10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨਾਲ ਹਾਲਾਤ ਵਿਗੜੇ, ਭਾਜਪਾ ਨੇ ਮਾਨ ਸਰਕਾਰ ਨੂੰ ਘੇਰਿਆ

Ad Position 21
No active advertisement
ਅਜੀਤ ਡੈਸਕ 14-05-2026
ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ ਦੀ ਜਾਰੀ ਹੜਤਾਲ ਹੁਣ ਵੱਡੇ ਜਨਸੰਕਟ ਦਾ ਰੂਪ ਧਾਰ ਰਹੀ ਹੈ | ਸ਼ਹਿਰਾਂ ਅਤੇ ਕਸਬਿਆਂ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮਸਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ ਅਤੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕੀਤਾ ਹੈ | ਡਾ. ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਵਿਚ ਚੱਲ ਰਹੀ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਸਿਰਫ਼ ਕਰਮਚਾਰੀਆਂ ਦਾ ਅੰਦੋਲਨ ਨਹੀਂ, ਸਗੋਂ ਭਗਵੰਤ ਮਾਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਪ੍ਰਸ਼ਾਸਨਿਕ ਨਾਕਾਮੀ ਦਾ ਨਤੀਜਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਚੋਣਾਂ ਅਤੇ ਵੱਖ-ਵੱਖ ਮੀਟਿੰਗਾਂ ਦੌਰਾਨ ਸਫ਼ਾਈ ਕਰਮਚਾਰੀਆਂ ਨਾਲ ਕਈ ਵਾਅਦੇ ਕੀਤੇ ਸਨ, ਪਰ ਉਹ ਪੂਰੇ ਨਹੀਂ ਕੀਤੇ ਗਏ | ਇਸ ਕਰ ਕੇ ਅੱਜ ਕਰਮਚਾਰੀ ਸੜਕਾਂ 'ਤੇ ਉੱਤਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਹੜਤਾਲ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਵਿਚ ਸਫ਼ਾਈ ਪ੍ਰਣਾਲੀ ਪੂਰੀ ਤਰ੍ਹਾਂ ਚਰਮਰਾ ਗਈ ਹੈ | ਗਲੀਆਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਗਿਆ ਹੈ | ਸਭ ਤੋਂ ਵੱਧ ਪਰੇਸ਼ਾਨੀ ਆਮ ਜਨਤਾ ਨੂੰ ਝੱਲਣੀ ਪੈ ਰਹੀ ਹੈ, ਪਰ ਸਰਕਾਰ ਇਸ ਗੰਭੀਰ ਸਥਿਤੀ ਪ੍ਰਤੀ ਪੂਰੀ ਤਰ੍ਹਾਂ ਉਦਾਸੀਨ ਦਿਖਾਈ ਦੇ ਰਹੀ ਹੈ | ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਹੜਤਾਲ ਖ਼ਤਮ ਕਰਵਾਉਣ ਲਈ ਕੋਈ ਕੋਸ਼ਿਸ਼ ਨਹੀਂ ਕੀਤੀ, ਨਾ ਹੀ ਸਫ਼ਾਈ ਕਰਮਚਾਰੀਆਂ ਦੇ ਪ੍ਰਤੀਨਿਧੀਆਂ ਨਾਲ ਪ੍ਰਭਾਵਸ਼ਾਲੀ ਗੱਲਬਾਤ ਸ਼ੁਰੂ ਕੀਤੀ ਗਈ ਹੈ ਅਤੇ ਨਾ ਹੀ ਕੋਈ ਵਿਕਲਪਿਕ ਪ੍ਰਬੰਧ ਲਾਗੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਸਮੇਂ ਸਿਰ ਕਰਮਚਾਰੀਆਂ ਦੀਆਂ ਮੰਗਾਂ 'ਤੇ ਧਿਆਨ ਦਿੰਦੀ ਤਾਂ ਅੱਜ ਪੰਜਾਬ ਦੇ ਲੋਕਾਂ ਨੂੰ ਇਸ ਹਾਲਾਤ ਦਾ ਸਾਹਮਣਾ ਨਾ ਕਰਨਾ ਪੈਂਦਾ | ਡਾ. ਹਰਜੋਤ ਕਮਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹੁਣ ਹਾਲਾਤ ਇਹ ਬਣ ਚੁੱਕੇ ਹਨ ਕਿ ਸਿਰਫ਼ ਸਫ਼ਾਈ ਕਰਮਚਾਰੀ ਹੀ ਨਹੀਂ, ਸਗੋਂ ਪੰਜਾਬ ਦਾ ਲਗਪਗ ਹਰ ਵਰਗ ਸਰਕਾਰ ਤੋਂ ਨਿਰਾਸ਼ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਸਫ਼ਾਈ ਕਰਮਚਾਰੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰ ਕੇ ਹੱਲ ਕੱਢਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕਰੀਅਰ ਜੋਨ ਮੋਗਾ ਦੇ ਵਿਦਿਆਰਥੀ ਨੇ ਪੀ.ਟੀ.ਈ. ਵਿਚੋਂ ਹਾਸਲ ਕੀਤੇ ਮਨ ਚਾਹੇ ਸਕੋਰ ਅਗਲੀ ਖ਼ਬਰ ਸਿੱਖਣ ਦਾ ਖੇਤਰ ਸਕੂਲ ਵਿਦਿਆਰਥੀਆਂ ਨੂੰ ਇਕ ਵਿਲੱਖਣ ਵਿੱਦਿਅਕ ਅਨੁਭਵ ਪ੍ਰਦਾਨ ਕਰਦਾ ਹੈ-ਚੇਅਰਮੈਨ ਇੰਜੀਨੀਅਰ ਜਨੇਸ਼ ਗਰ...
Ad Position 24