25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਗਵੰਤ ਮਾਨ ਸਰਕਾਰ ਵਲੋਂ ਧਾਰਮਿਕ ਸਾਂਝ ਅਤੇ ਸੇਵਾ ਭਾਵਨਾ ਨੂੰ ਮਿਲ ਰਿਹਾ ਨਵਾਂ ਉਤਸ਼ਾਹ-ਅਰੋੜਾ, ਖੋਖਰ •ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਠੱਠੀ ਭਾਈ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 16-05-2026
ਠੱਠੀ ਭਾਈ, 15 ਮਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਚਲਾਈ ਜਾ ਰਹੀ ''ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ'' ਅਧੀਨ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਠੱਠੀ ਭਾਈ ਤੋਂ ਵੱਖ-ਵੱਖ ਪ੍ਰਸਿੱਧ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਬਲਾਕ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਅਮਨਦੀਪ ਕੌਰ ਅਰੋੜਾ ਦੇ ਪਤੀ ਮੱਖਣ ਸਿੰਘ ਅਰੋੜਾ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਭਾਈ ਸ਼ਮਸ਼ੇਰ ਸਿੰਘ ਖੋਖਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਦੌਰਾਨ ਹਾਜ਼ਰ ਲੋਕਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੰਜਾਬ ਸਰਕਾਰ ਦੇ ਇਸ ਲੋਕ-ਹਿਤੈਸ਼ੀ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ | ਮੱਖਣ ਸਿੰਘ ਅਰੋੜਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜ ਕੇ ਇਤਿਹਾਸਕ ਅਤੇ ਲੋਕ-ਪੱਖੀ ਫ਼ੈਸਲੇ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ''ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ'' ਸੂਬੇ ਦੇ ਆਮ ਲੋਕਾਂ ਲਈ ਇਕ ਵੱਡੀ ਸੌਗਾਤ ਸਾਬਤ ਹੋ ਰਹੀ ਹੈ, ਜਿਸ ਨਾਲ ਹਰ ਵਰਗ ਦੇ ਲੋਕ ਬਿਨਾਂ ਆਰਥਿਕ ਬੋਝ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸਿਰਫ਼ ਯਾਤਰਾ ਤੱਕ ਸੀਮਤ ਨਹੀਂ, ਸਗੋਂ ਲੋਕਾਂ ਵਿਚ ਆਪਸੀ ਭਾਈਚਾਰੇ, ਸਾਂਝ ਅਤੇ ਅਧਿਆਤਮਿਕ ਚੇਤਨਾ ਨੂੰ ਹੋਰ ਮਜ਼ਬੂਤ ਕਰਨ ਦਾ ਇਕ ਵਿਸ਼ਾਲ ਉਪਰਾਲਾ ਹੈ | ਭਾਈ ਸ਼ਮਸ਼ੇਰ ਸਿੰਘ ਖੋਖਰ ਨੇ ਵੀ ਪੰਜਾਬ ਸਰਕਾਰ ਦੇ ਇਸ ਕਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਦੀਆਂ ਹਨ ਅਤੇ ਸਰਕਾਰ ਵਲੋਂ ਲੋਕਾਂ ਨੂੰ ਇਹ ਮੌਕਾ ਮੁਹੱਈਆ ਕਰਵਾਉਣਾ ਕਾਬਿਲ-ਏ-ਤਾਰੀਫ਼ ਹੈ | ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਸਕਾਰਾਤਮਿਕ ਸੋਚ ਅਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਫਲੈਗ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਕਰਵਾਏ 'ਮਾਈ ਭਾਰਤ ਕੁਇਜ਼' 'ਚ 300 ਵਿਦਿਆਰਥੀਆਂ ਨੇ ਜਿੱਤ ਪ੍ਰਾਪਤ ਕੀਤੀ ਅਗਲੀ ਖ਼ਬਰ ਸਰਕਾਰ ਨਾਲ ਆਰ-ਪਾਰ ਦੇ ਸੰਘਰਸ਼ ਲਈ ਜਥੇਬੰਦੀਆਂ ਤਿਆਰ-ਬੀ.ਐੱਡ ਫ਼ਰੰਟ <br/>
Ad Position 24