ਸਮਾਲਸਰ, 12 ਮਈ (ਗੁਰਜੰਟ ਕਲਸੀ ਲੰਡੇ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰ ਗੜ੍ਹ ਸਕੂਲ ਦੇ ਨਤੀਜੇ ਸ਼ਾਨਦਾਰ ਰਹੇ | ਸਕੂਲ ਦੇ 35 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ | ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 585 ਅੰਕਾਂ ਨਾਲ ਪਹਿਲਾ ਸਥਾਨ, ਹਰਲੀਨ ਕੌਰ ਪੁੱਤਰੀ ਨਿਰਮਲ ਸਿੰਘ ਨੇ 579 ਅੰਕਾਂ ਨਾਲ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਪੁੱਤਰੀ ਪਰਵਿੰਦਰ ਸਿੰਘ ਨੱਥੂਵਾਲਾ ਗਰਬੀ ਨੇ 540 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਰੋਡੇ ਦੇ ਪ੍ਰਧਾਨ ਹਰੀ ਸਿੰਘ ਬਰਾੜ, ਜਨਰਲ ਸਕੱਤਰ ਅਮਰਜੀਤ ਸਿੰਘ ਸ਼ਰਮਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਲਖਵੀਰ ਸਿੰਘ ਅਤੇ ਉਪ ਚੇਅਰਮੈਨ ਜਗਰੂਪ ਸਿੰਘ ਬਰਾੜ ਨੇ ਸਕੂਲ ਦੇ ਮਿਹਨਤੀ ਸਕੂਲ ਸਟਾਫ਼ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |