ਬਾਘਾ ਪੁਰਾਣਾ, 14 ਮਈ (ਟਿੰਕੂ ਕਾਠਪਾਲ)-ਮੋਗਾ ਜ਼ਿਲ੍ਹੇ ਦੀ ਵਿੱਦਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੀ ਬਾਘਾ ਪੁਰਾਣਾ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ, ਜੋ ਕਿ ਸਵ. ਪਿ੍ੰਸੀਪਲ ਗੁਰਦੇਵ ਸਿੰਘ ਦੇ ਆਸ਼ੀਰਵਾਦ ਸਦਕਾ ਅਤੇ ਸੰਸਥਾ ਦੇ ਮੌਜੂਦਾ ਪਿ੍ੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ ਦੀ ਪੁਰਜ਼ੋਰ ਮਿਹਨਤ, ਯੋਗ ਅਤੇ ਸੁਚੱਜੀ ਅਗਵਾਈ ਵਿਚ ਨਿੱਤ ਨਵੀਆਂ ਸ਼ਾਨਮੱਤੀਆਂ ਪ੍ਰਾਪਤੀਆਂ ਹਾਸਿਲ ਕਰਦੀ ਹੈ, ਵਿਖੇ ਇਕ ਹੋਰ ਬਹੁਤ ਹੀ ਮਾਣਮੱਤੀ ਪ੍ਰਾਪਤੀ ਕਰਕੇ ਬਾਰ੍ਹਵੀਂ ਸ਼੍ਰੇਣੀ ਦੀ ਵਿਦਿਆਰਥਣ ਸ਼ਨਾਇਆ ਮਹਿਤਾ ਨੇ ਸਾਇੰਸ ਸਟ੍ਰੀਮ ਵਿਚੋਂ 97.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ | ਇਹ ਦੱਸਣਾ ਜ਼ਰੂਰੀ ਹੈ ਕਿ ਸ਼ਨਾਇਆ ਮਹਿਤਾ ਨੇ ਮੋਗਾ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪੂਰੇ ਪੰਜਾਬ ਵਿਚੋਂ 12ਵਾਂ ਸਥਾਨ ਹਾਸਲ ਕਰਕੇ ਪੂਰੇ ਬਾਘਾ ਪੁਰਾਣਾ ਦਾ ਨਾਮ ਰੌਸ਼ਨ ਕੀਤਾ | ਇਸ ਸੰਸਥਾ ਦੇ ਕੁੱਲ 200 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਭਾਗ ਲਿਆ | ਇਸ ਵਾਰ ਵੀ ਹਰ ਸਾਲ ਦੀ ਤਰ੍ਹਾਂ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸ਼ਨਾਇਆ ਮਹਿਤਾ ਤੋਂ ਇਲਾਵਾ ਮੋਨਿਕਾ ਨੇ (ਨਾਨ ਮੈਡੀਕਲ) ਵਿਚੋਂ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਗੁਰਵੀਰ ਕੌਰ ਨੇ 93.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ, ਇਸੇ ਤਰ੍ਹਾਂ ਮੈਡੀਕਲ ਸਟ੍ਰੀਮ ਵਿਚੋਂ ਮਨਵੀਰ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਪਹਿਲਾ, ਮਾਹੀ ਮਨਚੰਦਾ ਨੇ 93 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਮਨਵੀਰ ਕੌਰ ਨੇ 92.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਮਰਸ ਵਿਚੋਂ ਮੁਸਕਾਨਪ੍ਰੀਤ ਕੌਰ ਨੇ 93 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਜਸਪ੍ਰੀਤ ਕੌਰ ਨੇ 92.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਸੁਮਨਦੀਪ ਕੌਰ ਨੇ 87.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਤੋਂ ਇਲਾਵਾ ਕਰਮਵੀਰ ਕੌਰ ਨੇ 91.2 ਫ਼ੀਸਦੀ, ਰਣਦੀਪ ਕੌਰ ਨੇ 91 ਪ੍ਰਤੀਸ਼ਤ, ਅੰਕਿਤਾ ਨੇ 89.8 ਫ਼ੀਸਦੀ, ਨਵਨੀਤ ਕੌਰ ਨੇ 89.6 ਪ੍ਰਤੀਸ਼ਤ, ਸਹਿਜਪ੍ਰੀਤ ਨੇ 88 ਪ੍ਰਤੀਸ਼ਤ, ਮੁਸਕਾਨ ਅਹੂਜਾ ਨੇ 87.6 ਪ੍ਰਤੀਸ਼ਤ, ਸਹਿਜਪ੍ਰੀਤ ਸਿੰਘ ਨੇ 87.6 ਪ੍ਰਤੀਸ਼ਤ, ਜੈਸਮੀਨ,ਪਰਵਿੰਦਰ ਸਿੰਘ ਅਤੇ ਸਿਮਰਨਜੀਤ ਨੇ 87.4 ਪ੍ਰਤੀਸ਼ਤ, ਮੁਸਕਾਨਦੀਪ ਸਿੰਘ ਅਤੇ ਰਾਜਦੀਪ ਸਿੰਘ ਨੇ 86.4 ਪ੍ਰਤੀਸ਼ਤ, ਪ੍ਰੇਮਪ੍ਰੀਤ ਸਿੰਘ ਨੇ 86.2 ਫ਼ੀਸਦੀ, ਮਮਤਾ ਕੌਰ ਨੇ 86 ਫ਼ੀਸਦੀ, ਕੋਮਲਪ੍ਰੀਤ ਅਤੇ ਗਗਨਦੀਪ ਨੇ 85.2 ਪ੍ਰਤੀਸ਼ਤ ਅਤੇ ਗੁਰਲੀਨ ਕੌਰ ਨੇ 85 ਪ੍ਰਤੀਸ਼ਤ, ਹਰਮਨਪ੍ਰੀਤ ਕੌਰ ਅਤੇ ਏਕਨੂਰ ਸਿੰਘ ਨੇ 84.8 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਤਰ੍ਹਾਂ ਬਾਕੀ 119 ਵਿਦਿਆਰਥੀਆਂ ਨੇ 70 ਤੋਂ 80 ਫ਼ੀਸਦੀ ਤੱਕ ਅੰਕ ਪ੍ਰਾਪਤ ਕਰਕੇ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦਾ ਕੁੱਲ ਨਤੀਜਾ 100 ਫ਼ੀਸਦੀ ਰਿਹਾ | ਇਸ ਖ਼ੁਸ਼ੀ ਦੇ ਮੌਕੇ ਤੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸੰਦੀਪ ਮਹਿਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ, ਕਿਡਜ਼ੀ ਡਾਇਰੈਕਟਰ ਮੈਡਮ ਸੁਧਾ ਮਹਿਤਾ, ਐਡਵੋਕੇਟ ਰਾਜਾ ਸਿੰਘ, ਕੋਆਰਡੀਨੇਟਰ ਮੁਕੇਸ਼ ਅਰੋੜਾ, ਮਾਉਂਟ ਇੰਟਰਨੈਸ਼ਨਲ ਸਕੂਲ ਹੈੱਡ ਮੈਡਮ ਖੁਸ਼ਪ੍ਰੀਤ ਕੌਰ ਅਤੇ ਸਮੁੱਚਾ ਸਟਾਫ਼ ਹਾਜ਼ਰ ਰਿਹਾ | ਸਟੇਜ ਸੰਚਾਲਨ ਦੀ ਭੂਮਿਕਾ ਮੈਡਮ ਹਰਦੀਪ ਕੌਰ ਨੇ ਨਿਭਾਈ |