10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਖੋਜ ਸਲਾਹਕਾਰ ਬੋਰਡ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 14-05-2026
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਇਕ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਖੋਜ ਸਲਾਹਕਾਰ ਬੋਰਡ ਦੀ ਇਕ ਮੀਟਿੰਗ ਕੀਤੀ ਗਈ | ਸਾਰੇ ਹਾਜ਼ਰੀਨ ਦਾ ਸਵਾਗਤ ਕਰਦੇ ਹੋਏ ਖੋਜ ਅਤੇ ਵਿਕਾਸ ਦੇ ਡੀਨ ਡਾ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਰ.ਏ.ਬੀ. ਕਮੇਟੀ ਖੋਜ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿ੍ੜ੍ਹਤਾ ਨਾਲ ਵਚਨਬੱਧ ਹੈ ਅਤੇ ਇਸ ਉਦੇਸ਼ ਵੱਲ ਨਿਰੰਤਰ ਕੰਮ ਕਰ ਰਹੀ ਹੈ | ਆਪਣੇ ਸੰਬੋਧਨ ਵਿਚ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਕਿਹਾ ਕਿ ਆਈ.ਐਸ.ਐਫ. ਕਾਲਜ ਖੋਜ ਟੀਮ ਨਿਯਮਿਤ ਤੌਰ 'ਤੇ ਵਰਕਸ਼ਾਪਾਂ, ਸੈਮੀਨਾਰਾਂ, ਪੇਸ਼ਕਾਰੀਆਂ ਅਤੇ ਵੱਖ-ਵੱਖ ਤਕਨੀਕੀ ਗਤੀਵਿਧੀਆਂ ਦਾ ਆਯੋਜਨ ਕਰਦੀ ਹੈ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਤਕਨੀਕੀ ਡਾਟਾ ਪੇਸ਼ਕਾਰੀ ਹੁਨਰ ਅਤੇ ਨਵੀਂ ਤਕਨਾਲੋਜੀਆਂ ਪ੍ਰਦਾਨ ਕਰਨਾ ਹੈ, ਜਿਸ ਨਾਲ ਉਨ੍ਹਾਂ ਦੇ ਪਲੇਸਮੈਂਟ ਦੇ ਮੌਕੇ ਅਤੇ ਉੱਚ ਸਿੱਖਿਆ ਦੀ ਪ੍ਰਾਪਤੀ ਨੂੰ ਆਸਾਨ ਬਣਾਇਆ ਜਾ ਸਕਦਾ ਹੈ | ਖੋਜ ਅਤੇ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਡਾ. ਜੀ.ਐਸ. ਸ਼ਰਮਾ, ਡਾ. ਬਾਲਕ ਦਾਸ, ਡਾ. ਸੌਰਭ ਕੋਸੇ, ਡਾ. ਸੰਤ ਕੁਮਾਰ ਵਰਮਾ, ਡਾ. ਵੇਦਪਾਲ ਸਿੰਘ, ਡਾ. ਖੜਗ ਰਾਜ, ਡਾ. ਰਵੀਰਾਜ ਪਾਲ, ਡਾ. ਸ਼ੁਭਮ ਠਾਕੁਰ, ਡਾ. ਵਿਵੇਕ ਅਸਥੀ, ਡਾ. ਪ੍ਰੀਤੀ ਪਟੇਲ, ਡਾ. ਨਵਜੋਤ, ਅਮਿਤ ਸ਼ਰਮਾ, ਸਤਯਮ ਖਰੇ ਅਤੇ ਕਿਰਨ ਫੈਕਲਟੀ ਮੈਂਬਰ ਸ਼ਾਮਿਲ ਸਨ | ਇਸ ਤੋਂ ਇਲਾਵਾ ਅੰਤਿਮ ਸਾਲ ਦੇ ਪੋਸਟ ਗਰੈਜੂਏਟ ਵਿਦਿਆਰਥੀਆਂ ਨੇ ਕਾਰਵਾਈ ਵਿਚ ਹਿੱਸਾ ਲਿਆ | ਕਮੇਟੀ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਨੇ ਆਪਣੀਆਂ ਪ੍ਰੀ-ਥੀਸਿਸ ਪੇਸ਼ਕਾਰੀਆਂ ਬਾਰੇ ਡੂੰਘਾਈ ਨਾਲ ਚਰਚਾ ਕੀਤੀ, ਆਪਣੀ ਖੋਜ ਦੇ ਸਾਰੇ ਸੰਬੰਧਿਤ ਪਹਿਲੂਆਂ 'ਤੇ ਰੌਸ਼ਨੀ ਪਾਈ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਦੀ ਮੀਟਿੰਗ ਅਗਲੀ ਖ਼ਬਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਸੂਰਿਆ ਪੁੱਤਰ ਸ਼ਨੀਦੇਵ ਮੰਦਰ ਵਿਖੇ ਜਗਰਾਤੇ ਦੇ ਸੱਦਾ ਪੱਤਰ ਜ...
Ad Position 24