14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ

Ad Position 21
No active advertisement
ਅਜੀਤ ਡੈਸਕ 13-05-2026
ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਇੰਟਰਨੈਸ਼ਨਲ ਨਰਸ ਡੇ ਦੇ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ | ਇਹ ਸਭਾ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਨਰਸਿੰਗ ਦਿਵਸ ਨਾਲ ਸੰਬੰਧਿਤ ਚਾਰਟ ਪ੍ਰਦਰਸ਼ਿਤ ਕੀਤੇ ਅਤੇ ਇਸ ਦਿਨ ਦੇ ਮਹੱਤਵ ਬਾਰੇ ਲੇਖ ਅਤੇ ਵਿਚਾਰ ਪੇਸ਼ ਕੀਤੇ | ਵਿਦਿਆਰਥੀਆਂ ਨੇ ਆਪਣੇ ਸੰਬੋਧਨ ਵਿਚ ਹਸਪਤਾਲਾਂ ਵਿਚ ਨਰਸਿੰਗ ਸਟਾਫ਼ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਨਰਸਾਂ ਮਰੀਜ਼ਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਸਮੇਂ ਸਿਰ ਦਵਾਈਆਂ ਦੇਣਾ, ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਕਰਨਾ, ਡਾਕਟਰਾਂ ਦੀ ਸਹਾਇਤਾ ਕਰਨਾ ਅਤੇ ਐਮਰਜੈਂਸੀ ਹਾਲਾਤਾਂ ਵਿਚ ਤੁਰੰਤ ਸੇਵਾਵਾਂ ਮੁਹੱਈਆ ਕਰਵਾਉਣ ਜਿਹੇ ਅਹਿਮ ਕਾਰਜ ਨਿਭਾਉਂਦੀਆਂ ਹਨ | ਨਰਸਾਂ ਦਿਨ-ਰਾਤ ਆਪਣੀ ਡਿਊਟੀ ਨਿਭਾਉਂਦੀਆਂ ਹਨ ਅਤੇ ਮਰੀਜ਼ਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਹੌਸਲਾ ਦਿੰਦੀਆਂ ਹਨ | ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਨਰਸਾਂ ਦੀ ਸੇਵਾ, ਸਮਰਪਣ ਅਤੇ ਮਨੁੱਖਤਾ ਪ੍ਰਤੀ ਪਿਆਰ ਸਾਡੇ ਸਮਾਜ ਲਈ ਪੇ੍ਰਰਨਾ ਹੈ | ਇਸ ਦੌਰਾਨ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਨਰਸ ਦਿਵਸ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਇਹ ਦਿਵਸ ਹਰ ਸਾਲ 12 ਮਈ ਨੂੰ ਫਲੋਰੈਂਸ ਨਾੲਟੀਂਗੇਲ ਦੇ ਜਨਮ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੂੰ ਆਧੁਨਿਕ ਨਰਸਿੰਗ ਦੀ ਸੰਸਥਾਪਕ ਮੰਨਿਆ ਜਾਂਦਾ ਹੈ | ਉਨ੍ਹਾਂ ਨੇ ਆਪਣਾ ਜੀਵਨ ਮਰੀਜ਼ਾਂ ਦੀ ਸੇਵਾ ਲਈ ਸਮਰਪਿਤ ਕੀਤਾ ਅਤੇ ਨਰਸਿੰਗ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਇਆ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਵੀ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਰਸਾਂ ਦੀ ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਨਰਸਾਂ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਹਰ ਵਿਅਕਤੀ ਨੂੰ ਉਨ੍ਹਾਂ ਦੇ ਕੰਮ ਦਾ ਸਤਿਕਾਰ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਦੀਆਂ ਚੋਣਾਂ 'ਚ ਪੰਜਾਹ ਵਾਰਡਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ-ਸੰਨੀ ਗਿੱਲ ਅਗਲੀ ਖ਼ਬਰ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ 'ਚ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ
Ad Position 24