ਸਮਾਲਸਰ, 13 ਮਈ (ਗੁਰਜੰਟ ਕਲਸੀ ਲੰਡੇ)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਕੰਵਰਕੀਰਤਨ ਸਿੰਘ (ਕਾਮਰਸ) ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ | ਗੁਰਲੀਨ ਕੌਰ ਧਾਲੀਵਾਲ (ਆਰਟਸ) 95 ਫ਼ੀਸਦੀ, ਮਨੀਕੇਤ ਕੌਰ ਬਰਾੜ (ਆਰਟਸ) ਅਤੇ ਜਸਲੀਨ ਕੌਰ ਨੇ (ਆਰਟਸ) 94.6 ਫ਼ੀਸਦੀ, ਜਸ਼ਨਪ੍ਰੀਤ ਸਿੰਘ (ਆਰਟਸ) 94.4 ਫ਼ੀਸਦੀ ਅਤੇ ਹਰਲੀਨ ਕੌਰ (ਮੈਡੀਕਲ) ਨੇ 94.2 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਮੌਕੇ ਡਾ. ਐਸ. ਐਸ. ਐਸ. ਬਰਾੜ ਪਿੰ੍ਰਸੀਪਲ/ਡਾਇਰੈਕਟਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਸਿੱਟਾ ਹਨ | ਉਨ੍ਹਾਂ ਕਿਹਾ ਕਿ ਸਕੂਲ ਵਿਚ ਬਿਨਾਂ ਕਿਸੇ ਟਿਊਸ਼ਨ ਜਾਂ ਵਾਧੂ ਕੋਚਿੰਗ ਤੋਂ ਵਿਦਿਆਰਥੀਆਂ ਨੇ ਇਹ ਉੱਚ ਪ੍ਰਾਪਤੀਆਂ ਹਾਸਲ ਕਰਕੇ ਸਾਬਤ ਕੀਤਾ ਹੈ ਕਿ ਸਹੀ ਦਿਸ਼ਾ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ |