10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਖਾਣ ਵਾਲੇ ਪਦਾਰਥਾਂ 'ਚ ਮਿਲਾਵਟ ਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਜ਼ਿਲ੍ਹਾ ਸਿਹਤ ਅਫ਼ਸਰ •ਵੱਖ-ਵੱਖ ਪਿੰਡਾਂ 'ਚੋਂ ਭਰੇ ਪਨੀਰ ਦੇ 10 ਸੈਂਪਲ

Ad Position 21
No active advertisement
ਅਜੀਤ ਡੈਸਕ 14-05-2026
ਮੋਗਾ, 13 ਮਈ (ਗੁਰਤੇਜ ਸਿੰਘ ਬੱਬੀ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ, ਫੂਡ ਐਂਡ ਡਰੱਗਜ਼ ਐਡਮਨਿਸਟੇ੍ਰਸ਼ਨ ਪੰਜਾਬ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਭਰ ਵਿਚ ਚਲਾਈ ਜਾ ਰਹੀ ਮਿਲਾਵਟ ਖੋਰੀ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਅੱਜ ਮੋਗਾ ਦੀ ਫੂਡ ਸੇਫ਼ਟੀ ਟੀਮ ਵਲੋਂ ਜ਼ਿਲੇ੍ਹ ਦੇ ਵੱਖ-ਵੱਖ ਇਲਾਕਿਆਂ ਵਿਚ ਵੱਡੇ ਪੱਧਰ 'ਤੇ ਚੈਕਿੰਗ ਕੀਤੀ ਗਈ | ਇਹ ਕਾਰਵਾਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਦੀ ਯੋਗ ਅਗਵਾਈ ਹੇਠ ਕੀਤੀ ਗਈ | ਚੈਕਿੰਗ ਕਰਨ ਵਾਲੀ ਇਸ ਟੀਮ ਵਿਚ ਫੂਡ ਸੇਫ਼ਟੀ ਅਫ਼ਸਰ ਯੋਗੇਸ਼ ਗੋਇਲ ਅਤੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਲਵਦੀਪ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਨੇ ਦੱਸਿਆ ਕਿ ਟੀਮ ਵਲੋਂ ਜ਼ਿਲ੍ਹਾ ਮੋਗਾ ਦੇ ਕਸਬਾ ਸਮਾਲਸਰ, ਬਾਘਾ ਪੁਰਾਣਾ ਅਤੇ ਅਜੀਤਵਾਲ ਦੇ ਆਲੇ-ਦੁਆਲੇ ਪੈਂਦੇ ਵੱਖ-ਵੱਖ ਪਿੰਡਾਂ ਦੀਆਂ ਡੇਅਰੀਆਂ, ਦੁਕਾਨਾਂ ਅਤੇ ਪਨੀਰ ਬਣਾਉਣ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ | ਇਸ ਕਾਰਵਾਈ ਦੌਰਾਨ ਟੀਮ ਵਲੋਂ ਗੁਣਵੱਤਾ ਦੀ ਜਾਂਚ ਕਰਨ ਲਈ ਪਨੀਰ ਦੇ ਕੁੱਲ 10 ਸੈਂਪਲ ਭਰੇ ਗਏ | ਉਨ੍ਹਾਂ ਦੱਸਿਆ ਕਿ ਇਕੱਤਰ ਕੀਤੇ ਗਏ ਇਨ੍ਹਾਂ ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਵਿਖੇ ਭੇਜਿਆ ਜਾ ਰਿਹਾ ਹੈ | ਲੈਬਾਰਟਰੀ ਤੋਂ ਟੈੱਸਟ ਰਿਪੋਰਟ ਆਉਣ ਉਪਰੰਤ ਜੇਕਰ ਕੋਈ ਸੈਂਪਲ ਮਿਆਰਾਂ 'ਤੇ ਖਰਾ ਨਹੀਂ ਉੱਤਰਦਾ ਜਾਂ ਮਿਲਾਵਟੀ ਪਾਇਆ ਜਾਂਦਾ ਹੈ, ਤਾਂ ਸਬੰਧਿਤ ਮਾਲਕਾਂ ਖ਼ਿਲਾਫ਼ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਸਿਹਤ ਵਿਭਾਗ ਵਲੋਂ ਦੁਕਾਨਦਾਰਾਂ ਅਤੇ ਡੇਅਰੀ ਮਾਲਕਾਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ ਕਿ ਉਹ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣ ਅਤੇ ਸਿਰਫ਼ ਸਾਫ਼-ਸੁਥਰੀਆਂ ਤੇ ਸ਼ੁੱਧ ਵਸਤਾਂ ਹੀ ਵੇਚਣ | ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਦੇ ਨਵ ਨਿਯੁਕਤ ਬਾਬਰੀਆ ਸਮਾਜ ਦੇ ਪ੍ਰਧਾਨ ਡਾ. ਅਮਰਜੀਤ ਸਿੰਘ ਸੈਦੋਕੇ ਦਾ ਕੀਤਾ ਸਨਮਾਨ ਅਗਲੀ ਖ਼ਬਰ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ ਵਲੋਂ ਮਿਊਾਸੀਪਲ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ
Ad Position 24