14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ 'ਚ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-05-2026
ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ | ਇਸ ਸਮਾਗਮ ਦਾ ਮੁੱਖ ਉਦੇਸ਼ ਨਰਸਿੰਗ ਪੇਸ਼ੇ ਦੀ ਮਹੱਤਤਾ ਅਤੇ ਸਮਾਜ ਤੀ ਨਰਸਾਂ ਨੂੰ ਸਨਮਾਨ ਦੇਣਾ ਸੀ | ਇਸ ਮੌਕੇ ਕਾਲਜ ਦੀ ਚੇਅਰਪਰਸਨ ਡਾ. ਮਾਲਤੀ ਥਾਪਰ ਅਤੇ ਕਾਲਜ ਦੇ ਡਾਇਰੈਕਟਰ ਡਾ. ਪਵਨ ਥਾਪਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰਕੇ ਕੀਤੀ ਗਈ | ਕਾਲਜ ਦੀ ਪਿ੍ੰਸੀਪਲ ਡਾ. ਸੁਨੀਤਾ ਜੋਸਫ ਨੇ ਆਪਣੇ ਸੰਬੋਧਨ ਵਿਚ ਨਰਸਾਂ ਦੀ ਸੇਵਾ ਭਾਵਨਾ, ਸਮਰਪਣ ਅਤੇ ਸਿਹਤ ਖੇਤਰ ਵਿਚ ਉਤਸ਼ਾਹ ਦੇ ਅਹਿਮ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਰਸਿੰਗ ਪੇਸ਼ੇ ਨੂੰ ਮਨੁੱਖਤਾ ਦੀ ਸੇਵਾ ਦੇ ਰੂਪ ਵਿਚ ਅਪਣਾਉਣ ਲਈ ਕਿਹਾ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਸਭਿਆਚਾਰਕ ਪ੍ਰੋਗਰਾਮ, ਗਿੱਧਾ, ਭੰਗੜਾ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਇਸ ਤੋਂ ਇਲਾਵਾ ਵੱਖ-ਵੱਖ ਖੇਡ ਗਤੀਵਿਧੀਆਂ ਜਿਵੇਂ ਕਿ ਰੰਗੋਲੀ ਮੁਕਾਬਲੇ, ਕੁਇਜ਼ ਮੁਕਾਬਲੇ, ਪੋਸਟਰ ਅਤੇ ਚਾਰਟ ਮੁਕਾਬਲੇ ਆਦਿ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਭਾਗ ਲਿਆ | ਇਸ ਮੌਕੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆ ਨੂੰ ਇਨਾਮ ਵੰਡੇ ਗਏ | ਕਾਲਜ ਪ੍ਰਬੰਧਕਾਂ ਵਲੋਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਕਾਲਜ ਪ੍ਰਬੰਧਕਾਂ ਵਲੋਂ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24