ਫ਼ਤਿਹਗੜ੍ਹ ਪੰਜਤੂਰ, 14 ਮਈ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ ਗਿਆ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਪਿ੍ੰਸੀਪਲ ਅਮਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਨਤੀਜੇ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ ਵਿਚੋਂ ਅਨਮੋਲਪ੍ਰੀਤ ਕੌਰ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਮਨਪ੍ਰੀਤ ਕੌਰ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਜੈਸਮੀਨ ਗ਼ੌਰ ਨੇ 90.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਤੀਸਰਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ ਵਿਚੋਂ ਪ੍ਰੀਤਪਾਲ ਸਿੰਘ ਅਤੇ ਪਵਨਪ੍ਰੀਤ ਕੌਰ ਨੇ ਕ੍ਰਮਵਾਰ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਰਸ਼ਪ੍ਰੀਤ ਕੌਰ ਨੇ 85.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਵਿਵੇਕ ਘੋਗਾ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਕਾਮਰਸ ਗਰੁੱਪ ਵਿਚੋਂ ਸਿਮਰਜੀਤ ਕੌਰ ਨੇ 86.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਸ਼ਪ੍ਰੀਤ ਕੌਰ ਨੇ 85.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਬਿਕਰਮਜੀਤ ਸਿੰਘ ਨੇ 85 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਅਧਿਆਪਕਾ ਅਤੇ ਮਾਪਿਆ ਦਾ ਨਾਮ ਰੌਸ਼ਨ ਕੀਤਾ | ਇਸੇ ਤਰ੍ਹਾਂ ਹੀ ਕੋਮਲਪ੍ਰੀਤ ਕੌਰ ਨੇ ਸਾਇੰਸ ਗਰੁੱਪ ਵਿਚੋਂ 88.6 ਫ਼ੀਸਦੀ ਅੰਕ ਅਤੇ ਕੋਮਲਪ੍ਰੀਤ ਕੌਰ ਨੇ 87.4 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੇ ਹੋਣਹਾਰ ਵਿਦਿਆਰਥੀ ਪ੍ਰੀਤਪਾਲ ਸਿੰਘ ਨੇ ਅੰਗਰੇਜ਼ੀ ਵਿਸ਼ੇ ਵਿਚੋਂ 100 ਵਿਚੋਂ 100 ਅੰਕ ਅਤੇ ਜਸਮੀਨ ਕੌਰ ਤੇ ਅਰਸ਼ਪ੍ਰੀਤ ਕੌਰ ਨੇ ਪੰਜਾਬੀ ਵਿਸ਼ੇ ਵਿਚੋਂ 100 ਵਿੱਚ 100 ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਵੀ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਸਰਵਣਪ੍ਰੀਤ ਕੌਰ ਨੇ ਪੰਜਾਬੀ ਵਿਚੋਂ 99 ਫ਼ੀਸਦੀ ਸੁਖਮਨਪ੍ਰੀਤ ਕੌਰ, ਅਨਮੋਲ ਪ੍ਰੀਤ ਕੌਰ ਅਤੇ ਪਵਨਪ੍ਰੀਤ ਕੌਰ ਨੇ ਅੰਗਰੇਜ਼ੀ ਵਿਸ਼ੇ ਵਿਚੋਂ 99 ਫ਼ੀਸਦੀ ਹਰਮਨਜੀਤ ਕੌਰ ਨੇ ਪੰਜਾਬੀ ਵਿਚੋਂ 98 ਫ਼ੀਸਦੀ ਗੁਰਲੀਨ ਕੌਰ ਨੇ 96ਫ਼ੀਸਦੀ , ਗੁਰਵੀਰ ਕੌਰ ਨੇ ਅੰਗਰੇਜ਼ੀ ਵਿਚੋਂ 96 ਫ਼ੀਸਦੀ, ਮੁਸਕਾਨਦੀਪ ਕੌਰ ਨੇ ਪੰਜਾਬੀ ਵਿਚੋਂ 96 ਫ਼ੀਸਦੀ ਅਤੇ ਅੰਗਰੇਜ਼ੀ ਵਿਚੋਂ 95 ਫ਼ੀਸਦੀ, ਸਾਹਿਲਪ੍ਰੀਤ ਸਿੰਘ ਨੇ ਪੰਜਾਬੀ ਵਿਚੋਂ 95 ਫ਼ੀਸਦੀ, ਆਕਾਸ਼ਦੀਪ, ਪ੍ਰੀਆ ਅਤੇ ਆਕਾਸ਼ਦੀਪ ਸਿੰਘ ਨੇ ਪੰਜਾਬੀ ਵਿਚੋਂ ਕ੍ਰਮਵਾਰ 94 ਫ਼ੀਸਦੀ , ਖੁਸ਼ਪ੍ਰੀਤ ਕੌਰ ਅਤੇ ਆਕਾਸ਼ਦੀਪ ਸਿੰਘ ਨੇ ਅੰਗਰੇਜ਼ੀ ਵਿਚੋਂ ਕ੍ਰਮਵਾਰ 94 ਫ਼ੀਸਦੀ ਅੰਕ ਅਤੇ ਜਤਿੰਦਰ ਕੌਰ ਨੇ ਅੰਗਰੇਜ਼ੀ ਵਿਸ਼ੇ ਵਿਚੋਂ ਕ੍ਰਮਵਾਰ 93 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਸਮੇਂ ਸਕੂਲ ਦੇ ਸਾਰੇ ਸਟਾਫ਼ ਅਤੇ ਬੱਚਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਸੀ | ਬੱਚਿਆਂ ਦੇ ਚੰਗੇ ਨਤੀਜੇ ਆਉਣ 'ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ. ਡੀ. ਰਣਜੀਤ ਕੌਰ ਸੰਧੂ ਨੇ ਅਧਿਆਪਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਪਿ੍ੰਸੀਪਲ ਅਮਰਦੀਪ ਸਿੰਘ ਅਤੇ ਸਮੂਹ ਸਟਾਫ਼ ਨੂੰ ਜਾਂਦਾ ਹੈ |