02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਾਤਾ ਦਮੋਦਰੀ ਸਕੂਲ ਡਰੋਲੀ ਭਾਈ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 15-05-2026
ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਨਾਮਵਰ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਸਾਲ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਮਰਸ ਗਰੁੱਪ ਵਿਚ ਕਮਲੇਸ਼ ਕੌਰ ਅਤੇ ਕਿਰਨਦੀਪ ਕੌਰ ਨੇ 88 ਫ਼ੀਸਦੀ ਅੰਕ ਹਾਸਲ ਕਰ ਕੇ ਸਾਂਝੇ ਤੌਰ 'ਤੇ ਪਹਿਲਾ ਸਥਾਨ, ਅਮਨਵੀਰ ਕੌਰ ਨੇ 86 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਅਰਮਨਜੋਤ ਕੌਰ ਨੇ 82 ਫ਼ੀਸਦੀ ਅੰਕ ਹਾਸਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਗਰੁੱਪ ਵਿਚ ਜਗਦੀਪ ਕੌਰ ਨੇ 85 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਹਰਦੀਪ ਕੌਰ ਅਤੇ ਸੁਖਪ੍ਰੀਤ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਾਂਝੇ ਤੌਰ 'ਤੇ ਦੂਜਾ ਸਥਾਨ ਜਦ ਕਿ ਹਰਮਨਜੋਤ ਕੌਰ ਨੇ 77 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ ਵਿਚ ਪਰਨੀਤ ਕੌਰ ਨੇ 88 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਮਨਪ੍ਰੀਤ ਕੌਰ ਨੇ 86 ਫ਼ੀਸਦੀ ਅੰਕ ਨਾਲ ਦੂਜਾ ਅਤੇ ਮਨਵੀਰ ਕੌਰ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਅਤੇ ਸਟਾਫ਼ ਮੈਂਬਰਾਂ ਨੇ ਸਾਰੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਦੇ ਹਲਕੇ 'ਚ ਨਹੀਂ ਖੇਤੀਬਾੜੀ ਅਫ਼ਸਰ, ਪੰਜਾਬ 'ਚ 223 'ਚੋਂ 95 ਅਸਾਮੀਆਂ ਖਾਲੀ <br/> ਅਗਲੀ ਖ਼ਬਰ ਬਾਰ੍ਹਵੀਂ ਦੀ ਪ੍ਰੀਖਿਆ 'ਚ ਕੰਨਿਆ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24