14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਮੋਗਾ, 12 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਨਾਮਵਰ ਸੰਸਥਾ ਮਾਤਾ ਦਮੋਦਰੀ ਨੇ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣਾਂ ਦੀ ਮਿਹਨਤ ਅਤੇ ਲਗਨ ਨਾਲ ਉੱਤਮ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ | ਵਿਦਿਆਰਥਣ ਸੁਖਮਨਦੀਪ ਕੌਰ ਨੇ 84 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸੁਖਵੀਰ ਕੌਰ ਅਤੇ ਹਸ਼ਮੀਤ ਕੌਰ ਨੇ 79 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ਤੇ ਦੂਜਾ ਸਥਾਨ ਹਾਸਲ ਕੀਤਾ | ਕਮਲਨੂਰ ਕੌਰ ਅਤੇ ਮਨਪ੍ਰੀਤ ਕੌਰ ਨੇ 74 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸੌ ਫੀਸਦੀ ਰਿਹਾ ਅਗਲੀ ਖ਼ਬਰ ਵੀਰ ਸਿੰਘ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
Ad Position 24