14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜੀਂਦੜਾ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ ਰਿਹਾ ਸੌ ਫੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਕਿਸ਼ਨਪੁਰਾ ਕਲਾਂ, 12 ਮਈ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦਾ ਨਤੀਜਾ ਸੌ ਫੀਸਦੀ ਰਿਹਾ¢ ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ¢ ਪਰਨੀਤ ਕੌਰ ਨੇ ਪਹਿਲਾ, ਅਰਮਾਨ ਸਿੰਘ ਨੇ ਦੂਜਾ ਅਤੇ ਸੁਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਅਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ¢ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ, ਪਿ੍ੰਸੀਪਲ ਮਨਦੀਪ ਕੌਰ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਗੇ ਤੋਂ ਵੀ ਆਪਣੀ ਮਿਹਨਤ ਜਾਰੀ ਰੱਖਣੀ ਹੈ ਤਾਂ ਜੋ ਤੁਸੀਂ ਉੱਚੀਆਂ ਮੰਜ਼ਿਲਾਂ ਨੂੰ ਛੂਹ ਸਕੋ¢ ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਤੁਹਾਡੀ ਮਿਹਨਤ ਦਾ ਨਤੀਜਾ ਹੈ¢ ਇਸ ਮੌਕੇ ਚੇਅਰਮੈਨ, ਜਨਰਲ ਸਕੱਤਰ, ਪਿ੍ੰਸੀਪਲ, ਸਮੂਹ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਵਿਸਾਖਾ ਸਿੰਘ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24