19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਬਣਾਇਆ ਕਾਨੂੰਨ ਸਰਕਾਰ ਦਾ ਆਪਣੇ ਨਿੱਜੀ ਲਾਭ ਲਈ – ਕੇਵਲ ਸਿੰਘ ਸੈਦੋਕੇ

Ad Position 21
No active advertisement
ਅਜੀਤ ਡੈਸਕ 12-05-2026
ਨਿਹਾਲ ਸਿੰਘ ਵਾਲਾ, 11 ਮਈ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਬਣਾਇਆ ਕਾਨੂੰਨ ਸਿਰਫ਼ ਸਰਕਾਰ ਦਾ ਪੰਥਕ ਵੋਟਾਂ ਬਟੋਰਨ ਲਈ ਆਪਣੇ ਨਿੱਜੀ ਲਾਭ ਲਈ ਬਣਾਇਆ ਗਿਆ | ਜਦੋਂ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦਾ ਕਾਰਜਕਾਲ ਸਿਰਫ਼ ਬਿਆਨਬਾਜ਼ੀ ਤੱਕ ਹੀ ਸੀਮਤ ਰੱਖਿਆ ਜਿਸ ਕਾਰਨ ਸੂਬੇ ਦੇ ਲੋਕਾਂ ਅੰਦਰ ਇਸ ਕਾਨੂੰਨ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਕੇਵਲ ਸਿੰਘ ਸੈਦੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ 2022 'ਚ ਚੋਣ ਵਾਅਦਾ ਕੀਤਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਪਰ ਸਰਕਾਰ ਦਾ ਸਾਢੇ 4 ਸਾਲ ਦਾ ਕਾਰਜਕਾਲ ਬਤੀਤ ਹੋ ਚੁੱਕਿਆ ਅਤੇ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ ਸਗੋਂ ਕਾਨੂੰਨ ਬਣਾ ਕੇ ਪਿਛਲੇ ਸਮੇਂ ਦੀਆਂ ਹੋਈਆਂ ਬੇਅਦਬੀ ਦੀ ਘਟਨਾਵਾਂ ਨੂੰ ਵਿਸਾਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਰਿਜ ਪੈਲੇਸਾਂ ਵਿਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ 'ਤੇ ਲਗਾਈ ਪੂਰਨ ਪਾਬੰਦੀ ਅਗਲੀ ਖ਼ਬਰ ਮੋਗਾ ਦੇ ਪਿੰਡ ਸਮਾਧ ਭਾਈ ਦੀ ਰਮਨਦੀਪ ਕੌਰ ਨੇ ਮੈਰਿਟ ਵਿਚ ਦਰਜ ਕਰਾਇਆ ਆਪਣਾ ਨਾਂਅ
Ad Position 24