ਬਾਘਾ ਪੁਰਾਣਾ, 14 ਮਈ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਸਮੇਂ-ਸਮੇਂ 'ਤੇ ਸਮਾਜ ਸੇਵੀ ਕਾਰਜ ਕਰਦੇ ਹੋਏ ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦੱਸਿਆ ਕਿ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਸਮਾਜ ਸੇਵੀ ਕਾਰਜ ਕਰਦੇ ਹੋਏ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਹਰ ਸਾਲ ਸਮੂਹਿਕ ਵਿਆਹ ਕੀਤੇ ਜਾ ਰਹੇ ਅਤੇ ਲੋੜਵੰਦ ਪਰਿਵਾਰ ਦੀਆਂ ਵਿੱਦਿਅਕ ਖੇਤਰ 'ਚ ਮੱਲ੍ਹਾਂ ਮਾਰਨ ਵਾਲੀਆਂ ਲਗਪਗ 45 ਲੜਕੀਆਂ ਦੀ ਪੜ੍ਹਾਈ ਦਾ ਖਰਚਾ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਕੀਤਾ ਜਾ ਰਿਹਾ ਹੈ | ਇਸੇ ਸਮਾਜ ਸੇਵੀ ਕਾਰਜ ਨੂੰ ਅੱਗੇ ਤੋਰਦੇ ਹੋਏ ਪਿੰਡ ਨੱਥੂਵਾਲਾ ਦੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਮਦਦ ਕਰਦੇ ਹੋਏ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਵਲੋਂ ਲੋੜੀਂਦਾ ਸਮਾਨ ਦਿੱਤਾ ਗਿਆ | ਇਸ ਮੌਕੇ ਉਕਤ ਪਰਿਵਾਰ ਨੇ ਬਾਬਾ ਬਲਵਿੰਦਰ ਸਿੰਘ ਚੰਦ ਪੁਰਾਣਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |