ਮੋਗਾ, 12 ਮਈ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਮੋਗਾ ਦਫਤਰ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ ਭੋਲਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਚਲਾਈ | ਮੀਟਿੰਗ 'ਚ ਸੂਬਾ ਆਗੂ ਮੋਹਨ ਸਿੰਘ ਜੀਂਦੜਾ, ਸੂਰਤ ਸਿੰਘ ਕਾਦਰਵਾਲਾ, ਮੰਦਰਜੀਤ ਸਿੰਘ ਮਨਾਵਾਂ, ਹਰਨੇਕ ਸਿੰਘ ਫਤਿਹਗੜ੍ਹ, ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਇਕਬਾਲ ਸਿੰਘ ਸਾਬਕਾ ਸਰਪੰਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਭੁਪਿੰਦਰ ਸਿੰਘ ਦੌਲਤਪੁਰਾ, ਬਲਕਰਨ ਸਿੰਘ ਨੇ ਮੰਗ ਰੱਖੀ ਕਿ ਪੰਜਾਬ ਸਰਕਾਰ ਨੇ ਜੋ ਕਿ ਪਿਛਲੇ ਦਿਨਾਂ ਵਿਚ ਕੋਆਪਰੇਟਿਵ ਸੁਸਾਇਟੀਆਂ ਵਿਚ ਕਿਸਾਨਾਂ ਨੂੰ ਹੱਦ ਕਰਕੇ ਦੀ ਰਾਸ਼ੀ ਵਧਾ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਸ ਨੋਟੀਫਿਕੇਸ਼ਨ ਨੂੰ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ | ਉਹ ਨੋਟੀਫਿਕੇਸ਼ਨ ਰੱਦ ਹੋਣ ਤੋਂ ਬਾਅਦ ਕੋਆਪਰੇਟਿਵ ਸੁਸਾਇਟੀਆਂ ਦਾ ਸਮੁੱਚਾ ਸਟਾਫ ਹੜਤਾਲ 'ਤੇ ਚਲਾ ਗਿਆ ਹੈ | ਪੰਜਾਬ ਸਰਕਾਰ ਦੇ ਰਜਿਸਟਰਾਰ ਚੰਡੀਗੜ੍ਹ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਕੀਤੀ ਗਈ ਸੀ ਉਸ ਵਿਚ ਵਿਸ਼ਵਾਸ ਦਿਵਾਇਆ ਸੀ ਕਿ 14 ਮਈ ਤੱਕ ਕਿਸਾਨਾਂ ਦੇ ਹੱਦ ਕਰਜੇ ਵਾਲਾ ਨੋਟੀਫਿਕੇਸ਼ਨ ਮੁੜ ਬਹਾਲ ਕਰ ਦਿੱਤਾ ਜਾਵੇਗਾ | ਜੇ ਸਰਕਾਰ ਇਹ ਨੋਟੀਫਿਕੇਸ਼ਨ ਮੁੜ ਬਹਾਲ ਨਹੀਂ ਕਰਦੀ ਤਾਂ ਇਸ ਦੇ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੀਆਂ ਡਿਊਟੀਆਂ ਲਾਈਆਂ ਜੋ ਕਿ 15 ਮਈ ਨੂੰ ਚੰਡੀਗੜ੍ਹ ਵਿਖੇ ਬੀ.ਬੀ.ਐਮ.ਬੀ. ਵਿਚੋਂ ਪੰਜਾਬ ਦੀ ਮੈਂਬਰਸ਼ਿਪ ਕੇਂਦਰ ਸਰਕਾਰ ਨੇ ਬਿਲਕੁਲ ਖਤਮ ਕਰ ਦਿੱਤੀ ਹੈ ਉਸ ਦੇ ਖਿਲਾਫ ਜੋ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਗਵਰਨਰ ਦਾ ਘਿਰਾਓ ਕਰਨਾ ਹੈ ਉਸ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਡੇ ਕਾਫਲੇ ਦੇ ਰੂਪ ਵਿਚ ਮੋਗਾ ਜ਼ਿਲੇ੍ਹ ਤੋਂ ਸ਼ਾਮਿਲ ਹੋਵੇਗੀ ਤਾਂ ਜੋ ਕਿਸਾਨ ਪੰਜਾਬ ਦੇ ਪਾਣੀਆਂ ਦਾ ਹੱਕ ਪੰਜਾਬ ਦੇ ਬੀ.