ਕਿਸ਼ਨਪੁਰਾ ਕਲਾਂ, 12 ਮਈ (ਅਮੋਲਕ ਸਿੰਘ ਕਲਸੀ)-ਸਵ. ਜਥੇਦਾਰ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਅਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਭ ਤੋਂ ਪੁਰਾਣੀ ਤੇ ਮਾਣਮੱਤੀ ਸੰਸਥਾ ਸੰਤ ਵਿਸਾਖਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ¢ ਜਿਸ 'ਚ ਅਨੀਤਾ ਰਾਜਪ੍ਰੋਹਿਤ ਪੁੱਤਰੀ ਨਰਾਇਣ ਸਿੰਘ ਨੇ 650/587 ਨੰਬਰ ਲੈ ਕੇ ਪਹਿਲਾ, ਕਮਲਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਨੇ 650/538 ਨੰਬਰ ਲੈ ਕੇ ਦੂਸਰਾ ਤੇ ਨਵਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 650/521 ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ¢ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਅਤੇ ਮੈਨੇਜਰ ਜਰਨੈਲ ਸਿੰਘ ਸੈਣੀ ਨੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ¢ ਇਸ ਮੌਕੇ ਮੈਨੇਜਰ ਜਰਨੈਲ ਸਿੰਘ ਸੈਣੀ, ਵਾਈਸ ਪਿ੍ੰਸੀਪਲ ਬਰਜੀਤ ਕੌਰ ਮੈਨੇਜਮੈਂਟ ਵਲੋਂ ਸਮੂਹ ਸਕੂਲ ਸਟਾਫ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਵਧਾਈ ਦਿੱਤੀ¢ ਇਸ ਮੌਕੇ ਗੁਰਬਾਣੀ ਟੀਚਰ ਰਣਜੀਤ ਕੌਰ, ਰਾਜਪ੍ਰੀਤ ਕੌਰ, ਜਤਿੰਦਰ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਸੀਵਿਤਾ ਸ਼ਰਮਾ, ਰਮਨਦੀਪ ਕੌਰ, ਹਰਮਨਦੀਪ ਕੌਰ, ਸਰਬਜੀਤ ਕੌਰ, ਮਨਿੰਦਰ ਕੌਰ, ਪਵਨਦੀਪ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਗੁਰਵੀਰ ਕੌਰ, ਸਨਦੀਪ ਕੌਰ, ਮਾ. ਜਗਦੀਪ ਸਿੰਘ ਆਦਿ ਸਮੂਹ ਸਕੂਲ ਸਟਾਫ ਹਾਜ਼ਰ ਸੀ¢