14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜਗਤ ਸੇਵਕ ਸਕੂਲ ਮਹਿਣਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਮੋਗਾ, 12 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਜਗਤ ਸੇਵਕ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ ਦਾ ਨਤੀਜਾ ਸ਼ਾਨਦਾਰ ਰਿਹਾ | ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਤੇ ਸਕੂਲ ਪਿ੍ੰਸੀਪਲ ਬਲਜਿੰਦਰ ਕੌਰ ਨੇ ਦੱਸਿਆ ਕਿ ਨਵਨੀਤ ਕੌਰ ਨੇ 634 ਅੰਕ ਲੈ ਕੇ ਪੰਜਾਬ ਭਰ ਵਿਚੋਂ 11ਵਾਂ ਮੈਰਿਟ ਜਦੋਂ ਕਿ ਜ਼ਿਲ੍ਹੇ ਵਿਚੋਂ ਪੰਜਵਾਂ ਅਤੇ ਸਕੂਲ ਵਿਚੋਂ ਪਹਿਲਾ, ਲਖਵੀਰ ਕੌਰ ਨੇ 623 ਅੰਕ ਲੈ ਕੇ ਦੂਸਰਾ ਅਤੇ ਜਸਲੀਨ ਕੌਰ ਨੇ 617 ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਪ੍ਰੀਖਿਆ ਵਿਚ ਬੈਠੇ ਕੁੱਲ 66 ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ ਲੈ ਕੇ ਪ੍ਰੀਖਿਆ ਪਾਸ ਕੀਤੀ | ਰੇਸ਼ਮ ਸਿੰਘ ਖਹਿਰਾ ਨੇ ਸਕੂਲ ਸਟਾਫ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਸੁਰਿੰਦਰ ਸਿੰਘ, ਸ੍ਰੀ ਅਗਰਵਾਲ, ਮੈਡਮ ਅਨੀਤਾ, ਵਾਈਸ ਪਿ੍ੰਸੀਪਲ ਕੁਲਵਿੰਦਰ ਕੌਰ ਅਤੇ ਸਟਾਫ ਨੇ ਸਥਾਨ ਪ੍ਰਾਪਤ ਕਰਤਾ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ ਜੀ-ਰਾਮ-ਜੀ ਐਕਟ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਪਾਰਦਰਸ਼ੀ ਸਾਬਤ ਹੋਵੇਗਾ- ਡਾ. ਸੀਮਾਂਤ ਗਰਗ ਅਗਲੀ ਖ਼ਬਰ ਪਿਛਲੇ ਕਰੀਬ ਇਕ ਹਫ਼ਤੇ ਤੋਂ ਨਿਗਮ ਮੋਗਾ ਦੇ ਸਫ਼ਾਈ ਕਰਮਚਾਰੀ ਮੰਗਾਂ ਨੂੰ ਲੈ ਕੇ ਹੜਤਾਲ 'ਤੇ
Ad Position 24