25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐਡਵੋਕੇਟ ਅਮਿਤ ਅਗਰਵਾਲ ਦਾ ਸ੍ਰੀ ਸਾਲਾ ਸਰ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 16-05-2026
ਬਾਘਾ ਪੁਰਾਣਾ, 15 ਮਈ (ਟਿੰਕੂ ਕਾਠਪਾਲ)-ਸਮਾਜ ਸੇਵੀ ਐਡਵੋਕੇਟ ਅਮਿਤ ਅਗਰਵਾਲ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਸੂਬਾ ਆਰ.ਟੀ. ਸੈਲ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਇਲਾਕੇ ਭਰ ਤੋਂ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਇਸ ਸਬੰਧੀ ਸ੍ਰੀ ਸਾਲਾਸਰ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਪ੍ਰਧਾਨ ਵਿਜੇ ਗੁਪਤਾ ਦੀ ਅਗਵਾਈ ਹੇਠ ਐਡਵੋਕੇਟ ਅਮਿਤ ਅਗਰਵਾਲ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਰਮਨ ਘਰ, ਬਿੱਲਾ ਕਟਾਰੀਆ, ਜਗਸੀਰ, ਜੁਗਨੰੂ ਜਿੰਦਲ, ਟੋਨੀ ਗੋਇਲ ਅਤੇ ਹੋਰ ਆਗੂ ਹਾਜ਼ਰ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾ ਮੰਡਲ ਦੇ ਪ੍ਰਧਾਨ ਵਿਜੇ ਗੁਪਤਾ ਨੇ ਕਿਹਾ ਕਿ ਸ਼ਹਿਰ ਦੇ ਇਮਾਨਦਾਰ ਅਤੇ ਪੜ੍ਹੇ-ਲਿਖੇ ਨੌਜਵਾਨਾਂ ਦਾ ਸਿਆਸਤ ਵਿਚ ਆਉਣਾ ਸਮਾਜ ਲਈ ਚੰਗਾ ਸੰਕੇਤ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਅਮਿਤ ਅਗਰਵਾਲ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਵਿਚ ਹਮੇਸ਼ਾ ਅੱਗੇ ਰਹਿ ਕੇ ਸੇਵਾ ਨਿਭਾਉਂਦੇ ਆ ਰਹੇ ਹਨ | ਭਾਜਪਾ ਵਲੋਂ ਉਨ੍ਹਾਂ ਨੂੰ ਦਿੱਤਾ ਗਿਆ ਮਾਣ-ਸਨਮਾਨ ਬਾਘਾ ਪੁਰਾਣਾ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਵਿਚ ਨਵਾਂ ਉਤਸ਼ਾਹ ਪੈਦਾ ਕਰ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਐਡਵੋਕੇਟ ਅਮਿਤ ਅਗਰਵਾਲ ਨੂੰ ਹੋਰ ਵੱਡੀਆਂ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ, ਜਿਸ ਨਾਲ ਸ਼ਹਿਰ ਵਾਸੀਆਂ ਦੀਆਂ ਉਮੀਦਾਂ ਹੋਰ ਵਧੀਆਂ ਹਨ | ਅੰਤ ਵਿਚ ਐਡਵੋਕੇਟ ਅਮਿਤ ਅਗਰਵਾਲ ਨੇ ਸ੍ਰੀ ਸਾਲਾ ਸਰ ਸੇਵਾ ਮੰਡਲ ਦੇ ਪ੍ਰਧਾਨ ਅਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੇ ਇਸ ਮਾਣ-ਸਨਮਾਨ ਲਈ ਉਹ ਸਦਾ ਸ਼ਹਿਰ ਵਾਸੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਰਿਣੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਏਕਤਾ ਮੰਚ ਨੇ ਸੀਨੀਅਰ ਕਾਂਗਰਸੀ ਆਗੂ ਵਿਨੋਦ ਬਾਂਸਲ ਨੂੰ ਕੀਤਾ ਸਨਮਾਨਿਤ •ਪ੍ਰਵਾਸੀ ਭਾਈਚਾਰਾ ਵਿਨੋਦ ਬਾਂਸਲ... ਅਗਲੀ ਖ਼ਬਰ ਸੋਸ਼ਲ ਮੀਡੀਆ ਨੇ ਮਨੁੱਖਤਾ ਨੂੰ ਕੁਦਰਤੀ ਪਰਿਵਾਰਕ ਹਾਸਿਆਂ ਤੋਂ ਕੋਹਾਂ ਦੂਰ ਕੀਤਾ-ਡਾਇਰੈਕਟਰ ਮੈਡਮ ਕੁਲਦੀਪ ਕੌਰ
Ad Position 24