22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜਮਹੂਰੀ ਅਧਿਕਾਰ ਸਭਾ ਇਕਾਈ ਮੋਗਾ ਦੀ ਮੀਟਿੰਗ 'ਚ ਸਿੱਖਿਆ ਨੀਤੀ 2020 ਦੇ ਮਾੜੇ ਪ੍ਰਭਾਵਾਂ ਦਾ ਜ਼ਿਕਰ

Ad Position 21
No active advertisement
ਅਜੀਤ ਡੈਸਕ 16-05-2026
ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਮੋਗਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਚ ਸਰਬਜੀਤ ਸਿੰਘ ਦੌਧਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਤੂਰ ਨੇ ਦੱਸਿਆ ਕਿ ਮੀਟਿੰਗ ਵਿਚ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ 'ਤੇ ਵਿਚਾਰ ਚਰਚਾ ਕੀਤੀ ਗਈ ਜਿਸ ਨਾਲ ਲਹੂ ਭਿੱਜੇ ਸੰਘਰਸ਼ਾਂ ਦੇ ਸਿੱਟੇ ਵਜੋਂ ਪ੍ਰਾਪਤ ਕੀਤੇ ਜਮਹੂਰੀ ਹੱਕਾਂ 'ਤੇ ਛਾਪਾ ਮਾਰਿਆ ਗਿਆ ਹੈ, ਇਸ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਰਬਜੀਤ ਸਿੰਘ ਦੌਧਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਮਜ਼ਦੂਰਾਂ ਤੋਂ 8 ਘੰਟੇ ਕੰਮ ਡਿਊਟੀ ਦਾ ਅਧਿਕਾਰ ਖੋਹ ਲਿਆ ਗਿਆ ਹੈ ਅਤੇ ਇਸ ਨੂੰ 12 ਘੰਟੇ ਵਿਚ ਤਬਦੀਲ ਕਰਕੇ ਮਜ਼ਦੂਰਾਂ ਦੀ ਕਿਰਤ ਦਾ ਸ਼ੋਸ਼ਣ ਕੀਤਾ ਜਾਣਾ ਹੈ ਅਤੇ ਇਨ੍ਹਾਂ ਚਾਰ ਕੋਡਾ ਨਾਲ ਮਜ਼ਦੂਰਾਂ ਵਿਚ ਬੇਰੁਜ਼ਗਾਰੀ ਨੇ ਆਪਣੇ ਪੈਰ ਹੋਰ ਪਸਾਰਨੇ ਹਨ | ਉਨ੍ਹਾਂ ਤੋਂ ਜਥੇਬੰਦੀ ਬਣਾਉਣ ਅਤੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਖੋਹ ਲਏ ਗਏ ਹਨ ਜੋ ਕਿ ਅਤਿ ਨਿੰਦਣਯੋਗ ਕਾਰਵਾਈ ਹੈ | ਪ੍ਰੇਮ ਕੁਮਾਰ, ਵਿਜੈ ਕੁਮਾਰ, ਮੋਹਣ ਸਿੰਘ, ਬਲਕਾਰ ਸਿੰਘ, ਡਾ. ਗੁਰਮੇਲ ਸਿੰਘ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੁਆਰਾ ਨਵੀਂ ਸਿੱਖਿਆ ਨੀਤੀ 2020 ਤੇ ਇਸ ਤੇ ਵਿਸਥਾਰ ਨਾਲ ਚੀਰ ਫਾੜ ਕਰਦਿਆਂ ਇਸ ਦੇ ਮਾੜੇ ਪ੍ਰਭਾਵਾਂ ਦਾ ਜ਼ਿਕਰ ਕੀਤਾ ਜਿਸ ਨਾਲ ਸਿੱਖਿਆ ਦੇ ਮੁਕੰਮਲ ਕੇਂਦਰੀਕਰਨ ਕਰਨ ਵੱਲ ਕਦਮ ਵਧਾਏ ਜਾਣਗੇ, ਇਸ ਦੀ ਤਾਜ਼ਾ ਉਦਾਹਰਨ ਪੀ.