22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ ਤੇ ਪੰਜਾਬੀਅਤ ਦੇ ਭਲੇ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣਾ ਅਤਿ ਜ਼ਰੂਰੀ-ਭੁੱਲਰ/ਮੱਖਣ ਬਰਾੜ • ਅਸੀਂ ਸ਼੍ਰੋਮਣੀ ਅਕਾਲੀ ਦਲ ਨਾਲ ਡਟ ਕੇ ਖੜ੍ਹੇ ਹਾਂ ਤੇ ਖੜ੍ਹੇ ਰਹਾਂਗੇ-ਛਿੰਦਾ ਦੁਸਾਂਝ

Ad Position 21
No active advertisement
ਅਜੀਤ ਡੈਸਕ 16-05-2026
ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਤੇ ਪੰਜਾਬੀਅਤ ਦੇ ਮੁਕੰਮਲ ਵਿਕਾਸ ਲਈ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜਿਸ ਦਾ ਇਕ ਵੱਡਾ ਸ਼ਾਨਾਮੱਤਾ ਇਤਿਹਾਸ ਹੈ ਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ ਇਕ ਪਾਰਟੀ ਹੈ ਜਿਸ ਨੇ ਪੰਜਾਬ ਤੇ ਪੰਜਾਬੀਅਤ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਤੇ ਹਮੇਸ਼ਾ ਪੰਜਾਬ ਦੇ ਹਿਤਾਂ ਦੀ ਗੱਲ ਕੀਤੀ ਜਦੋਂ ਕਿ ਇਸ ਦੇ ਉਲਟ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਦਿੱਲੀ ਦੇ ਹੁਕਮਰਾਨਾਂ ਦੇ ਹੁਕਮਾਂ 'ਤੇ ਪਹਿਰਾ ਦਿੰਦੀਆਂ ਹਨ | ਦਿੱਲੀ ਵਾਲਿਆਂ ਨੂੰ ਪੰਜਾਬ ਦੇ ਪੌਣ ਪਾਣੀ ਬਾਰੇ ਬਿਲਕੁਲ ਹੀ ਨਹੀਂ ਪਤਾ ਤੇ ਉਹ ਦਿੱਲੀ ਤੋਂ ਜੋ ਹੁਕਮ ਕਰਦੇ ਹਨ ਉਹ ਪੰਜਾਬ ਦੇ ਭਲੇ ਲਈ ਨਹੀਂ ਹੁੰਦੇ | ਇਸ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੰੂ ਲਿਆਉਣਾ ਅੱਜ ਸਮੇਂ ਦੀ ਵੱਡੀ ਲੋੜ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿੰਡ ਦੁਸਾਂਝ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਛਿੰਦਰਪਾਲ ਸਿੰਘ ਦੁਸਾਂਝ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਲਕਾ ਧਰਮਕੋਟ ਜੋ ਵਿਕਾਸ ਦੇ ਕੰਮਾਂ ਤੋਂ ਵੱਡੀ ਪੱਧਰ 'ਤੇ ਪਛੜਿਆ ਹੋਇਆ ਸੀ ਉਸ ਵੇਲੇ ਮਰਹੂਮ ਜਥੇਦਾਰ ਤੋਤਾ ਸਿੰਘ ਨੇ ਹਲਕਾ ਧਰਮਕੋਟ ਦੀ ਵਾਗਡੋਰ ਸੰਭਾਲੀ ਅਤੇ ਹਲਕਾ ਧਰਮਕੋਟ ਲਈ ਜੋ ਵਿਕਾਸ ਕੰਮ ਕੀਤੇ ਉਹ ਅੱਜ ਵੀ ਬੋਲਦੇ ਹਨ ਪਰ ਇਸ ਦੇ ਉਲਟ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਨੇ ਹਲਕਾ ਧਰਮਕੋਟ ਦੇ ਵਿਕਾਸ ਲਈ ਕੋਈ ਵੱਡਾ ਯੋਗਦਾਨ ਨਹੀਂ ਪਾਇਆ | 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਪੁੱਛਣ 'ਤੇ ਉਨ੍ਹਾਂ ਕਿਹਾ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੱਡੀ ਹਵਾ ਬਣੀ ਹੋਈ ਹੈ ਜਿਸ ਤੋਂ ਭਲੀਭਾਂਤ ਸਮਝਿਆ ਜਾ ਸਕਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੀ ਬਹੁਮਤ ਨਾਲ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਆਪਣੀ ਸਰਕਾਰ ਬਣਾਏਗਾ ਅਤੇ ਸਰਕਾਰ ਬਣਨਾ ਉਪਰੰਤ ਹਲਕਾ ਧਰਮਕੋਟ ਦੇ ਰਹਿੰਦੇ ਵਿਕਾਸ ਕਾਰਜ ਪਹਿਲ ਦੇ ਪੱਧਰ 'ਤੇ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਂਅ ਦੀ ਸਰਕਾਰ ਹੈ ਹੀ ਨਹੀਂ | ਇਹ ਹੁਣ ਖ਼ਾਸ ਬੰਦਿਆਂ ਦੀ ਸਰਕਾਰ ਬਣ ਚੁੱਕੀ ਹੈ, ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਸਰਕਾਰੀ ਅਧਿਕਾਰੀ ਲੋਕਾਂ ਦੇ ਕੰਮ ਕਾਰ ਨਹੀਂ ਕਰ ਰਹੇ ਜਿਸ ਕਰ ਕੇ ਲੋਕਾਂ ਵਿਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਹੁਣ ਪਛਤਾ ਰਹੇ ਹਨ | ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਨਿਡਰ ਤੇ ਜੁਝਾਰੂ ਆਗੂ ਛਿੰਦਰਪਾਲ ਸਿੰਘ ਦੁਸਾਂਝ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਟੀਮ ਸ਼੍ਰੋਮਣੀ ਅਕਾਲੀ ਦਲ ਨਾਲ ਡਟ ਕੇ ਖੜ੍ਹੀ ਹੈ ਤੇ ਖੜ੍ਹੀ ਰਹੇਗੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜਿਤਾ ਕੇ ਵਿਧਾਨ ਸਭਾ ਵਿਚ ਜ਼ਰੂਰ ਭੇਜਾਂਗੇ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਕੌਮੀ ਤਕਨਾਲੋਜੀ ਦਿਵਸ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਮੋਗਾ ਦੀ ਮਹੀਨਾਵਾਰ ਮੀਟਿੰਗ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ • ਪੰਜਾਬ ਸਰਕਾਰ ਝ...
Ad Position 24