14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪਿਛਲੇ ਕਰੀਬ ਇਕ ਹਫ਼ਤੇ ਤੋਂ ਨਿਗਮ ਮੋਗਾ ਦੇ ਸਫ਼ਾਈ ਕਰਮਚਾਰੀ ਮੰਗਾਂ ਨੂੰ ਲੈ ਕੇ ਹੜਤਾਲ 'ਤੇ

Ad Position 21
No active advertisement
ਸਫ਼ਾਈ ਕਰਮਚਾਰੀਆਂ ਦੀ ਚੱਲਦੀ ਹੜਤਾਲ ਕਾਰਨ ਮੋਗਾ ਸ਼ਹਿਰ ਵਿਚ ਵੱਖ ਵੱਖ ਥਾਵਾਂ 'ਤੇ ਲੱਗੇ ਕੂੜੇ ਦੇ ਢੇਰ | ਤਸਵੀਰਾਂ : ਹਰਜੀਤ ਸਿੰਘ <br/> 13-05-2026
ਮੋਗਾ, 12 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਪਿਛਲੇ ਕਰੀਬ ਇਕ ਹਫ਼ਤੇ ਤੋ ਨਗਰ ਨਿਗਮ ਮੋਗਾ ਦੇ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਹੋਣ ਕਰਕੇ ਮੋਗਾ ਸ਼ਹਿਰ ਅੰਦਰ ਜਗਾ-ਜਗਾ 'ਤੇ ਕੂੜੇ ਦੇ ਢੇਰ ਲੱਗੇ ਹੋਣ ਕਰਕੇ ਸ਼ਹਿਰ ਵਾਸੀ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਤਾਂ ਕਰ ਹੀ ਰਹੇ ਹਨ, ਉੱਥੇ ਕਈ ਦਿਨਾਂ ਤੋ ਇਕੱਠੇ ਹੋਏ ਕੂੜੇ ਦੇ ਢੇਰਾਂ ਨਾਲ ਗੰਦਗੀ ਤੇ ਬਦਬੂ ਫੈਲ ਰਹੀ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆਂ ਹੋਇਆ ਹੈ, ਪਰ ਆਪ ਸਰਕਾਰ ਨਹੀ ਕਰ ਰਹੀ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਤੇ ਸਰਕਾਰ ਹੱਥ 'ਤੇ ਹੱਥ ਧਰ ਕੇ ਬੈਠੀ ਹੈ, ਤੇ ਸ਼ਹਿਰ ਵਾਸੀ ਨਰਕ ਭਰੀ ਜ਼ਿੰਦਗੀ ਹੰਢਾਉਣ ਲਈ ਮਜਬੂਰ ਹੋਏ ਪਏ ਹਨ | ਜੇਕਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੀ ਸਭ ਤੋ ਪਹਿਲੀ ਵੱਡੀ ਮੰਗ ਇਹ ਹੈ ਕਿ ਸਫ਼ਾਈ ਕਰਮਚਾਰੀਆਂ ਲਈ ਜੋ ਸਰਕਾਰ ਨੇ ਦਸ ਸਾਲ ਦਾ ਟਰਾਇਲ ਪੀਰੀਅਡ ਰੱਖਿਆ ਹੋਇਆ ਹੈ, ਉਸ ਨੂੰ ਘਟਾਇਆ ਜਾਵੇ ਤੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ | ਦੂਸਰੀ ਮੰਗ ਹੈ ਕਿ ਜੋ ਸਫ਼ਾਈ ਕਰਮਚਾਰੀ ਠੇਕੇਦਾਰੀ ਸਿਸਟਮ ਵਿਚ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਸਰਕਾਰ ਡੇਲੀਵੇਜ ਤੇ ਕਰੇ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਵਿਚ ਡੀ.ਏ., ਦੀ ਕਿਸ਼ਤ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਹੈ, ਡਰ ਸਫ਼ਾਈ ਕਰਮਚਾਰੀ ਕਰੀਬ ਪਿਛਲੇ ਇਕ ਹਫ਼ਤੇ ਤੋ ਹੜਤਾਲ 'ਤੇ ਬੈਠੇ ਹਨ ਪਰ ਅਜੇ ਤੱਕ ਸਰਕਾਰ ਦੇ ਕੰਨ 'ਤੇ ਜੂੰ ਨਹੀ ਸਰਕਦੀ ਨਜ਼ਰ ਆ ਰਹੀ ਤੇ ਜੇਕਰ ਇਹੀ ਹਾਲ ਰਿਹਾ ਤਾਂ ਮੋਗਾ ਸ਼ਹਿਰ ਕੂੜੇ ਦੇ ਢੇਰ ਤੇ ਬੈਠਾ ਨਜ਼ਰ ਆਵੇ ਤੇ ਸਥਿਤੀ ਗੰਭੀਰ ਤੇ ਹੋਰ ਵਿਕਰਾਲ ਰੂਪ ਧਾਰ ਲਵੇਗੀ | ਸਰਕਾਰ ਨੂੰ ਚਾਹੀਦਾ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰੇ ਤਾਂ ਕਿ ਸ਼ਹਿਰ ਵਾਸੀ ਕੂੜੇ ਦੇ ਢੇਰਾਂ ਤੋ ਨਿਜਾਤ ਪਾ ਸਕਣ ਤੇ ਜੇਕਰ ਸਰਕਾਰ ਇਸ ਦਾ ਫ਼ੌਰੀ ਹੱਲ ਨਹੀ ਕਰਦੀ ਤਾਂ 26 ਮਈ ਨੂੰ ਹੋ ਰਹੀ ਨਗਰ ਨਿਗਮ ਚੋਣਾਂ ਤੇ ਇਸ ਦਾ ਮਾਰੂ ਅਸਰ ਵੇਖਣ ਨੂੰ ਮਿਲੇਗਾ ਤੇ ਵੱਡੀ ਪੱਧਰ ਤੇ ਚੋਣ ਲੜ ਰਹੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਜਗਤ ਸੇਵਕ ਸਕੂਲ ਮਹਿਣਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਜਨਗਣਨਾ ਲਈ ਜਾਗਰੂਕਤਾ ਨੂੰ ਲੈ ਕੇ ਨਗਰ ਪੰਚਾਇਤ ਦਫਤਰ ਵਿਖੇ ਹੋਈ ਵਿਸ਼ੇਸ਼ ਬੈਠਕ
Ad Position 24