 ਮਈ (ਹਰਦੇਵ ਸਿੰਘ ਮਾਨ)-ਵਿੱਦਿਆ ਦੇ ਖੇਤਰ ਵਿਚ ਲੰਮੇ ਸਮੇਂ ਤੋਂ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਸੇਵਾਵਾਂ ਨਿਭਾ ਰਹੀ ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਮੱਦੋਕੇ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਲਾਨੇ ਇੰਨਾ ਨਤੀਜਿਆਂ ਵਿਚ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ, ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਇਸ ਪ੍ਰੀਖਿਆ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਬਵਨੀਤ ਪੁੱਤਰੀ ਅਮਨਦੀਪ ਅਤੇ ਹਰਲੀਨ ਕੌਰ ਪੁੱਤਰੀ ਬਲਵੰਤ ਸਿੰਘ ਨੇ 631/650 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਨਾਮ ਦਰਜ ਕਰਾਇਆ ਅਤੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਦਲਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 618/650 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਗਗਨਦੀਪ ਕੌਰ ਪੁੱਤਰੀ ਪ੍ਰੇਮ ਸਿੰਘ ਨੇ 609/650 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਇਨ੍ਹਾਂ ਸ਼ਾਨਦਾਰ ਨਤੀਜਿਆਂ ਤੇ ਖ਼ੁਸ਼ੀ ਪ੍ਰਗਟ ਕਰਦਿਆਂ ਪਿ੍ੰਸੀਪਲ ਮੈਡਮ ਪਰਵਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੇ ਸ਼ਾਨਦਾਰ ਨਤੀਜਿਆਂ ਦੇ ਨਾਲ-ਨਾਲ ਦੂਸਰੇ ਸਾਰੇ ਵਿਦਿਆਰਥੀਆਂ ਦਾ ਪਹਿਲੇ ਦਰਜੇ ਵਿਚ ਦਸਵੀਂ ਪਾਸ ਕਰਨਾ ਸਾਡੀ ਸੰਸਥਾ ਦੇ ਨਾਲ-ਨਾਲ, ਬੱਚਿਆਂ ਦੇ ਮਾਪਿਆਂ ਅਤੇ ਇਲਾਕਾ ਵਾਸੀਆਂ ਲਈ ਖ਼ੁਸ਼ੀ ਤੇ ਮਾਣ ਵਾਲੀ ਗੱਲ ਹੈ, ਜੋ ਵਿਦਿਆਰਥੀਆਂ ਦੀ ਲਗਨ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਅਧਿਆਪਕਾ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੂਰੀ ਤਨਦੇਹੀ ਨਾਲ ਹਰ ਇਕ ਵਿਸ਼ੇ ਤੇ ਕੀਤੀ ਮਿਹਨਤ ਅਤੇ ਸਮੇਂ-ਸਮੇਂ ਤੇ ਬੱਚਿਆਂ ਦੇ ਮਨੋਬਲ ਨੂੰ ਉੱਚਾ ਰੱਖਦਿਆਂ ਪੜ੍ਹਾਈ ਲਈ ਤਿਆਰ ਕਰਦੇ ਰਹਿਣ ਦੀ ਬਦੌਲਤ ਹੀ ਸੰਭਵ ਹੋਇਆ ਹੈ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਾਂ ਦਿੰਦਿਆਂ ਭਰੋਸਾ ਦਵਾਇਆ ਕਿ ਆਉਣ ਵਾਲੇ ਸਾਲਾਂ ਵਿਚ ਵੀ ਸੰਸਥਾ ਵਲੋਂ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਹੋਰ ਮਿਹਨਤ ਨਾਲ ਯਤਨ ਜਾਰੀ ਰਹਿਣਗੇ | ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਦਾ 10ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਮਲੂਕਾ ਪਬਲਿਕ ਸਕੂਲ ਸਮਾਧ ਭਾਈ ਵਿਚ ਮਾਂ ਦਿਵਸ ਮਨਾਇਆ
Ad Position 24