14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵੀਰ ਸਿੰਘ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਨੱਥੂਵਾਲਾ ਗਰਬੀ, 12 ਮਈ (ਨਵਦੀਪ ਸਿੰਘ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫੀਸਦੀ ਆਇਆ ਅਤੇ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ ਜਿਨ੍ਹਾਂ ਵਿਚੋਂ ਪਲਕਦੀਪ ਕੌਰ 93 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਮਹਿਕਪ੍ਰੀਤ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਨਵਵੀਰ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ, ਮਨਵੀਰ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ, ਰਿਪਨਦੀਪ ਕੌਰ ਨੇ 90 ਫਸੀਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਲੜਕਿਆਂ ਵਿਚੋਂ ਸੰਤੋਖ ਸਿੰਘ ਨੇ 86 ਫੀਸਦੀ ਅੰਕਾਂ ਨਾਲ ਪਹਿਲਾ, ਗੁਰਵੀਰ ਸਿੰਘ ਨੇ 85 ਫੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਕੀਤ ਸਿੰਘ ਨੇ 81 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਪ੍ਰਦੀਪ ਕੌਰ, ਨਵਦੀਪ ਕÏਰ ਅਤੇ ਨਵਵੀਰ ਕੌਰ ਨੇ ਵੀ ਗਣਿਤ ਵਿਚੋਂ 100 ਅੰਕ ਪ੍ਰਾਪਤ ਕੀਤੇ | ਸੰਸਥਾ ਵਲੋਂ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਮੋਮੈਂਟੋ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਸਮੇਂ ਪਿ੍ੰਸੀਪਲ ਤੇਜਿੰਦਰ ਕÏਰ ਗਿੱਲ, ਪਿ੍ੰਸੀਪਲ ਭੁਪਿੰਦਰ ਕੌਰ, ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਲੈਕਚਰਾਰ ਰਵੀ ਕਾਂਤ, ਮੈਡਮ ਜਸਵੀਰ ਕੌਰ ਤੇ ਸਮੂਹ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਤਿੰਨ ਮਹੀਨੇ ਗੁਜ਼ਰਨ ਤੋਂ ਬਾਅਦ ਵੀ ਚਲਾਨ ਨਾ ਭਰਨ ਵਾਲੇ ਵਾਹਨ ਹੋਣਗੇ ਬਲੈਕ ਲਿਸਟ ਤੇ ਕੀਤੇ ਜਾਣਗੇ ਬੰਦ
Ad Position 24