18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਨਿਗਮ ਤੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ

Ad Position 21
No active advertisement
ਅਜੀਤ ਡੈਸਕ 12-05-2026
ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ) ਚੋਣ ਕਮਿਸ਼ਨ ਪੰਜਾਬ ਵਲੋਂ ਪੂਰੇ ਪੰਜਾਬ ਵਿਚ 9 ਨਗਰ ਨਿਗਮ ਤੇ 102 ਨਗਰ ਕੌਂਸਲਾਂ ਵਿਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ ਜਿਸ ਦੌਰਾਨ 13 ਮਈ ਨੂੰ ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ ਕਰਨ ਦੀ ਸ਼ੁਰੂਆਤ ਹੋਵੇਗੀ ਤੇ ਕਾਗ਼ਜ਼ ਦਾਖ਼ਲ ਕਰਨ ਦੀ ਆਖ਼ਰੀ ਤਰੀਕ 16 ਮਈ ਹੋਵੇਗੀ ਜਦ ਕਿ ਕਾਗ਼ਜ਼ਾਂ ਦੀ ਪੜਤਾਲ 18 ਮਈ ਨੂੰ ਹੋਵੇਗੀ | ਨਾਮਜ਼ਦਗੀ ਵਾਪਸ ਲੈਣ ਦੀ ਤਰੀਕ 20 ਮਈ ਮੁਕੱਰਰ ਕੀਤੀ ਗਈ ਹੈ ਅਤੇ 26 ਮਈ ਨੂੰ ਵੋਟਾਂ ਪੈਣਗੀਆਂ ਤੇ 29 ਮਈ ਨੂੰ ਨਤੀਜਿਆਂ ਦਾ ਐਲਾਨ ਹੋਵੇਗਾ | ਅੱਜ ਹੋਏ ਚੋਣਾਂ ਦੇ ਐਲਾਨ ਨਾਲ ਮੋਗਾ ਸ਼ਹਿਰ ਵਿਚ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਹੋ ਗਈਆਂ ਹਨ | ਭਾਵੇਂ ਕਿ ਮੋਗਾ ਸ਼ਹਿਰ ਦੇ ਨਗਰ ਨਿਗਮ ਚੋਣਾਂ ਲਈ ਸ਼ਹਿਰ ਦੇ ਪੰਜਾਹ ਵਾਰਡਾਂ ਵਿਚ ਚੋਣ ਹੋਵੇਗੀ ਅਤੇ ਇਹ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੇ ਟਿਕਟਾਂ ਹਾਸਲ ਕਰਨ ਲਈ ਆਪੋ ਆਪਣੇ ਆਗੂਆਂ ਤੱਕ ਪਹੁੰਚ ਬਣਾਉਣੀ ਸ਼ੁਰੂ ਕਰ ਦਿੱਤੀ ਹੈ ਜਦਕਿ ਕੁਝ ਉਮੀਦਵਾਰ ਪਿਛਲੇ ਕਈ ਮਹੀਨਿਆਂ ਤੋਂ ਆਪੋ ਆਪਣੇ ਵਾਰਡਾਂ ਵਿਚ ਵੋਟਰਾਂ ਤੱਕ ਆਪਣੀ ਪਹੁੰਚ ਬਣਾਉਂਦੇ ਨਜ਼ਰ ਆਏ | ਮੋਗਾ ਨਗਰ ਨਿਗਮ ਦੀ ਮਿਆਦ ਅੱਜ 12 ਮਈ ਨੂੰ ਖ਼ਤਮ ਹੋ ਜਾਵੇਗੀ ਅਤੇ ਇਸ ਦਾ ਸਾਰਾ ਕਾਰਜ ਭਾਰ ਨਗਰ ਨਿਗਮ ਦੇ ਕਮਿਸ਼ਨਰ ਕੋਲ ਹੋਵੇਗਾ | ਇਸ ਵਾਰ ਮੋਗਾ ਨਗਰ ਨਿਗਮ ਦੀ ਚੋਣ ਪੂਰੀ ਤਰ੍ਹਾਂ ਮੁਕਾਬਲੇ ਵਾਲੀ ਤੇ ਦਿਲਚਸਪ ਹੋਵੇਗੀ ਕਿਉਂਕਿ ਜਿੱਥੇ ਆਪ ਪਾਰਟੀ ਨੇ ਸ਼ਹਿਰ ਦੇ ਪੰਜਾਹ ਵਾਰਡਾਂ ਵਿਚ ਚੋਣ ਲੜਨ ਦਾ ਐਲਾਨ ਕੀਤਾ ਹੈ ਉੱਥੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੀ ਸ਼ਹਿਰ ਦੇ ਪੰਜਾਹ ਵਾਰਡਾਂ ਵਿਚ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇਗੀ | ਨਗਰ ਨਿਗਮ ਦੀ ਚੋਣ ਇਸ ਕਰ ਕੇ ਵੀ ਦਿਲਚਸਪ ਹੋਵੇਗੀ ਕਿਉਂਕਿ ਹੋਂਦ ਵਿਚ ਆਈ ਨਵੀਂ ਪਾਰਟੀ ਵਾਰਿਸ ਪੰਜਾਬ ਦੇ ਵੀ ਵੱਡੇ ਪੱਧਰ 'ਤੇ ਉਮੀਦਵਾਰ ਖੜ੍ਹੇ ਕਰੇਗੀ | ਭਾਵੇਂ ਕਿ ਮੌਜੂਦਾ ਸਮੇਂ ਵਿਚ ਨਗਰ ਨਿਗਮ ਮੋਗਾ 'ਤੇ ਆਪ ਸਰਕਾਰ ਦਾ ਕਬਜ਼ਾ ਰਿਹਾ ਪਰ 26 ਮਈ ਨੂੰ ਹੋਣ ਵਾਲੀਆਂ ਚੋਣਾਂ ਵਿਚ ਕਿਹੜੀ ਪਾਰਟੀ ਬਹੁਮਤ ਲਿਜਾ ਕੇ ਆਪਣਾ ਮੇਅਰ ਚੁਣਦੀ ਹੈ ਇਹ ਆਉਣ ਵਾਲਾ ਸਮਾਂ ਤਹਿ ਕਰੇਗਾ ਪਰ ਚੋਣਾਂ ਦਾ ਐਲਾਨ ਹੋਣ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ | ਸਮਾਂ ਘੱਟ ਹੋਣ ਕਾਰਨ ਸਿਆਸੀ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ ਦੀ ਚੋਣ ਕਰਨੀ ਵੀ ਕਾਫ਼ੀ ਔਖੀ ਹੋਵੇਗੀ ਜਦ ਕਿ ਸੱਤਾਧਾਰੀ ਪਾਰਟੀ ਕੋਲ ਇਕ ਵਾਰਡ ਵਿਚ 4-5 ਉਮੀਦਵਾਰ ਚੋਣ ਲੜਨ ਲਈ ਤਿਆਰ ਹਨ ਤੇ ਉੱਥੇ ਵੀ ਇਕ ਉਮੀਦਵਾਰ ਨੂੰ ਟਿਕਟ ਦੇਣ ਨਾਲ ਦੂਸਰਿਆਂ ਦੀ ਨਾਰਾਜ਼ਗੀ ਵੀ ਝੱਲਣੀ ਪੈ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਬਾਰਿਸ਼, ਝੱਖੜ, ਤੂਫ਼ਾਨ ਤੇ ਗੜੇਮਾਰੀ ਨੇ ਕੀਤਾ ਬੁਰੀ ਤਰ੍ਹਾਂ ਜਨ ਜੀਵਨ ਪ੍ਰਭਾਵਿਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਦਫ਼ਤਰ ਵਿਖੇ ਮੀਟਿੰਗ
Ad Position 24