03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਕਾਲੀ ਆਗੂ ਰਾਜਵਿੰਦਰ ਸਿੰਘ ਨੇ ਗੜਿਆਂ ਦੀ ਮਾਰ ਹੇਠ ਆਏ ਪੀੜਤ ਕਿਸਾਨਾਂ ਅਤੇ ਸਬਜ਼ੀ ਕਾਸ਼ਤਕਾਰਾਂ ਦੀ ਬਾਂਹ ਫੜੀ

Ad Position 21
No active advertisement
ਅਜੀਤ ਡੈਸਕ 15-05-2026
ਨਿਹਾਲ ਸਿੰਘ ਵਾਲਾ, 14 ਮਈ (ਸੁਖਦੇਵ ਸਿੰਘ ਖ਼ਾਲਸਾ)-ਬੀਤੇ ਦਿਨੀਂ ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਲੁਹਾਰਾ, ਨੰਗਲ, ਤਖ਼ਤੂਪੁਰਾ, ਧੂੜਕੋਟ, ਮਾਛੀਕੇ, ਬਿਲਾਸਪੁਰ, ਲੋਪੋ ਆਦਿ 'ਚ ਆਏ ਤੇਜ਼ ਤੂਫ਼ਾਨ ਅਤੇ ਗੜਿਆਂ ਕਾਰਨ ਹੋਏ ਕਿਸਾਨਾਂ ਦੀ ਮੱਕੀ, ਮੰੂਗੀ ਤੋਂ ਫ਼ਸਲ ਤੋਂ ਇਲਾਵਾ ਸਬਜ਼ੀਆਂ ਦੇ ਹੋਏ ਭਾਰੀ ਨੁਕਸਾਨ ਦਾ ਪੀੜਤ ਕਿਸਾਨਾਂ ਨਾਲ ਪਹਿਲ ਦੇ ਅਧਾਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਵਲੋਂ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਵਲੋਂ ਨਿੱਜੀ ਤੌਰ 'ਤੇ ਵੱਖ ਵੱਖ ਪਿੰਡਾਂ ਦੇ ਪੀੜਤ ਕਿਸਾਨਾਂ ਨੂੰ ਜਿੱਥੇ ਆਰਥਿਕ ਸਹਾਇਤਾ ਦਿੱਤੀ ਹੈ ਉੱਥੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਮੁਹੱਈਆ ਕਰਵਾਉਣ ਲਈ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ 'ਤੇ ਪਹਿਰਾ ਦਿੰਦੇ ਹੋਏ ਪਹਿਲ ਦੇ ਅਧਾਰ 'ਤੇ ਇੱਕ ਸਮਾਜਿਕ ਭਾਈਚਾਰਕ ਸਾਂਝ ਨੂੰ ਹੋਰ ਵਧਾਇਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਫ਼ਰੰਟ 'ਤੇ ਬਿਲਕੁਲ ਫ਼ੇਲ੍ਹ ਹੋ ਚੁੱਕੀ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਦੀ ਝੋਨੇ, ਕਣਕ ਅਤੇ ਆਲੂਆਂ ਦੀ ਫ਼ਸਲ 'ਚ ਭਾਰੀ ਨੁਕਸਾਨ ਸਹਿਣਾ ਪਿਆ ਹੈ ਪਰ ਸਰਕਾਰ ਦੇ ਕਿਸੇ ਨੀ ਨੁਮਾਇੰਦਾ ਨੇ ਕਿਸਾਨੀ ਦੇ ਦਰਦ ਨੂੰ ਨਹੀਂ ਸਮਝਿਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਅੰਦਰ ਹੜ੍ਹਾਂ ਦੌਰਾਨ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਪੀੜਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਹਰ ਪੱਖ ਤੋਂ ਮਦਦ ਕੀਤੀ ਉਸੇ ਲੜੀ ਤਹਿਤ ਹੁਣ ਵੀ ਹਲਕਾ ਨਿਹਾਲ ਸਿੰਘ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਪੀੜਤ ਕਿਸਾਨਾਂ ਦੀ ਜਿੰਨੀ ਵੀ ਹੋ ਸਕਿਆ ਹਰ ਪੱਖ ਤੋਂ ਸਹਾਇਤਾ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਡਾ. ਸੁਰਜੀਤ ਸਿੰਘ ਨੰਗਲ ਮੈਂਬਰ ਜਨਰਲ ਕੌਂਸਲ, ਗੁਰਚਰਨ ਸਿੰਘ, ਜਗਰੂਪ ਸਿੰਘ, ਕੁਲਵੰਤ ਸਿੰਘ, ਸੁਖਚੈਨ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ, ਹਰਨੇਕ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਠੱਪ ਹੋਣ ਕਾਰਨ ਬਾਜ਼ਾਰ 'ਚ ਹਾਹਾਕਾਰ ਅਗਲੀ ਖ਼ਬਰ ਪਿੰਡ ਕੋਕਰੀ ਬੁੱਟਰਾਂ ਵਿਖੇ 'ਮਾਵਾਂ-ਧੀਆਂ ਸਨਮਾਨ ਯੋਜਨਾ' ਨੂੰ ਭਰਵਾਂ ਹੁੰਗਾਰਾ
Ad Position 24