18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਦਾ 10ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 12-05-2026
ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਜਮਾਤ ਦਾ ਨਤੀਜਾ ਅੱਜ ਘੋਸ਼ਿਤ ਕੀਤਾ ਗਿਆ | ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਜ਼ਿਲ੍ਹਾ ਮੋਗਾ ਨੇ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਤ-ਪ੍ਰਤੀਸ਼ਤ ਨਤੀਜਾ ਹਾਸਲ ਕੀਤਾ | ਸਕੂਲ ਦੀ ਵਿਦਿਆਰਥਣ ਸਨੇਹਾ ਦਾਸ ਨੇ 92.7 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਸਕੂਲ ਵਿਚ ਪਹਿਲਾ ਸਥਾਨ, ਗੁਰਮੋਨਜੋਤ ਕੌਰ ਨੇ 88.3 ਪ੍ਰਤੀਸ਼ਤ ਅੰਕ ਨਾਲ ਦੂਜਾ ਸਥਾਨ ਅਤੇ ਮਨਮੀਤ ਕੌਰ ਨੇ 88 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ 3 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅਤੇ 10 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ | ਇਸ ਉਪਲਬਧੀ 'ਤੇ ਸਕੂਲ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਡਾਇਰੈਕਟਰ ਰਮਨ ਸ਼ਰਮਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਨਤੀਜਾ ਸਕੂਲ ਦੇ ਅਧਿਆਪਕਾਂ ਦੀ ਮਿਹਨਤ, ਵਿਦਿਆਰਥੀਆਂ ਦੇ ਲਗਨ ਅਤੇ ਪ੍ਰਬੰਧਨ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਅੱਗੇ ਵੀ ਇਸੇ ਤਰ੍ਹਾਂ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਟੈਕਨੋਲੋਜੀ ਡੇਅ ਮਨਾਇਆ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਕੂਲ ਮੱਦੋਕੇ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ
Ad Position 24