ਠੱਠੀ ਭਾਈ, 12 ਮਈ (ਜਗਰੂਪ ਸਿੰਘ ਮਠਾੜੂ)-ਸੰਗਠਨ ਸਿਰਜਣ ਅਭਿਆਨ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮੋਗਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਸੀਨੀਅਰ ਕਾਂਗਰਸੀ ਆਗੂ ਬਲਾਕ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੀਦਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਸਪੈਸ਼ਲ ਇਨਵਾਈਟੀ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ | ਇਸ ਮੌਕੇ ਗੁਰਚਰਨ ਸਿੰਘ ਚੀਦਾ ਨੇ ਕਾਂਗਰਸ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ | ਇਸ ਮੌਕੇ ਇਲਾਕੇ ਦੀ ਕਾਂਗਰਸ ਪਾਰਟੀ ਦੀ ਟੀਮ, ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਗੁਰਚਰਨ ਸਿੰਘ ਚੀਦਾ ਸਮੇਤ ਨਵ ਨਿਯੁਕਤ ਆਗੂਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਗਈ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ |