02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਫਾਈ ਸੇਵਕ ਯੂਨੀਅਨ ਫਤਿਹਗੜ੍ਹ ਪੰਜਤੂਰ ਦੇ ਹੜਤਾਲ 'ਤੇ ਜਾਣ ਕਾਰਨ ਸ਼ਹਿਰ ਵਿਚ ਲੱਗੇ ਗੰਦਗੀ ਦੇ ਢੇਰ

Ad Position 21
No active advertisement
ਅਜੀਤ ਡੈਸਕ 15-05-2026
ਫਤਿਹਗੜ੍ਹ ਪੰਜਤੂਰ, 14 ਮਈ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਪੱਧਰ 'ਤੇ ਸਫਾਈ ਸੇਵਕ ਯੂਨੀਅਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਸਬਾ ਫਤਿਹਗੜ੍ਹ ਪੰਜਤੂਰ ਸ਼ਹਿਰ ਅੰਦਰ ਸਫਾਈ ਸੇਵਕ ਯੂਨੀਅਨ ਮੈਂਬਰਾਂ ਵਲੋਂ ਪਿਛਲੇ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ 'ਤੇ ਬੈਠਣ ਕਾਰਨ ਫਤਿਹਗੜ੍ਹ ਪੰਜਤੂਰ ਸ਼ਹਿਰ ਦੀਆਂ ਗਲੀਆਂ ਵਿਚ ਕੂੜੇ ਦੇ ਢੇਰ ਲੱਗੇ ਪਏ ਹਨ | ਜਿਸ ਕਾਰਨ ਸ਼ਹਿਰ ਅੰਦਰ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ¢ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸਤਵੀਰ ਕੁਮਾਰ, ਮੀਤ ਪ੍ਰਧਾਨ ਜੋਗਿੰਦਰ ਸਿੰਘ, ਕੈਸ਼ੀਅਰ ਮਨਪ੍ਰੀਤ ਸਿੰਘ, ਸਕੱਤਰ ਸੰਦੀਪ ਸਿੰਘ ਅਤੇ ਚੇਅਰਮੈਨ ਕੁਲਵੰਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਪਗ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਸਰਕਾਰ ਨੇ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ | ਜਿਸ ਦੇ ਚੱਲਦਿਆਂ ਸਫਾਈ ਸੇਵਕ ਯੂਨੀਅਨ ਮੈਂਬਰਾਂ ਨੇ ਮਜਬੂਰ ਹੋ ਕੇ ਹੜਤਾਲ ਕੀਤੀ ਹੈ | ਸਫਾਈ ਸੇਵਕਾਂ ਦੇ ਹੜਤਾਲ 'ਤੇ ਜਾਣ ਕਰਨ ਸ਼ਹਿਰ ਦਾ ਹਰੇਕ ਵਰਗ ਦੁਖੀ ਹੈ ਅਤੇ ਸ਼ਹਿਰ ਵਾਸੀ ਆਪਣੇ ਪੱਧਰ 'ਤੇ ਕੂੜਾ ਸੁੱਟ ਰਹੇ ਹਨ ਜਿਸ ਕਾਰਨ ਹਰੇਕ ਰਿਹਾਇਸ਼ੀ ਏਰੀਏ, ਵੱਡੀਆਂ- ਛੋਟੀਆਂ ਸੜਕਾਂ 'ਤੇ ਕੂੜੇ ਦੇ ਢੇਰ ਲੱਗੇ ਪਏ ਹਨ, ਜਿਸ ਕਾਰਨ ਲੰਘਣ ਵਾਲੇ ਲੋਕਾਂ ਨੂੰ ਸੜੇਹਾਂਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹਨਾਂ ਕੂੜੇ ਦੇ ਲੱਗੇ ਢੇਰਾਂ ਕਰਨ ਵੱਖ ਵੱਖ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣ ਰਿਹਾ ਹੈ¢ ਸ਼ਹਿਰ ਵਾਸੀਅਨੇ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਪਹਿਲਾਂ ਵਾਂਗ ਬਹਾਲ ਹੋ ਸਕੇ | ਇਸ ਦੌਰਾਨ ਸਫਾਈ ਸੇਵਕਾਂ ਵਲੋਂ ਸ਼ਹਿਰ ਦੇ ਬਾਜ਼ਾਰ ਅੰਦਰ ਰੋਸ ਮੁਜ਼ਾਹਰਾ ਕਰਦੇ ਹੋਏ ਭਗਵੰਤ ਮਾਨ ਸਰਕਾਰ ਖਿਲਾਫ ਖੁੱਲ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬਲਵਿੰਦਰ ਸਿੰਘ ਵਿਕੀ, ਆਕਾਸ਼, ਜਸਵੰਤ ਸਿੰਘ, ਲਾਲੀ ਸਿੰਘ, ਜਗਦੀਸ਼ ਲਾਲ, ਵਿਸ਼ਾਲ, ਇਸ਼ਾਂਤ ਚੌਹਾਨ, ਰੁਪਿੰਦਰ ਕੌਰ, ਮਮਤਾ ਰਾਣੀ, ਮਨਪ੍ਰੀਤ ਕੌਰ, ਗੋਲਡੀ, ਹਰਪ੍ਰੀਤ ਸਿੰਘ, ਗੋਬਿੰਦ ਸਿੰਘ, ਜਗਜੀਤ ਸਿੰਘ, ਤੇਜਪਾਲ ਸਿੰਘ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰ ਦੀ ਮਦਦ ਲਈ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਨੇ ਕੀਤੀ ਸੇਵਾ ਅਗਲੀ ਖ਼ਬਰ ਸੀ.ਬੀ.ਐਸ.ਈ. ਦਸਵੀਂ ਜਮਾਤ ਦੀਆਂ ਦੂਸਰੀ ਬੋਰਡ ਦੀਆਂ ਪ੍ਰੀਖਿਆਵਾਂ ਅੱਜ ਤੋਂ 1 ਜੂਨ ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ...
Ad Position 24