10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੀਂਹ ਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਲਈ ਸਰਕਾਰ ਪੀੜਤ ਕਿਸਾਨਾਂ ਨੂੰ ਫ਼ਸਲੀ ਮੁਆਵਜ਼ਾ ਦੇਵੇ- ਬੀ.ਕੇ.ਯੂ. ਖੋਸਾ

Ad Position 21
No active advertisement
ਅਜੀਤ ਡੈਸਕ 14-05-2026
ਬਾਘਾ ਪੁਰਾਣਾ, 13 ਮਈ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪਿੰਡਾਂ 'ਚ ਕੁਦਰਤੀ ਕਰੋਪੀ ਕਾਰਨ ਮੀਂਹ, ਹਨੇਰੀ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਨੇ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਪਹਿਲਾਂ ਝੋਨੇ ਦੇ ਘੱਟ ਝਾੜ ਉਸ ਤੋਂ ਬਾਅਦ ਆਲੂਆਂ ਦੀ ਫ਼ਸਲ ਦੀ ਬੇਕਦਰੀ, ਮੌਸਮ ਦੀ ਕਰੋਪੀ ਕਾਰਨ ਕਣਕ ਦੇ ਘਟੇ ਝਾੜ ਤੋਂ ਬਾਅਦ ਹੁਣ ਕੁਦਰਤੀ ਕਰੋਪੀ ਦੇ ਚੱਲਦਿਆਂ ਗੜੇਮਾਰੀ ਨਾਲ ਕਿਸਾਨਾਂ ਦੀ ਮੱਕੀ ਅਤੇ ਮੂੰਗੀ ਦੀ ਫ਼ਸਲ ਅਤੇ ਸਬਜ਼ੀਆਂ ਬੁਰੀ ਤਰ੍ਹਾਂ ਤਬਾਹ ਹੋਣ ਕਾਰਨ ਕਿਸਾਨੀ ਦੀ ਆਰਥਿਕਤਾ ਨੂੰ ਵੱਡੀ ਢਾਅ ਲੱਗੀ ਹੈ | ਇੱਥੋਂ ਤੱਕ ਕਿ ਪਸ਼ੂਆਂ ਲਈ ਹਰਾ ਚਾਰਾ ਵੀ ਨਹੀਂ ਬਚਿਆ ਪਰ ਇਸ ਵੱਡੀ ਕਰੋਪੀ 'ਤੇ ਹਲਕਾ ਵਿਧਾਇਕ ਨੇ ਕਿਸਾਨਾਂ ਦੀ ਸਾਰ ਤੱਕ ਨਹੀ ਲਈ ਅਤੇ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦਾ ਹੁੰਦਾ ਸੀ ਕਿ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਦੀ ਪੂਰਤੀ ਪਹਿਲਾਂ ਹੋਵੇਗੀ ਸਰਵੇ (ਗੁਰਦੌਰੀ) ਬਾਅਦ 'ਚ ਹੋਵੇਗਾ ਪਰ ਭਗਵੰਤ ਮਾਨ ਆਪਣੇ ਵਾਅਦਿਆਂ ਤੋਂ ਪੂਰੀ ਤਰਾਂ ਭੱਜ ਕੇ ਆਪਣੇ ਸਿਆਸੀ ਵਿਰੋਧੀਆਂ ਨਾਲ ਮੇਹਣੋ ਮੇਹਣੀ ਹੋਣ ਅਤੇ ਸਿਆਸੀ ਕਿੜਾਂ ਕੱਢਣ 'ਚ ਰੁੱਝਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਗੜਿਆਂ ਨਾਲ ਹੋਏ ਨੁਕਸਾਨ ਸਬੰਧੀ ਜੇਕਰ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾ ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਇਸ ਸਬੰਧੀ ਸਖ਼ਤ ਫ਼ੈਸਲਾ ਲਿਆ ਜਾਵੇਗਾ | ਇਸ ਮੌਕੇ ਜ਼ਿਲ੍ਹਾ ਸਲਾਹਕਾਰ ਨਿਰਮਲ ਸਿੰਘ ਕਾਲੇਕੇ, ਬਲਾਕ ਸਕੱਤਰ ਲਖਵੀਰ ਸਿੰਘ ਕੋਮਲ, ਕੇਵਲ ਸਿੰਘ ਇਕਾਈ ਪ੍ਰਧਾਨ ਥਰਾਜ, ਮੋਹਣ ਸਿੰਘ, ਨਾਇਬ ਸਿੰਘ, ਜੁਗਿੰਦਰ ਸਿੰਘ ਚੰਨੂਵਾਲਾ, ਗੁਰਦੇਵ ਸਿੰਘ ਗੁਲਾਬ ਸਿੰਘ ਵਾਲਾ ਆਦਿ ਕਿਸਾਨ ਆਗੂ ਹਾਜ਼ਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੰਵਲਜੀਤ ਭੋਲਾ ਨੂੰ ਮਿਲਿਆ ਵਧੀਆ ਕਾਰਗੁਜ਼ਾਰੀ ਸਨਮਾਨ ਅਗਲੀ ਖ਼ਬਰ ਫ਼ਰੀਡਮ ਫ਼ਾਈਟਰਜ਼ ਡਿਪੈਂਡੈਂਟਸ ਐਸੋਸੀਏਸ਼ਨ ਨੇ ਡੀ.ਸੀ. ਰਾਹੁਲ ਚਾਬਾ ਦਾ ਕੀਤਾ ਸਵਾਗਤ
Ad Position 24