19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਰਿਜ ਪੈਲੇਸਾਂ ਵਿਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ 'ਤੇ ਲਗਾਈ ਪੂਰਨ ਪਾਬੰਦੀ

Ad Position 21
No active advertisement
ਅਜੀਤ ਡੈਸਕ 12-05-2026
ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ਼ 2023) 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਹੁਕਮਾਂ ਵਿਕ ਕਿਹਾ ਗਿਆ ਕਿ ਪੈਲੇਸਾਂ ਵਿਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇਕ ਫ਼ੈਸ਼ਨ ਜਿਹਾ ਬਣ ਗਿਆ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ | ਇਸ ਲਈ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ 'ਤੇ ਰੋਕ ਲਗਾਈ ਜਾਣੀ ਲੋਕ ਹਿਤ ਲਈ ਜ਼ਰੂਰੀ ਹੈ | ਇਹ ਹੁਕਮ 10 ਜੁਲਾਈ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਜਸਵੰਤ ਸਿੰਘ ਦਾਨੀ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਬਣਾਇਆ ਕਾਨੂੰਨ ਸਰਕਾਰ ਦਾ ਆਪਣੇ ਨਿੱਜੀ ਲਾਭ ਲਈ – ਕੇਵਲ ਸਿੰਘ ਸ...
Ad Position 24