14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਡੀ.ਐਸ. ਬਲੌਸਮ ਹਾਈ ਸਕੂਲ ਦਾ ਦਸਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਦਸਵੀਂ ਸ਼ੇ੍ਰਣੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹਰ ਸਾਲ ਦੀ ਤਰਾਂ ਇਯ ਸਾਲ ਵੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ, ਵਾਈਸ ਪਿੰ੍ਰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ ਨਤੀਜੇ ਹਰ ਸਾਲ ਹੀ 100 ਫ਼ੀਸਦੀ ਰਹਿੰਦੇ ਹਨ | ਸਕੂਲ ਸਟਾਫ਼ ਬੜੀ ਮਿਹਨਤ ਤੇ ਲਗਨ ਨਾਲ ਬੱਚਿਆਂ ਨੂੰ ਪੜਾਉਂਦਾ ਹੈ ਤੇ ਬੱਚੇ ਵੀ ਬੜੀ ਮਿਹਨਤ ਕਰਦੇ ਹਨ ਇਸ ਕਰਕੇ ਹੀ ਨਤੀਜੇ ਚੰਗੇ ਆਉਂਦੇ ਹਨ ਜਿਨ੍ਹਾਂ ਵਿਚੋਂ ਇਸ ਸਾਲ ਵੀ ਸਕੂਲ ਦੀ ਵਿਦਿਆਰਥਣ ਚਰਨ ਕਮਲ ਨੇ 578/650 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਅੰਸੁਮਨ ਕੌਰ ਨੇ 532/650 ਅੰਕ ਪ੍ਰਾਪਤ ਕਰਕੇ ਸਕੂਲ 'ਚੋ ਦੂਸਰਾ, ਸੁਮਿਤਪ੍ਰੀਤ ਸਿੰਘ ਨੇ 510/650 ਅੰਕ ਪ੍ਰਾਪਤ ਕਰਕੇ ਸਕੂਲ 'ਚੋ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਬਾਕੀ ਸਾਰੇ ਬੱਚੇ ਫ਼ਸਟ ਡਵੀਜ਼ਨਾਂ ਲੈ ਕੇ ਪਾਸ ਹੋਏ | ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਵਲੋਂ ਚੰਗੇ ਨੰਬਰ ਹਾਸਲ ਕਰਕੇ ਪਾਸ ਹੋਣ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਚੰਗੇ ਨਤੀਜੇ ਆਉਣ ਤੇ ਵਧਾਈ ਦਿੱਤੀ ਅਤੇ ਸਮੂਹ ਡੀ.ਐਸ. ਬਲੌਸਮ ਪਰਿਵਾਰ ਵਲੋਂ ਸਟਾਫ਼ ਸੀਮਾ, ਕਿਰਨ ਬਾਲਾ, ਪਿ੍ੰਕਾ, ਪ੍ਰੀਆ, ਸੁਖਪ੍ਰੀਤ ਕੌਰ, ਪੂਜਾ ਵਰਮਾ, ਜਸਪ੍ਰੀਤ ਕੌਰ, ਪੂਜਾ ਰਾਣੀ, ਧਰਮਪ੍ਰੀਤ ਸਿੰਘ, ਹੇਮ ਲਤਾ, ਬੰਦਨਾ ਬਾਂਸਲ, ਜਸਪ੍ਰੀਤ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਸਾਕਸ਼ੀ, ਪ੍ਰਭਜੋਤ ਕੌਰ ਅਤੇ ਸਕੂਲ ਦੇ ਸਾਰੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰੇਡ ਯੂਨੀਅਨ ਕੌਂਸਲ ਮੋਗਾ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਦੀ ਹਮਾਇਤ ਦਾ ਐਲਾਨ •ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ... ਅਗਲੀ ਖ਼ਬਰ ਪ੍ਰਵਾਸੀ ਏਕਤਾ ਮੰਚ ਨੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੂੰ ਕੀਤਾ ਸਨਮਾਨਿਤ •ਪ੍ਰਵਾਸੀ ਭਾਈਚਾਰਾ ਵਿਨੋਦ ਬਾਂਸਲ...
Ad Position 24