ਯੂ. ਚੰਡੀਗੜ੍ਹ ਦੀ ਸਿੰਡੀਕੇਟ ਨੂੰ ਭੰਗ ਕਰਕੇ ਕੇਂਦਰੀ ਕੰਟਰੋਲ ਕਰਨਾ, ਕਾਰਪੋਰੇਟੀ ਕਰਨ ਅਤੇ ਫਿਰਕੂਕਰਨ ਦੀ ਦਿਸ਼ਾ ਵਿਚ ਪ੍ਰਾਇਮਰੀ ਤੋਂ ਲੈ ਕੇ ਯੂਨੀਵਰਸਿਟੀ ਪੱਧਰ ਤੱਕ ਸਿਲੇਬਸ ਅਤੇ ਪਾਠ ਪੁਸਤਕਾਂ ਵਿਚ ਦੀ ਕੀਤੀ ਗਈ ਛਾਂਗ ਛੰਗਾਈ ਨੂੰ ਤਿੱਖੀ ਨਜ਼ਰ ਨਾਲ ਵਾਚਣ ਦੀ ਜ਼ਰੂਰਤ ਹੈ | ਨੈਸ਼ਨਲ ਐਜੂਕੇਸ਼ਨ ਪਾਲਿਸੀ 2020 ਨਾਲ ਸਿੱਖਿਆ ਅਦਾਰਿਆਂ ਵਿਚ ਸਿਆਸੀ ਦਖ਼ਲ ਅੰਦਾਜ਼ੀ ਵਧੇਗੀ ਇਸ ਨੀਤੀ ਤੇ ਪੰਜਾਬ ਦੀ ਆਪ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਸਗੋਂ ਸਕੂਲਾਂ ਰਾਹੀਂ ਬੜੀ ਬੇਸ਼ਰਮੀ ਨਾਲ ਹੁੱਬ ਕੇ ਲਾਗੂ ਕੀਤਾ ਜਾ ਰਿਹਾ ਹੈ | ਭਿੰਦਰਪਾਲ ਸੂਬਾ ਆਗੂ, ਜਰਨੈਲ ਸਿੰਘ, ਚਮਕੌਰ ਸਿੰਘ ਅਤੇ ਹਰਪ੍ਰੀਤ ਸਿੰਘ ਢੁੱਡੀਕੇ ਨੇ ਦੱਸਿਆ ਕਿ ਮੀਟਿੰਗ ਵਿਚ ਜਮਹੂਰੀ ਅਧਿਕਾਰ ਸਭਾ ਦੀ ਜ਼ਿਲੇ੍ਹ ਅੰਦਰ ਮੈਂਬਰਸ਼ਿਪ ਮੁਹਿੰਮ ਨੂੰ ਹੋਰ ਤੇਜ ਕਰਨ ਬਾਰੇ ਵਿਚਾਰ ਕੀਤੀ ਗਈ ਤਾਂ ਕਿ ਜਥੇਬੰਦੀ ਦਾ ਘੇਰਾ ਹੋਰ ਵਿਸ਼ਾਲ ਕੀਤਾ ਜਾ ਸਕੇ | ਆਗੂਆਂ ਨੇ ਜਥੇਬੰਦੀ ਦੇ ਫ਼ੰਡਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਤੇ ਤਸੱਲੀ ਪ੍ਰਗਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਧਰਮਕੋਟ ਵਲੋਂ ਅੱਖਾਂ ਚੈੱਕਅਪ ਤੇ ਆਯੁਰਵੈਦਿਕ ਕੈਂਪ ਲਗਾਇਆ ਅਗਲੀ ਖ਼ਬਰ ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਵਾਰਡ ਨੰਬਰ 44 ਤੋਂ ਕੌਂਸਲਰ ਮਤਵਾਲ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾ...
Ad Position 24