19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕਿਚਲੂ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਮਾਣ ਵਧਾਇਆ

Ad Position 21
No active advertisement
ਅਜੀਤ ਡੈਸਕ 12-05-2026
ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਆਪਣੇ ਖੇਡ ਹੁਨਰ ਦੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਇਕ ਵਾਰ ਫਿਰ ਮੋਗਾ ਸ਼ਹਿਰ ਅਤੇ ਆਪਣੇ ਸਕੂਲ ਦਾ ਰਾਸ਼ਟਰੀ ਪੱਧਰ 'ਤੇ ਸਨਮਾਨ ਵਧਾਇਆ ਹੈ | ਤਰਨਤਾਰਨ ਦੇ ਐਸ.ਡੀ. ਕਾਲਜ ਫ਼ਾਰ ਗਰਲਜ਼ ਵਿਖੇ ਯੂਥ ਗੇਮਜ਼ ਐਂਡ ਸਪੋਰਟਸ ਐਸੋਸੀਏਸ਼ਨ ਆਫ਼ ਇੰਡੀਆ ਦੁਆਰਾ ਆਯੋਜਿਤ 10ਵੀਆਂ ਯੂਥ ਨੈਸ਼ਨਲ ਗੇਮਜ਼ 2026 ਵਿਚ ਹਿੱਸਾ ਲੈਂਦਿਆਂ ਸਕੂਲ ਦੀ ਅੰਡਰ-17 ਨੈਟਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੋਨ ਤਗਮਾ ਅਤੇ ਟਰਾਫ਼ੀ ਹਾਸਲ ਕੀਤੀ | ਐਸੋਸੀਏਸ਼ਨ ਨੂੰ ਯੁਵਾ ਅਤੇ ਖੇਡ ਮੰਤਰਾਲੇ ਅਤੇ ਐਮ.ਐਸ.ਐਮ.ਈ. ਮੰਤਰਾਲੇ ਦੋਵਾਂ ਤੋਂ ਮਾਨਤਾ ਪ੍ਰਾਪਤ ਹੈ, ਇਸ ਪ੍ਰੋਗਰਾਮ ਵਿਚ ਦੇਸ਼ ਭਰ ਤੋਂ ਚੁਣੀਆਂ ਗਈਆਂ ਟੀਮਾਂ ਨੇ ਹਿੱਸਾ ਲਿਆ | ਇਸ ਮੁਕਾਬਲੇ ਦੌਰਾਨ ਪੰਜਾਬ ਰਾਜ ਦੀ ਨੁਮਾਇੰਦਗੀ ਕਰਨ ਵਾਲੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਹਰਿਆਣਾ, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਰਗੇ ਰਾਜਾਂ ਦੀਆਂ ਜ਼ਬਰਦਸਤ ਟੀਮਾਂ ਦਾ ਸਾਹਮਣਾ ਕੀਤਾ | ਸਕੂਲ ਦੀ ਟੀਮ ਕੁਆਰਟਰ ਫਾਈਨਲ ਅਤੇ ਸੈਮੀਫਾਈਨਲ ਦੋਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਫਾਈਨਲ ਵਿਚ ਪਹੁੰਚੀ | ਸੈਮੀਫਾਈਨਲ ਮੈਚ ਵਿਚ ਉਨ੍ਹਾਂ ਨੇ ਗੁਜਰਾਤ ਦੀ ਟੀਮ ਨੂੰ 7-2 ਦੇ ਫ਼ਰਕ ਨਾਲ ਹਰਾ ਕੇ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕੀਤੀ | ਇਸ ਤੋਂ ਬਾਅਦ ਫਾਈਨਲ ਮੈਚ ਵਿਚ ਉਨ੍ਹਾਂ ਨੇ ਦਿੱਲੀ ਦੀ ਟੀਮ ਨੂੰ 9-5 ਦੇ ਸਕੋਰ ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨ ਤਗਮਾ ਹਾਸਲ ਕੀਤਾ | ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ ਰਾਹੀਂ ਸਾਰੀਆਂ ਖਿਡਾਰਨਾਂ ਨੇ ਨਾ ਸਿਰਫ਼ ਆਪਣੇ ਸਕੂਲ ਸਗੋਂ ਪੂਰੇ ਮੋਗਾ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਖਿਡਾਰੀਆਂ ਨੂੰ ਸੋਨੇ ਦੇ ਤਗਮੇ, ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਟੀਮ ਦੀ ਕੋਚ ਕੁਲਵਿੰਦਰ ਕੌਰ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਖਿਡਾਰੀਆਂ ਦੀ ਇਸ ਜਿੱਤ ਨੇ ਸਾਬਤ ਕਰ ਦਿੱਤਾ ਕਿ ਸੱਚੀ ਮਿਹਨਤ ਅਤੇ ਅਟੱਲ ਦਿ੍ੜ੍ਹ ਇਰਾਦੇ ਹਮੇਸ਼ਾ ਸਫਲਤਾ ਨੂੰ ਅੰਜਾਮ ਦਿੰਦੇ ਹਨ | ਸਕੂਲ ਪਹੁੰਚਣ 'ਤੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਦਾ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਸੁਨੀਤਾ ਰਾਣੀ ਅਤੇ ਸਕੂਲ ਸਟਾਫ਼ ਦੁਆਰਾ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਅੱਜ ਕੁੜੀਆਂ ਹਰ ਖੇਤਰ ਵਿਚ ਆਪਣੀ ਪਛਾਣ ਬਣਾ ਰਹੀਆਂ ਹਨ ਅਤੇ ਧੀਆਂ ਦੀ ਖੇਡਾਂ ਵਿਚ ਭਾਗੀਦਾਰੀ ਸਮਾਜ ਲਈ ਬਹੁਤ ਮਾਣ ਅਤੇ ਪ੍ਰੇਰਨਾ ਦਾ ਸਰੋਤ ਹੈ | ਇਸ ਮੌਕੇ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਅੱਜ ਕੁੜੀਆਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਹਨ | ਖੇਡਾਂ ਰਾਹੀਂ ਕੁੜੀਆਂ ਨਾ ਸਿਰਫ਼ ਸਰੀਰਕ ਤਾਕਤ ਬਣਾਉਂਦੀਆਂ ਹਨ, ਸਗੋਂ ਸਵੈ-ਨਿਰਭਰਤਾ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੁਖਾਨੰਦ (ਮੋਗਾ) ਵਿਖੇ 'ਮਾਂ ਦਿਵਸ' ਮਨਾਇਆ ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ ਵਿਖੇ ਮੇਜਰ ਪ੍ਰਦੀਪ ਕੁਮਾਰ ਦੁਆਰਾ ਸਿੱਖਿਅਕਾਂ ਲਈ ਜੀਵਨ ਹੁਨਰ 'ਤੇ ਇਕ ਰੋਜ਼ਾ ਵਰਕਸ਼ਾਪ
Ad Position 24