14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸਕੂਲ ਚੜਿੱਕ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਮੋਗਾ, 12 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਵਿਦਿਆਰਥਣ ਪਲਕ ਪੁੱਤਰੀ ਮਨੋਜ ਕੁਮਾਰ ਨੇ 650 ਵਿਚੋਂ 642 ਅੰਕ (98.77 ਪ੍ਰਤੀਸ਼ਤ) ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਚੌਥਾ ਰੈਂਕ ਹਾਸਲ ਕੀਤਾ ਹੈ | ਪਲਕ ਨੇ ਨਾ ਸਿਰਫ ਪੰਜਾਬ ਦੀ ਮੈਰਿਟ ਸੂਚੀ ਵਿਚ ਨਾਂਅ ਦਰਜ ਕਰਵਾਇਆ ਸਗੋਂ ਮੋਗਾ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹਾ ਟਾਪਰ ਬਣਨ ਦਾ ਮਾਣ ਵੀ ਪ੍ਰਾਪਤ ਕੀਤਾ ਹੈ | ਵਿਦਿਆਰਥੀ ਨਵਦੀਪ ਸਿੰਘ ਨੇ 95.84 ਪ੍ਰਤੀਸ਼ਤ ਅੰਕਾਂ ਨਾਲ ਜ਼ਿਲ੍ਹੇ 'ਚੋਂ ਦਸਵਾਂ ਅਤੇ ਸਕੂਲ ਵਿਚੋਂ ਦੂਜਾ ਰੈਂਕ ਹਾਸਲ ਕੀਤਾ ਅਤੇ ਗੁਰਵੀਰ ਸਿੰਘ ਨੇ 95.54 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਅਮਨਦੀਪ ਕੌਰ ਬਰਾੜ, ਸਕੂਲ ਪ੍ਰਧਾਨ ਤਰਸੇਮ ਸਿੰਘ ਗਿੱਲ ਤੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ 7 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਹਨ | ਉਨ੍ਹਾਂ ਵਿਦਿਆਰਥੀਆਂ, ਮਾਪਿਆ, ਮਿਹਨਤੀ ਸਟਾਫ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਕਲੈਰੀਕਲ ਕਰਮਚਾਰੀਆਂ ਤੇ ਸਫਾਈ ਸੇਵਕਾਂ ਵਲੋਂ ਬਾਜ਼ਾਰਾਂ 'ਚ ਰੋਸ ਰੈਲੀ ਅਗਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਦੇ ਕਈ ਪਿੰਡਾਂ 'ਚ ਆਏ ਤੇਜ਼ ਝੱਖੜ, ਮੀਂਹ ਤੇ ਗੜਿਆਂ ਨੇ ਮਚਾਈ ਤਬਾਹੀ
Ad Position 24