10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਐਸ.ਐਮ.ਡੀ. ਸਕੂਲ ਤਿੰਨ ਜ਼ਿਲਿ੍ਹਆਂ 'ਚੋਂ ਪਹਿਲੇ ਸਥਾਨ 'ਤੇ

Ad Position 21
No active advertisement
ਅਜੀਤ ਡੈਸਕ 14-05-2026
ਨੱਥੂਵਾਲਾ ਗਰਬੀ, 13 ਮਈ (ਨਵਦੀਪ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਪੰਜਾਬ ਭਰ ਵਿਚ ਦੋ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਦੇ ਹੋਏ ਫ਼ਰੀਦਕੋਟ ਜ਼ਿਲੇ੍ਹ ਨਾਲ ਸੰਬੰਧਿਤ ਸਿੱਖਿਆ ਅਤੇ ਖੇਡਾਂ ਦੇ ਖੇਤਰ 'ਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀ ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਪ੍ਰੀਤ ਕੌਰ ਨੇ 493/500 (98.60 ਫ਼ੀਸਦੀ) ਅੰਕ ਪ੍ਰਾਪਤ ਕਰਕੇ ਫ਼ਰੀਦਕੋਟ, ਮੋਗਾ ਅਤੇ ਫ਼ਿਰੋਜਪੁਰ ਜ਼ਿਲਿ੍ਹਆਂ 'ਚੋਂ ਪਹਿਲਾ ਤੇ ਪੰਜਾਬ ਭਰ 'ਚ 8ਵਾਂ ਰੈਂਕ, ਰਾਜਵੀਰ ਕੌਰ ਨੇ 488/500 (97.60 ਫ਼ੀਸਦੀ) ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚ 13ਵਾਂ ਰੈਂਕ ਹਾਸਲ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਗਈ | ਪੰਜਾਬ ਪੱਧਰ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਂਦੇ ਹੋਏ ਫ਼ਰੀਦਕੋਟ ਜ਼ਿਲੇ੍ਹ ਦੇ ਨਾਲ-ਨਾਲ ਆਪਣੀ ਸੰਸਥਾ, ਮਾਪਿਆਂ ਤੇ ਇਲਾਕਾ ਨਿਵਾਸੀਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਰ੍ਹਵੀਂ ਜਮਾਤ ਵਿਚ ਕੁੱਲ 105 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸੰਸਥਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ 7 ਹੋਣਹਾਰ ਵਿਦਿਆਰਥੀਆਂ ਸੁਪਨਪ੍ਰੀਤ ਸਿੰਘ ਨੇ 96 ਪ੍ਰਤੀਸ਼ਤ, ਲਵਪ੍ਰੀਤ ਪਲਤਾ ਨੇ 96 ਪ੍ਰਤੀਸ਼ਤ, ਕੁਲਜੀਤ ਸਿੰਘ ਨੇ 95.8 ਪ੍ਰਤੀਸ਼ਤ, ਜੈਸਮੀਨ ਕੌਰ ਨੇ 95.8 ਪ੍ਰਤੀਸ਼ਤ, ਗੁਰਅਸੀਸ ਕੌਰ ਨੇ 95.8 ਪ੍ਰਤੀਸ਼ਤ, ਹਸ਼ਮੀਤ ਸਿੰਘ ਨੇ 95.6 ਪ੍ਰਤੀਸ਼ਤ ਅਤੇ ਨਵਜੋਤ ਕੌਰ ਨੇ 95.6 ਪ੍ਰਤੀਸ਼ਤ ਨੇ ਅੰਕ ਹਾਸਲ ਕਰਕੇ ਸਕੂਲ ਮੈਰਿਟ ਵਿਚ ਸਥਾਨ ਹਾਸਲ ਕੀਤਾ | ਉਨ੍ਹਾਂ ਕਿਹਾ ਕਿ ਇਸ ਤਰਾਂ 9 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ, 23 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 53 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਤੇ ਬਾਕੀ ਰਹਿੰਦੇ 20 ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸੰਸਥਾ ਦੇ ਹੋਣਹਾਰ 13 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਪੰਜਾਬੀ, ਅੰਗਰੇਜ਼ੀ, ਫਿਜ਼ਿਕਸ, ਕੈਮਿਸਟਰੀ, ਹਿਸਾਬ ਅਤੇ ਡਰਾਇੰਗ 'ਚੋਂ 100 ਪ੍ਰਤੀਸ਼ਤ ਅੰਕ ਹਾਸਲ ਕੀਤੇ | ਇਸ ਮੌਕੇ ਪਿ੍ੰਸੀਪਲ ਮੈਡਮ ਰੇਣੁਕਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ.) ਅੰਜਨਾ ਕੌਸ਼ਲ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਮਾਣ-ਮੱਤੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਜੱਸੀ, ਜ਼ਿਲ੍ਹਾ ਖੇਤਰੀ ਬੁੱਕ ਡੀਪੂ ਫ਼ਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਤੇ ਪਿ੍ੰ: ਐਚ.ਐਸ. ਸਾਹਨੀ ਨੇ ਸੰਸਥਾ ਦਾ ਇਹ ਨਤੀਜਾ ਮਰਹੂਮ ਪਿ੍ੰਸੀਪਲ ਸਵਰਨਜੀਤ ਕੌਰ ਸਿੰਮੀ ਥਾਪਰ ਨੂੰ ਸਮਰਪਿਤ ਕੀਤਾ | ਇਸ ਮੌਕੇ ਟਰੱਸਟੀ ਸੰਤੋਖ ਸਿੰਘ ਸੋਢੀ ਤੇ ਪ੍ਰਬੰਧਕ ਮੈਡਮ ਮੈਘਾ ਥਾਪਰ, ਪਿ੍ੰ: ਨਰਿੰਦਰ ਮੱਕੜ, ਕੈਂਪਸ ਕੋਆਰਡੀਨੇਟਰ ਮਨਜੀਤ ਕੌਰ, ਕੋਆਰਡੀਨੇਟਰ ਦਰਸ਼ਨਾ ਦੇਵੀ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਸੁਪਰਡੈਂਟ ਲਖਵੀਰ ਸ਼ਰਮਾ, ਜਸਪਾਲ ਸਿੰਘ, ਗੁਰਮੇਜ ਸਿੰਘ, ਰਾਜ ਕੁਮਾਰ ਕੋਚਰ ਤੇ ਸਮੂਹ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਅਗਲੀ ਖ਼ਬਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨ ਵਾਲਾ ਦਾ ਸੀ.ਬੀ.ਐਸ.ਈ. 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਲਾਘਾਯੋਗ
Ad Position 24