18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਟੈਕਨੋਲੋਜੀ ਡੇਅ ਮਨਾਇਆ

Ad Position 21
No active advertisement
ਅਜੀਤ ਡੈਸਕ 12-05-2026
ਫ਼ਤਿਹਗੜ੍ਹ ਪੰਜਤੂਰ, 11 ਮਈ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਟੈਕਨੌਲੋਜੀ ਡੇਅ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਬੱਚਿਆਂ ਵਲੋਂ ਰਾਸ਼ਟਰੀ ਟੈਕਨੌਲੋਜੀ ਦੇ ਨਾਲ ਸਬੰਧਿਤ ਭਾਸ਼ਣ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਦੱਸਦੇ ਹੋਏ ਕਿਹਾ ਕਿ ਹਰੇਕ ਸਾਲ 11 ਮਈ ਨੂੰ ਪੂਰੇ ਦੇਸ਼ ਵਿਚ ਰਾਸ਼ਟਰੀ ਟੈਕਨੌਲੋਜੀ ਡੇਅ ਮਨਾਇਆ ਜਾਂਦਾ ਹੈ | ਇਸ ਦਿਨ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਨੇ ਕੀਤੀ ਸੀ | ਉਨ੍ਹਾਂ ਦੀ ਅਗਵਾਈ ਵਿਚ ਪੋਖਰਾਨ ਵਿਖੇ ਸਫਲਤਾ ਪੂਰਵਕ ਪ੍ਰਮਾਣੂ ਪ੍ਰੀਖਣ ਕੀਤਾ ਗਿਆ ਸੀ | ਇਸ ਸਮੇਂ ਬੱਚਿਆਂ ਦੇ ਪ੍ਰਸ਼ਨ ਉੱਤਰ ਪੁੱਛਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ | ਉਪਰੰਤ ਬੱਚਿਆਂ ਨੂੰ ਵੱਖ-ਵੱਖ ਖੋਜਾਂ ਬਾਰੇ ਵੀ ਦੱਸਿਆ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਬੱਚਿਆਂ ਨੂੰ ਦੱਸਦੇ ਹੋਏ ਕਿਹਾ ਕਿ ਭਾਰਤੀ ਵਿਗਿਆਨੀਆਂ ਨੇ ਦੇਸ਼ ਦੇ ਵਿਕਾਸ ਦੇ ਖੇਤਰ ਵਿਚ ਬਹੁਤ ਸਾਰੀਆਂ ਖੋਜਾਂ ਕੀਤੀਆਂ ਹਨ ਅਤੇ ਇਸ ਦਿਨ ਭਾਰਤੀ ਵਿਗਿਆਨੀਆਂ ਦੇ ਬਹੁਮੁੱਲੇ ਯੋਗਦਾਨ ਨੂੰ ਯਾਦ ਕੀਤਾ ਜਾਂਦਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਪਾਠ ਸਹਾਇਕ ਕਿਰਿਆਵਾਂ ਵਿਚ ਭਾਗ ਲੈਣ ਲਈ ਵੀ ਪ੍ਰੇਰਿਆ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ 'ਚ ਮਨਾਇਆ ਮਾਂ ਦਿਵਸ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਦਾ 10ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ
Ad Position 24