14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬੇ ਕੇ ਨਰਸਿੰਗ ਇੰਸਟੀਚਿਊਟ ਦੌਧਰ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ •ਆਈ.ਜੀ. ਪੀ.ਨਿਲਾਂਬਰੀ ਜਗਦਲੇ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 13-05-2026
ਬੱਧਨੀ ਕਲਾਂ, 12 ਮਈ (ਸੰਜੀਵ ਕੋਛੜ)-ਸੰਤ ਬਾਬਾ ਨਾਹਰ ਸਿੰਘ ਸਨੇ੍ਹਰਾਂ ਵਾਲਿਆਂ ਦੇ ਆਸ਼ੀਰਵਾਦ ਅਤੇ ਸੰਤ ਬਾਬਾ ਕਪੂਰ ਸਿੰਘ ਦੀ ਸਰਪ੍ਰਸਤੀ ਹੇਠ ਬਾਬੇ ਕੇ ਇੰਸਟੀਚਿਊਟ ਆਫ ਨਰਸਿੰਗ ਦੌਧਰ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ | ਇਸ ਦੌਰਾਨ ਆਈ.ਜੀ.ਪੀ. ਨਿਲਾਂਬਰੀ ਜਗਦਲੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਨੇ ਨਰਸ ਦੀ ਸਹੂੰ ਚੁੱਕ ਕੇ ਇਨਸਾਨੀਅਤ ਦੀ ਸੇਵਾ ਲਈ ਆਪਣੀ ਵਚਨਬੱਧਤਾ ਦਰਸਾਈ | ਮੈਡਮ ਜਗਦਲੇ ਨੇ ਆਪਣੇ ਜੀਵਨ ਦੇ ਅਨੁਭਵ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਭਾਸ਼ਣ ਅਤੇ ਚਾਰਟ ਮੁਕਾਬਲੇ ਵੀ ਕਰਵਾਏ ਗਏ | ਇਸ ਦੌਰਾਨ ਬਾਬਾ ਕਪੂਰ ਸਿੰਘ ਵਲੋਂ ਆਈ.ਜੀ. ਪੀ.ਨਿਲਾਂਬਰੀ ਜਗਦਲੇ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਜਿੱਥੇ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਰਹਿਣ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਉੱਥੇ ਹੀ ਸਾਲਾਨਾ ਇਮਤਿਹਾਨ ਵਿਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਕਾਲਜ ਚੇਅਰਮੈਨ ਇੰਦਰਪਾਲ ਸਿੰਘ ਕਲੇਰ ਨੇ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਅੰਤਰਰਾਸ਼ਟਰੀ ਨਰਸ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਡੀ.ਐਸ.ਪੀ. ਅਨਵਰ ਅਲੀ, ਵਾਇਸ ਚੇਅਰਮੈਨ ਸੁਖਚੈਨ ਸਿੰਘ, ਜਨਰਲ ਸਕੱਤਰ ਪਰਵਿੰਦਰ ਸਿੰਘ ਢਿੱਲੋਂ, ਡਾਇਰੈਕਟਰ ਰਾਘਵ ਲਾਂਘੇ, ਅਕਾਦਮਿਕ ਡਾਇਰੈਕਟਰ ਮਨੋਜ ਮੌਰੀਆ, ਕਾਲਜ ਪਿ੍ੰਸੀਪਲ ਪੰਮੀ ਸਰਾਫ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਅਤੇ ਮਾਲਵਾ ਖੇਤਰ 'ਚ ਗੜੇਮਾਰੀ ਕਾਰਨ ਹੋਈ ਤਬਾਹੀ 'ਤੇ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਡੂੰਘੀ ਚਿੰਤਾ ਦਾ ਪ੍ਰਗਟਾਵ... ਅਗਲੀ ਖ਼ਬਰ ਸੀ. ਐਚ. ਸੀ. ਬੱਧਨੀ ਕਲਾਂ 'ਚ ਮਨਾਇਆ ਵਿਸ਼ਵ ਨਰਸਿੰਗ ਦਿਵਸ
Ad Position 24