26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਫ਼ਾਈ ਸੇਵਕਾਂ ਵਲੋਂ ਸ਼ਹਿਰ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਮਾਰਚ • ਗੂੰਜੇ ਮੁਰਦਾਬਾਦ ਦੇ ਨਾਅਰੇ

Ad Position 21
No active advertisement
ਅਜੀਤ ਡੈਸਕ 16-05-2026

ਧਰਮਕੋਟ, 15 ਮਈ (ਪਰਮਜੀਤ ਸਿੰਘ)-ਸਫ਼ਾਈ ਸੇਵਕ ਯੂਨੀਅਨ ਵਲੋਂ 6 ਮਈ ਤੋਂ ਸ਼ੁਰੂ ਕੀਤੀ ਗਈ ਕੰਮ ਛੋੜੋ ਹੜਤਾਲ ਅੱਜ ਦਸਵੇਂ ਦਿਨ ਵੀ ਜਾਰੀ ਰਹੀ ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਅੰਦਰ ਰੋਸ ਪ੍ਰਦਰਸ਼ਨ ਕੀਤਾ | ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ | ਧਰਮਕੋਟ ਦੇ ਵੱਖ ਵੱਖ ਵਾਰਡਾਂ ਦੇ ਮੋੜਾ ਅਤੇ ਗਲੀਆਂ ਵਿਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ ਅਤੇ ਦੋ ਦਿਨਾਂ ਤੋਂ ਚਲ ਰਹੀ ਹਨੇਰੀ ਅਤੇ ਮੀਂਹ ਦੇ ਨਾਲ ਸਥਿਤੀ ਹੋਰ ਵੀ ਭਿਆਨਕ ਹੋ ਚੁੱਕੀ ਹੈ ਅਤੇ ਹਨੇਰੀਆਂ ਦੇ ਨਾਲ ਕੂੜਾ ਉੱਡ ਕੇ ਦੁਕਾਨਾਂ ਘਰਾਂ ਵਿਚ ਪਹੁੰਚ ਗਿਆ ਹੈ | ਕੂੜਾ ਹੁਣ ਸੜਕਾਂ ਤੱਕ ਫੈਲ ਗਿਆ ਹੈ, ਇਸ ਨਾਲ ਨਾ ਸਿਰਫ਼ ਸ਼ਹਿਰ ਦੀ ਛਵੀ ਖ਼ਰਾਬ ਹੋ ਰਹੀ ਹੈ ਸਗੋਂ ਰਿਹਾਇਸ਼ੀ ਇਲਾਕਿਆਂ ਵਿਚ ਰਹਿੰਦੇ ਲੋਕਾਂ ਲਈ ਜੀਵਨ ਮੁਸ਼ਕਲ ਬਣ ਗਿਆ ਹੈ | ਸ਼ਹਿਰ ਨਿਵਾਸੀਆਂ ਨੂੰ ਬਦਬੂ ਅਤੇ ਗੰਦਗੀ ਕਾਰਨ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਨਿਵਾਸੀਆਂ ਦਾ ਕਹਿਣਾ ਕਿ ਇਸ ਹਾਲਤ ਵਿਚ ਦੋ ਵਕਤ ਦੀ ਰੋਟੀ ਖਾਣੀ ਵੀ ਔਖੀ ਹੋ ਗਈ ਹੈ ਇਸ ਦੇ ਨਾਲ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ | ਜਿਸ ਨਾਲ ਲੋਕਾਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ | ਧਰਨੇ ਦੌਰਾਨ ਯੂਨੀਅਨ ਦੇ ਪ੍ਰਧਾਨ ਅੰਮਿ੍ਤ ਕੁਮਾਰ, ਰਮੇਸ਼ ਕੁਮਾਰ ਚੇਅਰਮੈਨ, ਰਾਹੁਲ ਸੈਕਟਰੀ, ਸ਼ੰਕਰ ਵਾਇਸ ਪ੍ਰਧਾਨ, ਗਿਆਸਪਾਲ ਖ਼ਜ਼ਾਨਚੀ, ਸ਼ੰਭੂ ਡਿਪਟੀ ਚੇਅਰਮੈਨ, ਰਵੀ ਕੁਮਾਰ ਸਲਾਹਕਾਰ, ਬੂਟਾ ਪੈੱ੍ਰਸ ਸਕੱਤਰ,ਚੰਦਰ, ਤਰਸੇਮ ਸਿੰਘ ਆਦਿ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਜਦ ਤੱਕ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਦ ਤੱਕ ਇਹ ਹੜਤਾਲ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਵੀ ਢੰਗ ਦਾ ਹੱਲ ਨਹੀਂ ਕੀਤਾ ਗਿਆ | ਸ਼ਹਿਰ ਨਿਵਾਸੀਆਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਰਨ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ ਮੱਛਰ ਅਤੇ ਆਵਾਰਾ ਪਸ਼ੂਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ | ਸ਼ਹਿਰ ਨਿਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਅਤੇ ਮਾਮਲੇ ਦੇ ਵਿਚ ਦੇਰੀ ਕਰਨਾ ਠੀਕ ਨਹੀਂ ਹੈ |
Ad Position 22
No active advertisement
ਪਿਛਲੀ ਖ਼ਬਰ ਇਕ ਮਹੀਨੇ ਬਾਅਦ ਮੁੜ ਸੇਖਾ ਕਲਾਂ ਵਿਚ ਅਣਪਛਾਤੇ ਚੋਰਾਂ ਨੇ ਮਚਾਈ ਦਹਿਸ਼ਤ •12 ਕਿਸਾਨਾਂ ਦੀਆਂ ਮੋਟਰਾਂ ਦੀਆਂ ਵੱਢੀਆਂ ਕ... ਅਗਲੀ ਖ਼ਬਰ ਪੈਸੇ ਨਾ ਮਿਲਣ 'ਤੇ ਭਾਕਿਯੂ ਨੇ ਪੀ.ਐਨ.ਬੀ. ਬੈਂਕ 'ਤੇ ਕੀਤਾ ਰੋਸ ਪ੍ਰਗਟ
Ad Position 24