14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਦੀਆਂ ਚੋਣਾਂ 'ਚ ਪੰਜਾਹ ਵਾਰਡਾਂ ਵਿਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ-ਸੰਨੀ ਗਿੱਲ

Ad Position 21
No active advertisement
ਅਜੀਤ ਡੈਸਕ 13-05-2026
ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੇ ਪੰਜਾਹ ਵਾਰਡਾਂ ਵਿਚ ਹੀ ਉਮੀਦਵਾਰ ਖੜ੍ਹੇ ਕਰੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਆਪਣਾ ਮੇਅਰ ਚੁਣ ਕੇ ਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾਵੇਗਾ ਅਤੇ ਨਗਰ ਨਿਗਮ ਨੂੰ ਭਿ੍ਸ਼ਟਾਚਾਰ ਮੁਕਤ ਕਰਕੇ ਇਕ ਸਦਭਾਵਨਾ ਭਰਿਆ ਮਾਹੌਲ ਸਿਰਜਿਆ ਜਾਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਨੁਮਾਇੰਦਿਆਂ ਵਲੋਂ ਧੱਕੇਸ਼ਾਹੀ ਕਰਕੇ ਕਾਂਗਰਸੀ ਮੇਅਰ ਦੀ ਕੁਰਸੀ ਹਥਿਆ ਕੇ ਨਗਰ ਨਿਗਮ ਤੇ ਕਾਬਜ਼ ਤਾਂ ਹੋ ਗਏ ਪਰ ਕਾਬਜ਼ ਹੁੰਦੇ ਹੀ ਨਗਰ ਨਿਗਮ ਨੂੰ ਭਿ੍ਸ਼ਟਾਚਾਰ ਦਾ ਕੇਂਦਰ ਬਣਾ ਦਿੱਤਾ ਅਤੇ ਸ਼ਹਿਰ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸਦੇ ਰਹਿ ਗਏ ਅਤੇ ਜੇਕਰ ਆਪ ਸਰਕਾਰ ਵਲੋਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਕੋਈ ਧੱਕੇਸ਼ਾਹੀ ਕੀਤੀ ਤਾਂ ਉਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਤੇ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਤੇ ਮੁੜ ਤੋਂ ਕਾਬਜ਼ ਹੋਣ ਲਈ ਆਪ ਸਰਕਾਰ ਦੇ ਨੁਮਾਇੰਦਿਆਂ ਨੇ ਕਈ ਚਾਲਾਂ ਚੱਲੀਆਂ ਪਰ ਉਹ ਇਕ ਵੀ ਚਾਲ ਵਿਚ ਸਫਲ ਨਹੀਂ ਹੋਏ ਅਤੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਉਲਟੀ ਫਿਟਕਾਰ ਪਾਈ | ਸੰਨੀ ਗਿੱਲ ਨੇ ਕਿਹਾ ਕਿ ਪਹਿਲਾਂ ਗਲਤ ਵਾਰਡਬੰਦੀ ਕੀਤੀ ਗਈ ਉਸ ਤੋਂ ਬਾਅਦ ਸ਼ੇ੍ਰਣੀ ਵੰਡ ਗਲਤ ਕੀਤੀ ਗਈ ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਨਗਰ ਨਿਗਮ ਦੀਆਂ ਚੋਣਾਂ ਵਿਚ ਆਪ ਵਾਲੇ ਆਪਣੀ ਹਾਰ ਕਬੂਲ ਕਰ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਹਰਜੀਤ ਸਰਾਂ ਕਾਲੀਏਵਾਲਾ ਹਲਕਾ ਮੋਗਾ ਦੇ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ
Ad Position 24