ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਭਾਕਿਯੂ ਏਕਤਾ ਉਗਰਾਹਾਂ ਨੇ ਮੋਦੀ ਤੇ ਗਵਰਨਰ ਦਾ ਫੂਕਿਆ ਪੁਤਲਾ

Ad Position 21
No active advertisement
ਅਜੀਤ ਡੈਸਕ 17-05-2026
ਕਿਸ਼ਨਪੁਰਾ ਕਲਾਂ, 16 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਧਰਮਕੋਟ ਦੇ ਪ੍ਰਧਾਨ ਗੁਰਦੇਵ ਸਿੰਘ ਦੀ ਅਗਵਾਈ ਵਿਚ ਮੋਦੀ ਅਤੇ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਬੱਸ ਸਟੈਂਡ ਕਿਸ਼ਨਪੁਰਾ ਕਲਾਂ ਵਿਖੇ ਪੁਤਲਾ ਫੂਕਿਆ ਗਿਆ ਕਿਉਂਕਿ 15 ਮਈ ਨੂੰ ਸ਼ਾਂਤਮਈ ਮੰਗ ਪੱਤਰ ਗਵਰਨਰ ਪੰਜਾਬ ਨੂੰ ਸੌਂਪਿਆ ਜਾਣਾ ਸੀ ਪਰ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਨੂੰ ਜਬਰ ਨਾਲ ਖਦੇੜ ਦਿੱਤਾ | ਇਸ ਧੱਕੇ ਦੇ ਵਿਰੁੱਧ ਅੱਜ ਮੋਦੀ ਸਰਕਾਰ ਤੇ ਗਵਰਨਰ ਦੇ ਪੁਤਲੇ ਫੂਕੇ ਗਏ ਹਨ | ਕਿਸਾਨ ਮੰਗ ਕਰ ਰਹੇ ਸਨ ਕੇ ਮੋਦੀ ਸਰਕਾਰ ਨੇ ਭਾਖੜਾ ਟਾਈਮ ਜੋ ਪੰਜਾਬ ਦਾ ਹੈ ਉਹ ਵੀ ਆਪਣੇ ਹੱਥ ਵਿਚ ਲੈ ਕੇ ਸਾਡੇ ਪਾਣੀ 'ਤੇ ਡਾਕਾ ਮਾਰਿਆ ਹੈ, ਚੰਡੀਗੜ੍ਹ ਯੂਨੀਵਰਸਿਟੀ ਦਾ ਵੀ ਭਗਵਾਂ ਕਰਨ ਕੀਤਾ ਜਾ ਰਿਹਾ ਹੈ, ਹੜ੍ਹਾਂ ਨਾਲ ਹੋਏ ਝੋਨੇ ਦੀ ਨੁਕਸਾਨ ਦਾ ਕੋਈ ਪੈਸਾ ਨਹੀਂ ਦਿੱਤਾ¢ ਆਗੂਆਂ ਨੇ ਕਿਹਾ ਕਿ ਇਨਸਾਫ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ¢ ਇਸ ਮੌਕੇ ਅਰਥੀ ਫੂਕ ਮੁਜ਼ਾਹਰੇ ਦੌਰਾਨ ਲਖਵੀਰ ਸਿੰਘ, ਪ੍ਰੀਤਮ ਸਿੰਘ, ਬਿੰਦਰ ਸਿੰਘ, ਜਗਸੀਰ ਸਿੰਘ, ਸੰਤੋਖ ਸਿੰਘ, ਮਾਨ ਮੋਟਰਾਂ ਵਾਲਾ, ਵਜ਼ੀਰ ਸਿੰਘ, ਅਮਰਜੀਤ ਸਿੰਘ, ਰਾਜਵਿੰਦਰ ਸਿੰਘ, ਮਨਜਿੰਦਰ ਸਿੰਘ, ਬੂਟਾ ਸਿੰਘ, ਬਲਦੇਵ ਸਿੰਘ, ਅਮਨਿੰਦਰ ਸਿੰਘ, ਅੰਗਰੇਜ਼ ਸਿੰਘ, ਬਿੰਦਰ ਸਿੰਘ, ਹਰਵਿੰਦਰ ਸਿੰਘ, ਨਿਰਮਲ ਸੇਠ, ਬੰਤ ਸਿੰਘ, ਜਗਰਾਜ ਸਿੰਘ ਗਾਜਾ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਿਖੇ 'ਕੌਫ਼ੀ ਵਿਦ ਪਿ੍ੰਸੀਪਲ' ਸਮਾਰੋਹ ਵਿਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਖੱਤਰੀ ਸਭਾ ਨੇ ਮਨਾਇਆ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਨ
Ad Position 24
No active advertisement