22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਮੋਗਾ ਦੀ ਮਹੀਨਾਵਾਰ ਮੀਟਿੰਗ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ • ਪੰਜਾਬ ਸਰਕਾਰ ਝੂਠਿਆਂ ਦੀ ਸਰਕਾਰ-ਜਗਦੀਸ਼ ਚਾਹਲ • ਕੱਲ੍ਹ ਨੂੰ ਜਲੰਧਰ ਵਿਖੇ ਕਨਵੈਨਸ਼ਨ ਤੇ 19 ਨੂੰ ਮੋਹਾਲੀ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ

Ad Position 21
No active advertisement
ਅਜੀਤ ਡੈਸਕ 16-05-2026
ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਬਰਾਂਚ ਮੋਗਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਐਕਟਿੰਗ ਪ੍ਰਧਾਨ ਅਜਮੇਰ ਸਿੰਘ ਅਖਾੜਾ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ | ਭੁਪਿੰਦਰ ਸਿੰਘ ਸੇਖੋਂ ਨੇ ਪੈਨਸ਼ਨਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਦੇਣ ਤੋਂ ਆਨਾਕਾਨੀ ਕਰ ਰਹੀ ਹੈ ਤੇ ਇਹ ਹੁਣ ਜੋ ਹਾਈਕੋਰਟ ਨੇ ਫ਼ੈਸਲਾ ਕੀਤਾ ਸੀ ਕਿ ਡੀ.ਏ. ਮੁਲਾਜ਼ਮਾਂ ਨੂੰ ਦਿੱਤਾ ਜਾਵੇ ਪਰ ਪੰਜਾਬ ਸਰਕਾਰ ਇਸ ਨੂੰ ਡਬਲ ਬੈਂਚ ਕੋਲ ਲੈ ਗਈ ਹੈ | ਇਸ ਉਪਰੰਤ ਸਟੇਜ ਦੀ ਕਾਰਵਾਈ ਜਨਰਲ ਸਕੱਤਰ ਬੂਟਾ ਸਿੰਘ ਭੱਟੀ ਨੇ ਚਲਾਈ ਤੇ ਉਨ੍ਹਾਂ ਨੇ ਪੈਨਸ਼ਨਰਾਂ ਨੂੰ ਦੱਸਿਆ ਕਿ ਕਿਵੇਂ ਸਰਕਾਰਾਂ ਸਾਡੇ ਨਾਲ ਧੱਕਾ ਕਰ ਰਹੀਆਂ ਹਨ | ਇਨ੍ਹਾਂ ਸਰਕਾਰਾਂ ਨੂੰ ਏਕੇ ਅਤੇ ਸੰਘਰਸ਼ ਨਾਲ ਹੀ ਝੁਕਾਇਆ ਜਾ ਸਕਦਾ ਹੈ ਤੇ ਉਨ੍ਹਾਂ ਕਿਹਾ ਕਿ ਰਾਜਨੀਤਕ ਤੌਰ 'ਤੇ ਜਿੰਨਾ ਚਿਰ ਇਨ੍ਹਾਂ ਨੂੰ ਸੱਟ ਨਹੀਂ ਮਾਰੀ ਜਾਂਦੀ ਓਨਾ ਚਿਰ ਇਹ ਸਰਕਾਰਾਂ ਸਾਡੀਆਂ ਮੰਗਾਂ ਦੀ ਪ੍ਰਵਾਹ ਨਹੀਂ ਕਰਦੀਆਂ | ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਝੂਠਿਆਂ ਦੀ ਸਰਕਾਰ ਹੈ | ਇਹ ਇਸ਼ਤਿਹਾਰਾਂ ਤੇ ਤਾਂ ਕਈ ਕਈ ਕਰੋੜ ਖ਼ਰਚ ਕਰ ਰਹੀ ਹੈ ਪਰ ਕੰਮ ਕੋਈ ਨਹੀਂ ਕਰ ਰਹੀ | ਲੋਕਾਂ ਨੂੰ ਇਸ ਦਾ ਕੋਈ ਲਾਭ ਨਹੀਂ | ਜਿਹੜੇ ਨਾਅਰੇ ਲਾ ਕੇ ਇਹ ਸਰਕਾਰ ਹੋਂਦ ਵਿਚ ਆਈ ਸੀ, ਬਿਲਕੁਲ ਉਲਟ ਕੰਮ ਕਰ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ 17 ਮਈ ਨੂੰ ਜਲੰਧਰ ਵਿਖੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫ਼ਰੰਟ ਦੀ ਕਨਵੈਨਸ਼ਨ ਕੀਤੀ ਜਾ ਰਹੀ ਹੈ ਤੇ ਇਸੇ ਤਰ੍ਹਾਂ 19 ਮਈ ਨੂੰ ਚੰਡੀਗੜ੍ਹ ਮੋਹਾਲੀ ਵਿਖੇ ਲੇਬਰ ਕਮਿਸ਼ਨਰ ਦੇ ਦਫ਼ਤਰ ਅੱਗੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਮੌਕੇ ਡਾ. ਇੰਦਰਵੀਰ ਗਿੱਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜਮੇਰ ਸਿੰਘ ਕੈਸ਼ੀਅਰ, ਚਮਕੌਰ ਸਿੰਘ ਲੰਗੇਆਣਾ, ਬਚਿੱਤਰ ਸਿੰਘ ਘੋਲੀਆ, ਕਰਮ ਸਿੰਘ ਮੱਲ੍ਹੀ, ਪੋਹਲਾ ਸਿੰਘ ਬਰਾੜ, ਹਰਵਿੰਦਰ ਸਿੰਘ, ਸਾਬਕਾ ਟਰੈਫ਼ਿਕ ਮੈਨੇਜਰ ਨਛੱਤਰ ਸਿੰਘ, ਅਮਰ ਸਿੰਘ ਮਹਿਣਾ, ਉਂਕਾਰ ਸਿੰਘ ਫਰਵਾਹਾ, ਉਂਕਾਰ ਪੁਰੀ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਤੇ ਪੰਜਾਬੀਅਤ ਦੇ ਭਲੇ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣਾ ਅਤਿ ਜ਼ਰੂਰੀ-ਭੁੱਲਰ/ਮੱਖਣ ਬਰਾੜ... ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਗੋਗਾ ਵਲੋਂ ਗੁਰਮੇਲ ਸਿੰਘ ਮੀਤ ਪ੍ਰਧਾਨ ਤੇ ਅਜਮੇਰ ਸਿੰਘ ਨੰਬਰਦਾਰ ਜਨਰਲ ਸਕੱਤਰ ਨਿਯੁਕਤ...
Ad Position 24