18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਦਫ਼ਤਰ ਵਿਖੇ ਮੀਟਿੰਗ

Ad Position 21
No active advertisement
ਅਜੀਤ ਡੈਸਕ 12-05-2026
ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ ਆਰਥਿਕਤਾ ਅਤੇ ਮਜ਼ਬੂਤੀ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਸੰਯਮ ਅਤੇ ਬੱਚਤ ਅਪਣਾਉਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਖ਼ਾਸ ਤੌਰ 'ਤੇ ਪੈਟਰੋਲ, ਡੀਜ਼ਲ ਅਤੇ ਗੈਸ ਦੀ ਘੱਟ ਤੋਂ ਘੱਟ ਵਰਤੋਂ ਕਰਨ, ਵੱਧ ਤੋਂ ਵੱਧ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਅਤੇ ਜਿੱਥੇ ਸੰਭਵ ਹੋਵੇ ਵਰਕ ਫਰੋਮ ਹੋਮ ਅਪਣਾਉਣ ਦੀ ਗੱਲ ਆਖੀ ਹੈ, ਤਾਂ ਜੋ ਤੇਲ ਦੀ ਬੱਚਤ ਹੋ ਸਕੇ | ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਇਕ ਸਾਲ ਤੱਕ ਸੋਨਾ ਨਾ ਖ਼ਰੀਦਣ ਦੀ ਅਪੀਲ ਵੀ ਕੀਤੀ ਹੈ | ਪ੍ਰਧਾਨ ਮੰਤਰੀ ਦੇ ਇਸ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮੋਗਾ ਦੇ ਭਾਜਪਾ ਦਫ਼ਤਰ ਵਿਚ ਇਕ ਮੀਟਿੰਗ ਕੀਤੀ ਗਈ | ਇਸ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਭਾਜਪਾ ਆਗੂ ਦੇਵ ਪਿ੍ਆ ਤਿਆਗੀ ਨੇ ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਮੋਦੀ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਨੌਜਵਾਨ ਘਰ-ਘਰ ਜਾ ਕੇ ਲੋਕਾਂ ਨੂੰ ਇਸ ਬੱਚਤ ਮੁਹਿੰਮ ਨਾਲ ਜੋੜਨ | ਡਾ. ਹਰਜੋਤ ਕਮਲ ਅਤੇ ਜ਼ਿਲ੍ਹਾ ਕੋਆਰਡੀਨੇਟਰ ਦੇਵ ਪਿ੍ਆ ਤਿਆਗੀ ਨੇ ਕਿਹਾ ਕਿ ਮੋਦੀ ਵਲੋਂ ਲਏ ਜਾਣ ਵਾਲੇ ਹਰ ਫ਼ੈਸਲੇ ਦਾ ਮਕਸਦ ਦੇਸ਼ ਅਤੇ ਲੋਕ ਹਿਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜੇ ਪੈਟਰੋਲ, ਡੀਜ਼ਲ ਅਤੇ ਗੈਸ ਦੀ ਬੱਚਤ ਹੋਵੇਗੀ ਤਾਂ ਦੇਸ਼ ਦੀ ਵੱਡੀ ਰਕਮ ਵਿਦੇਸ਼ ਜਾਣ ਤੋਂ ਬਚੇਗੀ | ਨਾਲ ਹੀ ਪਾਣੀ ਦੀ ਬੱਚਤ ਵੱਲ ਵੀ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਸਮੇਂ “ਵਰਕ ਫਰੋਮ ਹੋਮ” ਕਾਰਨ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਇਆ ਸੀ ਅਤੇ ਖ਼ਰਚੇ ਵੀ ਘੱਟ ਹੋਏ ਸਨ | ਇਸ ਲਈ ਉਨ੍ਹਾਂ ਦੀ ਹਰ ਅਪੀਲ ਦੇਸ਼ ਦੀ ਤਰੱਕੀ ਅਤੇ ਮਜ਼ਬੂਤੀ ਲਈ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਤੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ ਅਗਲੀ ਖ਼ਬਰ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ 'ਚ ਮਨਾਇਆ ਮਾਂ ਦਿਵਸ
Ad Position 24