ਬੀ.ਐਮ.ਬੀ. ਵਿਚ ਆਪਣੀ ਨੁਮਾਇੰਦਗੀ ਨੂੰ ਦੁਬਾਰਾ ਹਾਸਲ ਕਰ ਸਕਣ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਜੋ ਪੰਜਾਬ ਵਿਚ ਝੱਖੜ ਹਨੇਰੀ ਅਤੇ ਗੜੇਮਾਰੀ ਹੋਈ ਹੈ ਨਾਲ ਕਿਸਾਨਾਂ ਦੀ ਮੱਕੀ, ਮੂੰਗੀ ਅਤੇ ਸਬਜ਼ੀਆਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਇਸ ਲਈ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਪੰਜਾਬ ਸਰਕਾਰ ਗੁਰਦੌਰੀਆਂ ਕਰਾ ਕੇ ਜਲਦ ਤੋਂ ਜਲਦ ਮੁਆਵਜ਼ਾ ਦੇਵੇ | ਇਸ ਮੌਕੇ ਲਖਵੀਰ ਸਿੰਘ, ਪ੍ਰੇਮ ਲਾਲ ਪੁਰੀ, ਡਾ. ਕੁਲਵੰਤ ਸਿੰਘ, ਬੂਟਾ ਸਿੰਘ, ਮੋਦਨ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਜਸਵੰਤ ਸਿੰਘ, ਗੁਰਦੇਵ ਸਿੰਘ, ਸਤਿੰਦਰਪਾਲ ਸਿੰਘ, ਪਿਸ਼ੌਰਾ ਸਿੰਘ, ਲਖਵਿੰਦਰ ਸਿੰਘ ਰੌਲੀ, ਬੰਤ ਸਿੰਘ, ਨਿਰਮਲ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਰਾਮਪਾਲ ਸਿੰਘ, ਗੁਰਸੇਵਕ ਸਿੰਘ, ਸੁਖਵੀਰ ਸਿੰਘ, ਗੋਰਾ ਸਿੰਘ, ਪਾਲ ਸਿੰਘ, ਸੁਰਿੰਦਰ ਸਿੰਘ, ਸੁਖਚੈਨ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ, ਜਗਮੋਹਣ ਸਿੰਘ, ਦੇਸ਼ ਸਿੰਘ, ਬੋਹੜ ਸਿੰਘ, ਕਰਮਜੀਤ ਸਿੰਘ, ਰਜਿੰਦਰ ਸਿੰਘ, ਗੁਰਚਰਨ ਸਿੰਘ, ਪ੍ਰਕਾਸ਼ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਦਰਸ਼ਨ ਸਿੰਘ, ਪ੍ਰਤਾਪ ਸਿੰਘ, ਅਵਤਾਰ ਸਿੰਘ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ, ਜਸਕਰਨ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਜਰਨੈਲ ਸਿੰਘ, ਏਕਮ ਸਿੰਘ, ਬਾਬੂ ਸਿੰਘ, ਰਾਮ ਸਨੇਹੀ, ਹਰਬੰਸ ਸਿੰਘ, ਸਰਬਜੀਤ ਸਿੰਘ, ਸੁਖਜੀਤ ਸਿੰਘ, ਪਾਲ ਸਿੰਘ, ਰਜਿੰਦਰ ਸਿੰਘ, ਜਸਪ੍ਰੀਤ ਸਿੰਘ, ਵੀਰੂ ਸਿੰਘ, ਰਕੇਸ਼ ਸਿੰਘ, ਆਦਿ ਕਿਸਾਨ ਆਗੂ ਹਾਜ਼ਰ ਸਨ |