26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੇਠ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 16-05-2026
ਕਿਸ਼ਨਪੁਰਾ ਕਲਾਂ, 15 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਦੇ ਜਥੇ ਨੇ ਕੀਰਤਨ ਕੀਤਾ ਅਤੇ ਹੁਕਮਨਾਮੇ ਦੀ ਕਥਾ ਹੈੱਡ ਗ੍ਰੰਥੀ ਗਿਆਨੀ ਗੁਰਮੇਲ ਸਿੰਘ ਨੇ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਅੰਤ 'ਚ ਪ੍ਰਧਾਨ ਮਹਿੰਦਰ ਸਿੰਘ ਮਾਨ ਆਦਿ ਵਲੋਂ ਰਾਗੀ ਜਥੇ ਅਤੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਆਈਆਂ ਤੇ ਆਈਆ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮਹਿੰਦਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਪ੍ਰਧਾਨ ਅਜਮੇਰ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਮਾਸਟਰ ਸੁਦਰਸ਼ਨ ਸਿੰਘ, ਜਰਨੈਲ ਸਿੰਘ ਸੈਣੀ, ਗੁਰਲੀਨ ਸਿੰਘ ਸੈਣੀ, ਸਰਬਨ ਸਿੰਘ ਕਲਸੀ, ਹਰਭਜਨ ਸਿੰਘ ਬਾਬਾ, ਕੰਤਾ ਭਿੰਡਰ, ਦਰਸ਼ਨ ਸਿੰਘ ਮਾਨ, ਪਰਮਜੀਤ ਕੌਰ ਆਦਿ ਨੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਸਾਉਣੀ ਦੀਆਂ ਫ਼ਸਲਾਂ ਦੇ ਵਧਾਏ ਭਾਅ ਕਿਸਾਨਾਂ ਲਈ ਰਾਹਤ ਭਰਿਆ ਕਦਮ-ਮੁਖ਼ਤਿਆਰ ਸਿੰਘ ਸੰਧੂ ਅਗਲੀ ਖ਼ਬਰ ਇਕ ਮਹੀਨੇ ਬਾਅਦ ਮੁੜ ਸੇਖਾ ਕਲਾਂ ਵਿਚ ਅਣਪਛਾਤੇ ਚੋਰਾਂ ਨੇ ਮਚਾਈ ਦਹਿਸ਼ਤ •12 ਕਿਸਾਨਾਂ ਦੀਆਂ ਮੋਟਰਾਂ ਦੀਆਂ ਵੱਢੀਆਂ ਕ...
Ad Position 24