03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗੁਰੂ ਨਾਨਕ ਸਕੂਲ, ਬਿਲਾਸਪੁਰ ਦੇ ਵਿਦਿਆਰਥੀਆਂ ਨੇ ਲਹਿਰਾਏ ਸਫਲਤਾ ਦੇ ਝੰਡੇ

Ad Position 21
No active advertisement
ਅਜੀਤ ਡੈਸਕ 15-05-2026
ਨਿਹਾਲ ਸਿੰਘ ਵਾਲਾ, 14 ਮਈ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਸਫਲਤਾਪੂਰਵਕ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਨਾਨਕ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਬੋਰਡ ਦੁਆਰਾ ਐਲਾਨੇ ਗਏ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਵਾਰ ਫਿਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਪ੍ਰੀਖਿਆ ਨਤੀਜਿਆਂ ਦੀ ਪਰੰਪਰਾ ਨੂੰ ਬਰਕਰਾਰ ਰੱਖਿਆ ਹੈ | ਇਹ ਪਰੰਪਰਾ ਸਕੂਲ ਵਲੋਂ ਪਿਛਲੇ ਕਈ ਦਹਾਕਿਆਂ ਤੋਂ ਲਗਾਤਾਰ ਜਾਰੀ ਹੈ | ਸਕੂਲ ਦੇ ਪਿ੍ੰਸੀਪਲ ਜਗਦੇਵ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਨਾ ਸਿਰਫ਼ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ, ਸਗੋਂ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਵੀ ਰੌਸ਼ਨ ਕੀਤਾ ਹੈ | ਬਾਰ੍ਹਵੀਂ ਜਮਾਤ ਦੇ ਮੈਡੀਕਲ ਵਿਭਾਗ ਵਿਚੋਂ ਹੋਣਹਾਰ ਵਿਦਿਆਰਥਣ ਸੁਖਦੀਪ ਕੌਰ ਨੇ 94.6 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕੀਤਾ | ਅਰਮਾਨ ਸ਼ਰਮਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦ ਕਿ ਮਹਿਕਪ੍ਰੀਤ ਕੌਰ 92.2 ਫ਼ੀਸਦੀ ਅਤੇ ਕੋਮਲਪ੍ਰੀਤ ਕੌਰ 92.2 ਫ਼ੀਸਦੀ ਨੇ ਤੀਜਾ ਸਥਾਨ ਹਾਸਿਲ ਕੀਤਾ | ਕਾਮਰਸ ਵਿਭਾਗ ਵਿਚੋਂ ਬਲਜਿੰਦਰ ਕੌਰ ਨੇ 92.4 ਫ਼ੀਸਦੀ ਅੰਕਾਂ ਨਾਲ ਪਹਿਲਾ, ਪਵਨਪ੍ਰੀਤ ਕੌਰ ਨੇ 90.2 ਫ਼ੀਸਦੀ ਨਾਲ ਦੂਜਾ ਅਤੇ ਹਰਜੋਤ ਕੌਰ ਨੇ 86.8 ਫ਼ੀਸਦੀ ਨਾਲ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ | ਇਸੇ ਤਰ੍ਹਾਂ ਆਰਟਸ ਵਿਭਾਗ ਵਿਚੋਂ ਪ੍ਰਭਜੋਤ ਕੌਰ ਨੇ 72.6 ਫ਼ੀਸਦੀ ਨਾਲ ਪਹਿਲਾ, ਰਾਜਵਿੰਦਰ ਕੌਰ ਨੇ 69.4 ਫ਼ੀਸਦੀ ਨਾਲ ਦੂਜਾ ਅਤੇ ਹਰਸਿਮਰਨ ਕੌਰ ਨੇ 69 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਦਸਵੀਂ ਜਮਾਤ ਦੇ ਨਤੀਜਿਆਂ ਵਿਚ ਰਹਿਮਤਵੀਰ ਕੌਰ ਨੇ 86.5 ਫ਼ੀਸਦੀ ਅੰਕਾਂ ਨਾਲ ਪਹਿਲਾ, ਹਰਨੀਤ ਕੌਰ ਨੇ 76.8 ਫ਼ੀਸਦੀ ਨਾਲ ਦੂਜਾ ਅਤੇ ਜੈਸਮੀਨ ਕੌਰ ਨੇ 76.2 ਫ਼ੀਸਦੀ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਭੁਪਿੰਦਰ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਮੈਡਮ ਸੁਖਪਾਲ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸ਼ਾਨਦਾਰ ਪ੍ਰਾਪਤੀ ਪਿੱਛੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਣ ਭਾਵਨਾ ਅਤੇ ਮਾਪਿਆਂ ਦਾ ਸਹਿਯੋਗ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਮਾਨਸਿਕ, ਸਰੀਰਕ, ਨੈਤਿਕ ਅਤੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ, ਜਿਸਦਾ ਨਤੀਜਾ ਅੱਜ ਦੇ ਸ਼ਾਨਦਾਰ ਨਤੀਜਿਆਂ ਰੂਪ ਵਿਚ ਸਾਹਮਣੇ ਆਇਆ ਹੈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਅੱਜ ਅਗਲੀ ਖ਼ਬਰ ਸਲਾਇਟ ਵਿਦਿਆਰਥੀਆਂ ਵਲੋਂ ਪ੍ਰੈਕਟੀਕਲ ਗਿਆਨ ਲਈ ਬਠਿੰਡਾ ਰਿਫਾਇਨਰੀ ਦਾ ਦੌਰਾ
Ad Position 24