22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਵਾਰਡ ਨੰਬਰ 44 ਤੋਂ ਕੌਂਸਲਰ ਮਤਵਾਲ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 16-05-2026
ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਮੋਗਾ ਸ਼ਹਿਰ ਦੇ ਵਾਰਡ ਨੰਬਰ 44 ਤੋਂ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਕੌਂਸਲਰ ਮਤਵਾਲ ਸਿੰਘ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਉਨ੍ਹਾਂ ਦਾ ਆਪਣੇ ਨਿਵਾਸ ਸਥਾਨ 'ਤੇ ਸਿਰੋਪਾਉ ਭੇਟ ਕਰ ਕੇ ਸਵਾਗਤ ਕੀਤਾ | ਇਸ ਮੌਕੇ ਆਪ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਅਨਿਲ ਸ਼ਰਮਾ, ਰਿੱਕੀ ਅਰੋੜਾ ਅਤੇ ਸਾਬਕਾ ਕੌਂਸਲਰ ਦਵਿੰਦਰ ਤਿਵਾੜੀ ਮੌਜੂਦ ਸਨ | ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮਤਵਾਲ ਸਿੰਘ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ, ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਾ ਕਾਫ਼ਲਾ ਲਗਾਤਾਰ ਫੈਲ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਲੋਕਾਂ ਨੂੰ ਉਹ ਸਤਿਕਾਰ ਅਤੇ ਸਨਮਾਨ ਦਿੱਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਇਕਾਈ ਮੋਗਾ ਦੀ ਮੀਟਿੰਗ 'ਚ ਸਿੱਖਿਆ ਨੀਤੀ 2020 ਦੇ ਮਾੜੇ ਪ੍ਰਭਾਵਾਂ ਦਾ ਜ਼ਿਕਰ ਅਗਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਯੈਲੋ ਡੇ ਅਤੇ ਮੈਂਗੋ ਡੇ ਮਨਾਇਆ
Ad Position 24