27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਨਿਗਮ ਚੋਣਾਂ ਵਿਚ ਭਾਜਪਾ ਸ਼ਾਨਦਾਰ ਜਿੱਤ ਹਾਸਲ ਕਰੇਗੀ-ਦੇਵ ਪਿ੍ਆ ਤਿਆਗੀ

Ad Position 21
No active advertisement
ਅਜੀਤ ਡੈਸਕ 16-05-2026
ਮੋਗਾ, 15 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਅੰਦਰ ਭਾਜਪਾ ਦਾ ਜਨ ਆਧਾਰ ਪੂਰੀ ਤਰ੍ਹਾਂ ਮਜ਼ਬੂਤ ਹੈ ਤੇ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿਚ ਭਾਜਪਾ ਸ਼ਹਿਰ ਦੇ 50 ਵਾਰਡਾਂ ਵਿਚ ਹੀ ਆਪਣੇ ਯੋਗ ਉਮੀਦਵਾਰ ਖੜ੍ਹੇ ਕਰੇਗੀ ਤੇ ਸ਼ਾਨਦਾਰ ਜਿੱਤ ਹਾਸਲ ਕਰ ਕੇ ਭਾਜਪਾ ਆਪਣਾ ਮੇਅਰ ਚੁਣ ਕੇ ਸ਼ਹਿਰ ਦੇ ਵਿਕਾਸ ਲਈ ਇਕ ਸਮਰਪਿਤ ਦੀ ਭਾਵਨਾ ਨਾਲ ਕੰਮ ਕਰੇਗੀ | ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਸੀਨੀਅਰ ਆਗੂ ਦੇਵ ਪਿ੍ਆ ਤਿਆਗੀ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਹੀ ਨਹੀਂ ਪਹੁੰਚਾਇਆ ਸਗੋਂ ਦੇਸ਼ ਦੇ ਹਰੇਕ ਵਰਗ ਲਈ ਜੋ ਨੀਤੀਆਂ ਲਾਗੂ ਕੀਤੀਆਂ, ਉਸ ਨਾਲ ਦੇਸ਼ ਦੇ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ ਤੇ ਅੱਜ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਨੈਸ਼ਨਲ ਪਾਰਟੀ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਬਾਅਦ ਭਾਜਪਾ ਦਾ ਕੇਂਦਰ ਬਿੰਦੂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਹੋਣਗੀਆਂ ਤੇ ਸੂਬੇ ਵਿਚ ਭਾਜਪਾ ਆਪਣੀ ਸਰਕਾਰ ਬਣਾ ਕੇ ਡਬਲ ਇੰਜਨ ਵਿਕਾਸ ਕਰਵਾਏਗੀ |
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਦੇ ਵੱਡੀਆਂ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਵੱਡੇ ਸੁਪਨੇ ਅਗਲੀ ਖ਼ਬਰ ਜਸਵੰਤ ਸਿੰਘ ਦਾਨੀ ਨੂੰ ਮਿੱਤਰ ਸਭਾ ਵਲੋਂ ਸਨਮਾਨਿਤ ਕੀਤਾ
Ad Position 24