ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਫਾਈ ਸੇਵਕਾਂ ਦੀ ਅਣਮਿਥੇ ਸਮੇਂ ਲਈ ਹੜਤਾਲ ਨਾਲ ਬਾਘਾ ਪੁਰਾਣਾ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰ

Ad Position 21
No active advertisement
ਅਜੀਤ ਡੈਸਕ 17-05-2026
ਬਾਘਾ ਪੁਰਾਣਾ, 16 ਮਈ (ਟਿੰਕੂ ਕਾਠਪਾਲ)-ਬਾਘਾ ਪੁਰਾਣਾ ਸ਼ਹਿਰ ਵਿਚ ਸਫਾਈ ਸੇਵਕਾਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਦੇ ਕਾਰਨ ਹਾਲਾਤ ਬੇਹੱਦ ਖਰਾਬ ਹੋ ਗਏ ਹਨ¢ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਕੂੜੇ ਦੇ ਵੱਡੇ ਵੱਡੇ ਢੇਰ ਲੱਗ ਚੁੱਕੇ ਹਨ ਜਿਸ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ¢ ਗੰਦਗੀ ਅਤੇ ਬਦਬੂ ਨਾਲ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ ਅਤੇ ਸਿਹਤ ਸੰਬੰਧੀ ਖਤਰੇ ਵੀ ਵਧਦੇ ਜਾ ਰਹੇ ਹਨ¢ ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ ਜਿਸ ਨਾਲ ਗਲੀਆਂ ਅਤੇ ਮੁਹੱਲਿਆਂ ਵਿਚ ਗੰਦਗੀ ਫੈਲ ਚੁੱਕੀ ਹੈ¢ ਗਰਮੀ ਦੇ ਮੌਸਮ ਵਿਚ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ ਕਿਉਂਕਿ ਕੂੜੇ ਦੇ ਢੇਰਾਂ ਤੋਂ ਉੱਠਦੀ ਬਦਬੂ ਅਤੇ ਮੱਖੀਆਂ-ਮੱਛਰਾਂ ਦੀ ਭਰਮਾਰ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਡਰ ਸਤਾ ਰਿਹਾ ਹੈ¢ ਲੋਕਾਂ ਨੇ ਕਿਹਾ ਕਿ ਜੇਕਰ ਇਹ ਹਾਲਾਤ ਇਸੇ ਤਰ੍ਹਾਂ ਬਣੇ ਰਹੇ ਤਾਂ ਸਥਿਤੀ ਹੋਰ ਵੀ ਵਿਗੜ ਸਕਦੀ ਹੈ¢ ਦੂਜੇ ਪਾਸੇ ਸਫਾਈ ਸੇਵਕਾਂ ਨੇ ਆਪਣੇ ਰੁਖ 'ਤੇ ਕਾਇਮ ਰਹਿੰਦੇ ਹੋਏ ਕਿਹਾ ਹੈ ਕਿ ਹਰ ਵਾਰ ਸਰਕਾਰ ਵਲੋਂ ਉਨ੍ਹਾਂ ਨੂੰ ਵਾਅਦੇ ਕਰਕੇ ਟਾਲਿਆ ਜਾਂਦਾ ਹੈ ਪਰ ਉਨ੍ਹਾਂ ਦੀਆਂ ਮੁੱਖ ਮੰਗਾਂ ਕਦੇ ਵੀ ਪੂਰੀਆਂ ਨਹੀਂ ਕੀਤੀਆਂ ਗਈਆਂ¢ ਇਸ ਵਾਰ ਉਹ ਆਪਣੀ ਹੜਤਾਲ ਉਸ ਸਮੇਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ¢ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਸਾਰ ਲੈਣ ਲਈ ਨਾ ਤਾਂ ਹਲਕੇ ਦਾ ਵਿਧਾਇਕ, ਨਾ ਹੀ ਨਗਰ ਕੌਂਸਲ ਦਾ ਪ੍ਰਧਾਨ ਅਤੇ ਨਾ ਹੀ ਕੋਈ ਕੌਂਸਲਰ ਉਨ੍ਹਾਂ ਕੋਲ ਪੁੱਜਿਆ ਹੈ¢ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਨਾਲ ਲੋਕ ਬੇਹੱਦ ਪ੍ਰੇਸ਼ਾਨ ਹਨ ਪਰ ਇਸ ਦੇ ਬਾਵਜੂਦ ਕੋਈ ਵੀ ਅਧਿਕਾਰੀ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਹੀਂ¢ ਸ਼ਹਿਰ ਦੇ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਸ ਮਸਲੇ ਦਾ ਹੱਲ ਕੱਢਿਆ ਜਾਵੇ ਤਾਂ ਜੋ ਸ਼ਹਿਰ ਵਿਚ
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦ ਨਵਾਂ ਵਿਖੇ ਅੰਗਰੇਜ਼ੀ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਐਮ.ਫਾਰਮ ਦੇ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਾਇਗੀ ਪਾਰਟੀ
Ad Position 24
No active advertisement