ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਸੀ.ਬੀ.ਐਸ.ਈ. ਵਲੋਂ ਐਲਾਨੇ ਗਏ | ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਬਲੂਮਿੰਗ ਬਡਜ਼ ਸਕੂਲ ਦੇ ਕਾਮਰਸ ਗਰੁੱਪ ਵਿਚੋਂ ਸੁਖਪ੍ਰੀਤ ਕੌਰ ਗਿੱਲ ਨੇ 97.8 ਫ਼ੀਸਦੀ ਨੰਬਰ ਹਾਸਲ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ, ਇਸੇ ਤਰ੍ਹਾਂ ਪਿ੍ਯੰਸ਼ੀ ਨੇ 96 ਫ਼ੀਸਦੀ ਨੰਬਰ ਹਾਸਲ ਕਰਦਿਆਂ ਸਕੂਲ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ, ਹਰਮੀਨ ਕੌਰ ਨੇ 95.4 ਫ਼ੀਸਦੀ ਨੰਬਰ ਹਾਸਲ ਕਰ ਕੇ ਸਕੂਲ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਸਕੂਲ ਦੇ 11 ਵਿਦਿਆਰਥੀਆਂ ਨੇ ਪੰਜਾਬੀ ਵਿਚੋਂ ਸੌ ਫ਼ੀਸਦੀ ਅੰਕ ਹਾਸਲ ਕੀਤੇ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਇਹ ਕਾਮਯਾਬੀ ਸੰਭਵ ਹੋਈ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ 17 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ | 81 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ | ਅਲੱਗ-ਅਲੱਗ ਗਰੁੱਪ ਦੇ ਨਤੀਜਿਆਂ 'ਚੋਂ ਮੈਡੀਕਲ ਗਰੁੱਪ ਵਿਚੋਂ ਸਮਰੀਤ ਕੌਰ ਨੇ 93.6 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ, ਸੁਖਪ੍ਰੀਤ ਸ਼ਰਮਾ ਨੇ 91.2 ਫ਼ੀਸਦੀ ਅੰਕ ਹਾਸਲ ਕਰ ਕੇ ਦੂਜਾ ਸਥਾਨ ਅਤੇ ਹਰਜੋਤ ਸਿੰਘ ਤੇ ਹਰਮਨਜੋਤ ਕੌਰ ਮੱਲ੍ਹੀ ਨੇ 90.8 ਫ਼ੀਸਦੀ ਅੰਕ ਹਾਸਲ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਨਾਨ-ਮੈਡੀਕਲ ਗਰੁੱਪ ਵਿਚੋਂ ਗੁਰਬਾਜ਼ ਸਿੰਘ ਨੇ 95.4 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ, ਹਰਮਨਦੀਪ ਕੌਰ ਨੇ 89.4 ਫ਼ੀਸਦੀ ਅੰਕ ਹਾਸਲ ਕਰ ਕੇ ਦੂਜਾ ਸਥਾਨ ਅਤੇ ਅਮਨਪ੍ਰੀਤ ਕੌਰ ਨੇ 88.8 ਫ਼ੀਸਦੀ ਅੰਕ ਹਾਸਲ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਆਰਟਸ ਗਰੁੱਪ ਵਿਚੋਂ ਅਰਸ਼ਪ੍ਰੀਤ ਸਿੰਘ ਨੇ 91.2 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ, ਅਮਰਪ੍ਰੀਤ ਕੌਰ ਨੇ 90.2 ਫ਼ੀਸਦੀ ਅੰਕ ਹਾਸਲ ਕਰ ਕੇ ਦੂਸਰਾ ਅਤੇ ਅਨਮੋਲ ਰਤਨ ਸਿੰਘ ਬਰਾੜ ਨੇ 88.8 ਫ਼ੀਸਦੀ ਅੰਕ ਹਾਸਲ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਤਰ੍ਹਾਂ ਬਲੂਮਿੰਗ ਬਡਜ਼ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਫਲਤਾ ਸਿਰਫ਼ ਅੰਕਾਂ ਨਾਲ ਨਹੀਂ, ਸਗੋਂ ਅਨੁਸ਼ਾਸਨ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਮਿਲਦੀ ਹੈ | ਅੱਜ ਦੇ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਭਾਵਨਾ ਦਾ ਨਤੀਜਾ ਹਨ | ਜੀਵਨ ਵਿਚ ਹਮੇਸ਼ਾ ਵੱਡੇ ਸੁਪਨੇ ਦੇਖੋ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਦਿ੍ੜ੍ਹ ਨਿਸ਼ਚੇ ਨਾਲ ਅੱਗੇ ਵਧੋ | ਚੇਅਰਪਰਸਨ ਮੈਡਮ ਕਮਲ ਸੈਣੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਹਰ ਵਿਦਿਆਰਥੀ ਵਿਚ ਅਸੀਮ ਯੋਗਤਾਵਾਂ ਹੁੰਦੀਆਂ ਹਨ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਮਿਹਨਤ ਕਦੇ ਵਿਅਰਥ ਨਹੀਂ ਜਾਂਦੀ, ਮਿਹਨਤ ਦਾ ਫਲ ਜ਼ਰੂਰ ਮਿਲਦਾ ਹੈ ਅਤੇ ਅੱਗੇ ਜ਼ਿੰਦਗੀ ਵਿਚ ਉਸ ਚ ਮੁਕਾਮ ਹਾਸਲ ਕਰਨ ਲਈ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਮੈਨੇਜਮੈਂਟ ਦੀ ਯੋਗ ਅਗਵਾਈ ਹੇਠ ਬਲੂਮਿੰਗ ਬਡਜ਼ ਸਕੂਲ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਨਿੱਤ ਨਵੀਆਂ ਉਚਾਈਆਂ ਛੋਹ ਰਿਹਾ ਹੈ | ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਿਰਫ਼ ਪੜ੍ਹਾਈ ਵਿਚ ਹੀ ਨਹੀਂ ਸਗੋਂ ਖੇਡਾਂ ਵਿਚ ਵੀ ਰਾਜ ਪੱਧਰੀ ਅਤੇ ਨੈਸ਼ਨਲ ਪੱਧਰ 'ਤੇ ਆਪਣਾ ਲੋਹਾ ਮਨਵਾ ਚੁੱਕੇ ਹਨ | ਅੱਜ ਸੀ.ਬੀ.ਐਸ.ਈ. ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਘੋਸ਼ਿਤ ਹੋਇਆ ਤਾਂ ਹਰ ਪਾਸੇ ਇਕ ਖ਼ੁਸ਼ੀ ਦੀ ਲਹਿਰ ਦੌੜ ਗਈ |